ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਲਾਂਚ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਲਿਖਿਆ ਹੈ ਕਿ ਸਾਨੂੰ ਖ਼ੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਣਗੇ |
ਰਜਿਸਟ੍ਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਦੱਸਣਯੋਗ ਹੈ ਇਸ ਤੋਂ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਸੀ ਕਿ ਝੋਨੇ ਦੀ ਸਿੱਧੀ ਲੁਆਈ ਕਿਸਾਨਾਂ ਲਈ ਲਾਹੇਵੰਦ ਸਾਬਿਤ ਹੋਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ|ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਝੋਨੇ …
Wosm News Punjab Latest News