34 ਸਾਲਾਂ ਰੇਡ ਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਬਾਅਦ ਨਵਜੋਤ ਸਿੰਘ ਸਿੱਧੂ ਲਈ ਡਾਈਟ ਚਾਰਟ ਤਿਆਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਿਸ ਦਿਨ ਤੋਂ ਨਵਜੋਤ ਸਿੱਧੂ ਜੇਲ੍ਹ ਗਏ ਸੀ। ਉਹ ਖਾਣਾ ਨਹੀਂ ਖਾ ਰਹੇ ਸੀ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਫੈਟੀ ਲੀਵਰ ਦੀ ਸਮੱਸਿਆ ਹੈ।ਇਸ ਤੋਂ ਪਹਿਲਾਂ ਸੋਮਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਸਿੱਧੂ ਨੂੰ ਹਾਈ ਫੈਟੀ ਲੀਵਰ ਦੀ ਸਮੱਸਿਆ ਹੈ। ਇਸ ਲਈ ਡਾਕਟਰਾਂ ਦੇ ਬੋਰਡ ਨੇ ਉਨ੍ਹਾਂ ਲਈ ਲੋਅ ਫੈਟ-ਹਾਈ ਫਾਈਬਰ ਵਾਲੀ ਖੁਰਾਕ ਦੀ ਸਿਫਾਰਸ਼ ਕੀਤੀ ਹੈ।
ਸੂਤਰਾਂ ਮੁਤਾਬਕ ਡਾਕਟਰਾਂ ਨੇ ਸਿੱਧੂ ਲਈ ਸਬਜ਼ੀਆਂ ਦਾ ਸੂਪ, ਖੀਰਾ, ਚੁਕੰਦਰ ਤੇ ਜੂਸ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਕਣਕ ਦੀ ਥਾਂ ਬਾਜਰੇ ਦੀ ਰੋਟੀ ਵੀ ਦਿੱਤੀ ਜਾ ਸਕਦੀ ਹੈ। ਸਿੱਧੂ ਦੀ ਖੁਰਾਕ ਤੋਂ ਕਾਰਬੋਹਾਈਡਰੇਟ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਨੂੰ ਜੇਲ੍ਹ ’ਚ ਪੰਜ ਦਿਨ ਹੋ ਗਏ ਹਨ। ਇਸ ਦੌਰਾਨ ਉਹ ਸਲਾਦ, ਫਲ਼ ਤੇ ਉਬਲ਼ੀਆਂ ਸਬਜ਼ੀਆਂ ਹੀ ਖਾ ਰਹੇ ਹਨ।
ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਸੁਣਾਈ ਇੱਕ ਸਾਲ ਦੀ ਕੈਦ ਦੀ ਸਜ਼ਾ ਦੇ ਚੱਲਦਿਆਂ ਜੇਲ੍ਹ ’ਚ ਬੰਦ ਕਾਂਗਰਸ ਨੇਤਾ ਨਵਜੋਤ ਸਿੱਧੂ ਨੂੰ ਸਿਹਤ ਦੀ ਸਮੱਸਿਆ ਕਾਰਨ ਢੁਕਵੀਂ ਡਾਈਟ ਸਬੰਧੀ ਮੈਡੀਕਲ ਜਾਂਚ ਲਈ ਸੋਮਵਾਰ ਨੂੰ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਇਸ ਦੌਰਾਨ ਅਦਾਲਤ ਦੇ ਆਦੇਸ਼ਾਂ ’ਤੇ ਬਣਾਏ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਵੱਲੋਂ ਚਾਰ ਘੰਟਿਆਂ ਤੋਂ ਵੱਧ ਸਮਾਂ ਮੈਡੀਕਲ ਜਾਂਚ ਕੀਤੀ ਗਈ।
ਸਿੱਧੂ ਵੱਲੋਂ ਕਣਕ ਤੋਂ ਐਲਰਜੀ ਦੀ ਸ਼ਿਕਾਇਤ ਦੱਸੀ ਸੀ ਪਰ ਸੂਤਰਾਂ ਮੁਤਾਬਕ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ। ਸੂਤਰਾਂ ਮੁਤਾਬਕ ਸਿੱਧੂ ਦੀ ਜਾਂਚ ਮਗਰੋਂ ਡਾਕਟਰਾਂ ਵੱਲੋਂ ਮੁੱਖ ਤੌਰ ’ਤੇ ਉਨ੍ਹਾਂ ਨੂੰ ਬਾਜਰੇ ਦੀ ਰੋਟੀ ਖਾਣ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਉਬਲੀਆਂ ਸਬਜ਼ੀਆਂ ਤੇ ਵੱਧ ਤੋਂ ਵੱਧ ਸਲਾਦ ਖਾਣ ਸਣੇ ਚੁਕੰਦਰ ਦਾ ਜੂਸ ਪੀਣ ’ਤੇ ਵੀ ਜ਼ੋਰ ਦਿੱਤਾ।
34 ਸਾਲਾਂ ਰੇਡ ਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਬਾਅਦ ਨਵਜੋਤ ਸਿੰਘ ਸਿੱਧੂ ਲਈ ਡਾਈਟ ਚਾਰਟ ਤਿਆਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਿਸ ਦਿਨ ਤੋਂ ਨਵਜੋਤ ਸਿੱਧੂ …
Wosm News Punjab Latest News