Breaking News
Home / Punjab / ਪੰਜਾਬ ਚ’ ਅੱਜ ਤੋਂ ਬਦਲੇਗਾ ਮੌਸਮ-ਅਗਲੇ ਦਿਨਾਂ ਤੱਕ ਪਵੇਗਾ ਮੀਂਹ

ਪੰਜਾਬ ਚ’ ਅੱਜ ਤੋਂ ਬਦਲੇਗਾ ਮੌਸਮ-ਅਗਲੇ ਦਿਨਾਂ ਤੱਕ ਪਵੇਗਾ ਮੀਂਹ

ਪੰਜਾਬ ‘ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ੁੱਕਰਵਾਰ ਤੋਂ ਮੌਸਮ ਬਦਲ ਜਾਵੇਗਾ ਤੇ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 24 ਮਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ, ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲਿਆਂ ‘ਚ ਸ਼ੁੱਕਰਵਾਰ ਨੂੰ ਮੌਸਮ ਦਾ ਕਿਹੋ ਜਿਹਾ ਰਹੇਗਾ।

ਅੰਮ੍ਰਿਤਸਰ- ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 138 ਦਰਜ ਕੀਤਾ ਗਿਆ।

ਜਲੰਧਰ – ਜਲੰਧਰ ‘ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਹਲਕੇ ਬੱਦਲ ਦਿਖਾਈ ਦੇਣਗੇ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 161 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।

ਲੁਧਿਆਣਾ – ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਅੰਮ੍ਰਿਤਸਰ ਵਰਗਾ ਹੀ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 159 ਹੈ।

ਪਟਿਆਲਾ – ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਗਰਜ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 132 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।

ਪੰਜਾਬ ‘ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ੁੱਕਰਵਾਰ ਤੋਂ ਮੌਸਮ ਬਦਲ ਜਾਵੇਗਾ ਤੇ ਗਰਜ …

Leave a Reply

Your email address will not be published. Required fields are marked *