ਹਰਿਆਣਾ ਦੇ ਕਰਨਾਲ ਜ਼ਿਲ੍ਹੇ ‘ਚ ਨੈਸ਼ਨਲ ਹਾਈਵੇ-44 ‘ਤੇ ਤਰਾਵੜੀ ਸਥਿਤ ਫਲਾਈਓਵਰ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ ਜਦਕਿ ਇੱਕ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸਾ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਕਾਰਾ ਦੇ ਪਰਖੱਚੇ ਉੱਡ ਗਏ।
ਦੱਸਿਆ ਜਾ ਰਿਹਾ ਹੈ ਕਿ ਇਸ ਕਾਰ ‘ਚ 5 ਲੋਕ ਸਵਾਰ ਸਨ। ਹਾਦਸੇ ਵਿੱਚ ਮਾਂ-ਪੁੱਤ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਇੱਕ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਾਰ ਵਿਚ ਸਵਾਰ ਲੋਕ ਅੰਬਾਲਾ ਦੇ ਰਹਿਣ ਵਾਲੇ ਹਨ। ਬਾਕੀ ਜ਼ਖਮੀਆਂ ਦਾ ਇਲਾਜ ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਕਾਲਜ ‘ਚ ਚੱਲ ਰਿਹਾ ਹੈ।
ਰਿਸ਼ਤੇਦਾਰਾਂ ਨੇ ਦੱਸਿਆ ਕਿ ਪਰਿਵਾਰ ਅੰਬਾਲਾ ਦਾ ਰਹਿਣ ਵਾਲਾ ਹੈ, ਜੋ ਕਿ ਖਾਟੂ ਸ਼ਿਆਮ ਦਰਸ਼ਨ ਕਰਕੇ ਵਾਪਸ ਅੰਬਾਲਾ ਜਾ ਰਿਹਾ ਸੀ। ਤਰਾਵੜੀ ਦੀ ਹਾਦਸੇ ਤੋਂ ਬਾਅਦ ਸਾਰਿਆਂ ਨੂੰ ਕਲਪਨਾ ਚਾਵਲਾ ਮੈਡੀਕਲ ਕਾਲਜ ਲਿਜਾਇਆ ਗਿਆ।
ਇਸ ਹਾਦਸੇ ਵਿੱਚ 34 ਸਾਲਾ ਸੰਦੀਪ ਅਤੇ ਉਸ ਦੀ ਮਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਸੰਦੀਪ ਦਾ ਢਾਈ ਮਹੀਨੇ ਦਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਉਧਰ, ਰਿਸ਼ਤੇਦਾਰਾਂ ਨੇ ਹਸਪਤਾਲ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਰੀਜ਼ ਇੱਥੇ 3 ਘੰਟੇ ਤੱਕ ਪਏ ਰਹੇ। ਉਨ੍ਹਾਂ ਕਿਹਾ ਕਿ ਡਾਕਟਰ ਕਦੇ ਇਹ ਕਾਗਜ਼ ਲੈ ਕੇ ਕੇ ਆਓ, ਕਦੇ ਰਸੀਦ ਲੈ ਕੇ ਆਓ ਅਤੇ ਕਦੇ ਐਕਸਰੇ ਨਹੀਂ ਆਏ, ਆਖਦੇ ਰਹੇ ਅਤੇ ਮਰੀਜ਼ਾਂ ਦੀ ਪਰਵਾਹ ਨਹੀਂ ਕੀਤੀ ਗਈ।
ਇਸ ਦੇ ਨਾਲ ਹੀ ਏਐਸਆਈ ਅਨਿਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਇੱਕ ਪੁਰਸ਼ ਦੱਸਿਆ ਜਾ ਰਿਹਾ ਹੈ। ਪਰਿਵਾਰ ਦੇ ਡਾਕਟਰਾਂ ‘ਤੇ ਇਲਾਜ ਨਾ ਕਰਨ ਦੇ ਦੋਸ਼ਾਂ ‘ਤੇ ਉਨ੍ਹਾਂ ਕਿਹਾ ਕਿ ਦਿੱਤੀ ਗਈ ਸ਼ਿਕਾਇਤ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਹਰਿਆਣਾ ਦੇ ਕਰਨਾਲ ਜ਼ਿਲ੍ਹੇ ‘ਚ ਨੈਸ਼ਨਲ ਹਾਈਵੇ-44 ‘ਤੇ ਤਰਾਵੜੀ ਸਥਿਤ ਫਲਾਈਓਵਰ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ ਜਦਕਿ ਇੱਕ ਬੱਚੇ ਦੀ ਹਾਲਤ ਨਾਜ਼ੁਕ …
Wosm News Punjab Latest News