ਦੁਨੀਆਂ ਭਰ ‘ਚ ਕੋਰੋਨਾ ਮਾਮਲਿਆਂ ਦੀ ਗਿਣਤੀ ‘ਚ ਹਰ ਦਿਨ ਰਿਕਾਰਡ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਦੇ 2 ਲੱਖ 88 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਤੇ 6,182 ਲੋਕਾਂ ਦੀ ਮੌਤ ਹੋ ਗਈ। ਵਰਲਡੋਮੀਟਰ ਮੁਤਾਬਕ ਇਕ ਕਰੋੜ 59 ਲੱਖ ਤੋਂ ਜ਼ਿਆਦਾ ਲੋਕ ਹੁਣ ਤਕ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ।
ਇਸ ਤੋਂ ਇਲਾਵਾ ਛੇ ਲੱਖ 41 ਹਜ਼ਾਰ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਬਹੁਤ ਸਾਰੇ ਲੋਕ ਕੋਰੋਨਾ ਵਾਇਰਸ ਨੂੰ ਮਾਤ ਵੀ ਦੇ ਚੁੱਕੇ ਹਨ। ਹੁਣ ਤਕ 97 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਦੇ ਬਾਵਜੂਦ ਦੁਨੀਆਂ ਦੇ ਵੱਖ-ਵੱਖ ਮੁਲਕਾਂ ‘ਚ 55 ਲੱਖ ਐਕਟਿਵ ਕੇਸ ਹਨ ਤੇ ਇਨ੍ਹਾਂ ਦਾ ਇਲਾਜ ਜਾਰੀ ਹੈ।
ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਪਹਿਲੇ ਨੰਬਰ ‘ਤੇ ਹੈ। ਜਿੱਥੇ ਹੁਣ ਤਕ 42 ਲੱਖ, 48 ਹਜ਼ਾਰ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਅਮਰੀਕਾ ‘ਚ ਇਕ ਲੱਖ, 48 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 77 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਜਦਕਿ 1,129 ਲੋਕਾਂ ਦੀ ਮੌਤ ਹੋ ਗਈ।
ਦੂਜੇ ਪਾਸੇ ਬ੍ਰਾਜ਼ੀਲ ‘ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ ਜਿੱਥੇ ਲਾਗ ਦੇ ਮਾਮਲੇ 23 ਲੱਖ ਤੋਂ ਜ਼ਿਆਦਾ ਹੋ ਚੁੱਕੇ ਹਨ ਤੇ 85 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਭਾਰਤ ਦਾ ਤੀਜਾ ਨੰਬਰ ਹੈ ਜਿੱਥੇ 13 ਲੱਖ ਤੋਂ ਲੱਖ ਮਾਮਲੇ ਹੋ ਚੁੱਕੇ ਹਨ ਤੇ ਸਾਡੇ 31 ਹਜ਼ਾਰ ਦੇ ਕਰੀਬ ਮੌਤਾਂ ਹੋ ਗਈਆਂ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha
The post ਕਰੋਨਾ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ: ਇੱਕ ਦਿਨ ਵਿਚ ਆਏ ਪੌਣੇ 3 ਲੱਖ ਨਵੇਂ ਪੋਜ਼ੀਟਿਵ ਤੇ ਹੋਈਆਂ 6182 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.
ਦੁਨੀਆਂ ਭਰ ‘ਚ ਕੋਰੋਨਾ ਮਾਮਲਿਆਂ ਦੀ ਗਿਣਤੀ ‘ਚ ਹਰ ਦਿਨ ਰਿਕਾਰਡ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਦੇ 2 ਲੱਖ 88 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ …
The post ਕਰੋਨਾ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ: ਇੱਕ ਦਿਨ ਵਿਚ ਆਏ ਪੌਣੇ 3 ਲੱਖ ਨਵੇਂ ਪੋਜ਼ੀਟਿਵ ਤੇ ਹੋਈਆਂ 6182 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.