Breaking News
Home / Punjab / ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨ ਕਰਨ ਲੱਗੇ ਇਹ ਕੰਮ

ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨ ਕਰਨ ਲੱਗੇ ਇਹ ਕੰਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਮੂੰਗੀ ਦੀ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੇਣ ਦਾ ਐਲਾਨ ਕੀਤਾ ਗਿਆ ਸੀ। CM ਮਾਨ ਦੇ MSP ਦੇਣ ਦੇ ਭਰੋਸੇ ਨੂੰ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਮੂੰਗੀ ਦੀ ਕਾਸ਼ਤ ਹੇਠ ਰਕਬਾ ਦੁੱਗਣਾ ਕਰਕੇ ਭਰਵਾਂ ਹੁੰਗਾਰਾ ਦਿੱਤਾ ਹੈ । ਸਰਕਾਰ ਵੱਲੋਂ ਮੂੰਗੀ ਲਈ 7275 ਰੁਪਏ ਪ੍ਰਤੀ ਕੁਇੰਟਲ MSP ਐਲਾਨੀ ਗਈ ਹੈ।

ਪੰਜਾਬ ਵਿੱਚ ਮੌਜੂਦਾ ਸਾਲ ਵਿੱਚ 97,250 ਏਕੜ (38900 ਹੈਕਟੇਅਰ) ਰਕਬੇ ਵਿੱਚ ਮੂੰਗੀ ਦੀ ਕਾਸ਼ਤ ਹੋਈ ਹੈ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਸੀ । ਪੰਜਾਬ ਵਿੱਚੋਂ ਮਾਲਵਾ ਖਿੱਤੇ ਵਿੱਚ ਮੂੰਗੀ ਦੀ ਕਾਸ਼ਤ ਜ਼ਿਆਦਾ ਹੋਈ ਹੈ। ਖ਼ਾਸ ਕਰਕੇ ਆਲੂ ਵਾਲੀਆਂ ਜ਼ਮੀਨਾਂ ਵਿੱਚ ਮੂੰਗੀ ਦੀ ਕਾਸ਼ਤ ਨੂੰ ਤਰਜੀਹ ਦਿੱਤੀ ਗਈ ਹੈ।

ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅੰਕੜਿਆਂ ਅਨੁਸਾਰ ਮੂੰਗੀ ਦੀ ਬਿਜਾਈ ਨੂੰ ਲੈ ਕੇ ਪੰਜਾਬ ਵਿੱਚ ਮਾਨਸਾ ਜ਼ਿਲ੍ਹਾ ਅੱਵਲ ਰਿਹਾ ਹੈ। ਮਾਨਸਾ ਜ਼ਿਲ੍ਹੇ ਵਿੱਚ 25,000 ਏਕੜ ਰਕਬੇ ਵਿਚ ਮੂੰਗੀ ਦੀ ਬਿਜਾਈ ਹੋਈ, ਜੋ ਕਿ ਸੂਬੇ ਦੀ ਕੁੱਲ ਕਾਸ਼ਤ ਦਾ ਕਰੀਬ 25 ਫ਼ੀਸਦੀ ਬਣਦਾ ਹੈ । ਇਸੇ ਤਰ੍ਹਾਂ ਮੋਗਾ ਵਿੱਚ 12,750 ਏਕੜ ਅਤੇ ਲੁਧਿਆਣਾ ਵਿਚ 10,750 ਏਕੜ ਰਕਬਾ ਇਸ ਫ਼ਸਲ ਦੀ ਕਾਸ਼ਤ ਹੇਠ ਹੈ।

ਬਠਿੰਡਾ ਜ਼ਿਲ੍ਹੇ ਵਿਚ 9500 ਏਕੜ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 8750 ਏਕੜ ਰਕਬੇ ਵਿਚ ਮੂੰਗੀ ਦੀ ਕਾਸ਼ਤ ਹੋਈ ਹੈ।ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਮੁਤਾਬਕ ਦਾਲ ਦੀ ਫ਼ਸਲ ਦੀਆਂ ਜੜ੍ਹਾਂ ਵਿਚ ਨਾਈਟਰੋਜਨ ਫਿਕਸਿੰਗ ਨੋਡਿਊਲ ਹੁੰਦੇ ਹਨ, ਜੋ ਜ਼ਮੀਨ ਵਿਚ ਨਾਈਟਰੋਜਨ ਫਿਕਸ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦੇ ਹਨ।

ਜੇਕਰ ਮੂੰਗੀ ਦੀ ਫ਼ਸਲ ਦਾ ਝਾੜ ਘੱਟ ਵੀ ਜਾਵੇ ਤਾਂ ਵੀ ਨਾਈਟਰੋਜਨ ਫਿਕਸਿੰਗ ਦਾ ਲਾਭ ਅਗਲੀ ਫ਼ਸਲ ਨੂੰ ਮਿਲਦਾ ਹੈ। ਅਗਲੀ ਫ਼ਸਲ ਲਈ ਯੂਰੀਆ ਦੀ ਖਪਤ ਸਿਫ਼ਾਰਿਸ਼ ਕੀਤੀ ਖਾਦ ਨਾਲੋਂ 25-30 ਕਿਲੋਗਰਾਮ ਪ੍ਰਤੀ ਏਕੜ ਤੱਕ ਘਟ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਮੂੰਗੀ ਦੀ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੇਣ ਦਾ ਐਲਾਨ ਕੀਤਾ ਗਿਆ ਸੀ। CM ਮਾਨ ਦੇ MSP ਦੇਣ …

Leave a Reply

Your email address will not be published. Required fields are marked *