Breaking News
Home / Punjab / ਪੰਜਾਬ ਚ’ ਅਚਾਨਕ ਆਸਮਾਨ ਚੋਂ ਡਿੱਗਣ ਲੱਗੇ ਬਰਫ਼ ਦੇ ਵੱਡੇ ਵੱਡੇ ਗੋਲੇ-ਦੇਖੋ ਮੌਕੇ ਦਾ ਵੀਡੀਓ

ਪੰਜਾਬ ਚ’ ਅਚਾਨਕ ਆਸਮਾਨ ਚੋਂ ਡਿੱਗਣ ਲੱਗੇ ਬਰਫ਼ ਦੇ ਵੱਡੇ ਵੱਡੇ ਗੋਲੇ-ਦੇਖੋ ਮੌਕੇ ਦਾ ਵੀਡੀਓ

ਪੰਜਾਬ ‘ਚ ਐਤਵਾਰ ਰਾਤ ਤੋਂ ਸ਼ੁਰੂ ਹੋਏ ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਉੱਥੇ ਹੀ ਇਹ ਮੀਂਹ ਕਿਸਾਨਾਂ ਦੇ ਲਈ ਵੱਡੀ ਮੁਸੀਬਤ ਬਣ ਗਿਆ ਹੈ। ਸੋਮਵਾਰ ਰਾਤ ਨੂੰ ਪਏ ਮੀਂਹ ਤੇ ਗੜੇਮਾਰੀ ਨੇ ਕਈ ਫਸਲਾਂ ਤਬਾਹ ਕਰ ਦਿੱਤੀਆਂ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇ ਵਾਲਾ ‘ਚ ਦੇਰ ਸ਼ਾਮ ਤੇਜ ਹਵਾਵਾਂ ਦੇ ਨਾਲ ਮੀਂਹ ਪਿਆ ਤੇ ਗੜੇਮਾਰੀ ਵੀ ਹੋਈ। ਇਸ ਨਾਲ ਕਿਸਾਨਾਂ ਦੀ ਨਰਮੇ ਅਤੇ ਮੂੰਗੀ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ। ਉੱਥੇ ਹੀ ਕਿਸਾਨ ਦੇ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਦੇ ਕੋਲੋਂ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਦੇ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

ਪੰਜਾਬ ‘ਚ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਪੇਸ਼ਨਗੋਈ ਵੀ ਕੀਤੀ ਹੈ। ਐਤਵਾਰ ਰਾਤ ਅਤੇ ਸੋਮਵਾਰ ਨੂੰ ਪਏ ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ।

ਮੌਸਮ ਵਿਭਾਗ ਨੇ ਪੱਛਮੀ ਮਾਲਵਾ ਨੂੰ ਛੱਡ ਕੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਮਾਝਾ, ਦੋਆਬਾ ਅਤੇ ਮਾਲਵੇ ਦੇ ਪੂਰਬੀ ਹਿੱਸੇ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਨਾਲ ਹੀ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ 25 ਤੋਂ 27 ਮਈ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਮੁਕਤਸਰ ਦਾ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫ਼ਿਰੋਜ਼ਪੁਰ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਅਤੇ ਬਰਨਾਲਾ ਦਾ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਯੈਲੋ ਅਲਰਟ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ ‘ਚ ਮੀਂਹ ਕਾਰਨ ਪਾਰਾ 7.4 ਡਿਗਰੀ ਤੱਕ ਡਿੱਗਾ – ਐਕਟਿਵ ਪੱਛਮੀ ਗੜਬੜ ਕਾਰਨ ਚੰਡੀਗੜ੍ਹ ਵਿੱਚ ਐਤਵਾਰ ਦੇਰ ਰਾਤ 11.5 ਮਿਲੀਮੀਟਰ ਮੀਂਹ ਪਿਆ। ਨਤੀਜੇ ਵਜੋਂ ਸੋਮਵਾਰ ਨੂੰ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 7.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਇੱਕ ਕਮਜ਼ੋਰ ਪੱਛਮੀ ਗੜਬੜੀ ਉੱਤਰੀ ਪਹਾੜੀ ਖੇਤਰਾਂ ਵਿੱਚ ਦਾਖਲ ਹੋਣ ਕਾਰਨ ਪੱਛਮੀ ਰਾਜਸਥਾਨ ਅਤੇ ਪੂਰਬੀ ਪਾਕਿਸਤਾਨ ਦੇ ਉੱਪਰ ਇੱਕ ਪ੍ਰੇਰਕ ਚੱਕਰਵਾਤ ਸਰਕੂਲੇਸ਼ਨ ਬਣ ਗਈ ਹੈ, ਜਿਸ ਕਾਰਨ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਆਸ-ਪਾਸ ਦੇ ਰਾਜਾਂ ਵਿੱਚ ਹਨੇਰੀ ਅਤੇ ਹਲਕੀ ਬਾਰਿਸ਼ ਹੋਣ ਦੀਆਂ ਗਤੀਵਿਧੀਆਂ ਦੇਖੀਆਂ ਗਈਆਂ ਹਨ।

ਪੰਜਾਬ ‘ਚ ਐਤਵਾਰ ਰਾਤ ਤੋਂ ਸ਼ੁਰੂ ਹੋਏ ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਉੱਥੇ ਹੀ ਇਹ ਮੀਂਹ ਕਿਸਾਨਾਂ ਦੇ ਲਈ ਵੱਡੀ ਮੁਸੀਬਤ ਬਣ ਗਿਆ ਹੈ। …

Leave a Reply

Your email address will not be published. Required fields are marked *