Breaking News
Home / Punjab / ਪੰਜਾਬ ਦੇ ਬਜਟ ਨੂੰ ਲੈ ਕੇ ਭਗਵੰਤ ਮਾਨ ਨੇ ਹੁਣ ਕਰਤਾ ਇਹ ਐਲਾਨ

ਪੰਜਾਬ ਦੇ ਬਜਟ ਨੂੰ ਲੈ ਕੇ ਭਗਵੰਤ ਮਾਨ ਨੇ ਹੁਣ ਕਰਤਾ ਇਹ ਐਲਾਨ

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 (Punjab Budget 2022 Without Paper) ਕਾਗਜ਼ ਰਹਿਤ ਹੋਵੇਗਾ।

ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ..,
ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ( paper less) ਹੋਵੇਗਾ..ਜਿਸ ਨਾਲ ਖ਼ਜ਼ਾਨੇ ਦੇ ਲੱਗਭੱਗ 21 ਲੱਖ ਰੁਪਏ ਬਚਣਗੇ …34 ਟਨ ਕਾਗਜ਼ ਬਚੇਗਾ .. ਮਤਲਬ 814 – 834 ਦੇ ਕਰੀਬ ਦਰੱਖਤ ਬਚਣਗੇ…another step towards E-Governance …

ਮੁੱਖ ਮੰਤਰੀ ਮਾਨ ਨੇ ਟਵੀਟ ਜਾਰੀ ਕਰਦਿਆਂ ਇਹ ਜਾਣਕਾਰੀ ਦਿੰਦਿਆਂ ਲਿਖਿਆ, ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ। ਉਨ੍ਹਾਂ ਅੱਗੇ ਕਿਹਾ, ”ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ ਰਹਿਤ ਹੋਵੇਗਾ।”’

ਮਾਨ ਨੇ ਅੱਗੇ ਕਿਹਾ ਕਿ ਕਾਗਜ਼ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਲਗਭਗ 21 ਲੱਖ ਰੁਪਏ ਬਚਣਗੇ, ਜੋ ਕਿ ਹੋਰ ਲੋਕ ਭਲਾਈ ਦੇ ਕੰਮਾਂ ਲਈ ਵਰਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਕੁਦਰਤੀ ਸਿਹਤ ਦੇ ਮੱਦੇਨਜ਼ਰ ਦੱਸਿਆ ਕਿ ਇਸ ਨਾਲ 34 ਟਨ ਕਾਗਜ਼ ਬਚੇਗਾ ਭਾਵ ਕਿ 814-834 ਦਰੱਖਤ ਵੀ ਬਚਣਗੇ, ਜੋ ਕਿ ਪੰਜਾਬ ਦੀ ਸਿਹਤ ਲਈ ਬਹੁਤ ਹੀ ਜ਼ਰੂਰੀ ਹੈ।ਉਨ੍ਹਾਂ ਇਸ ਨੂੰ ਆਪਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਈ-ਗਵਰਨਸ ਵੱਲ ਇੱਕ ਹੋਰ ਵੱਡਾ ਕਦਮ ਦੱਸਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ …

Leave a Reply

Your email address will not be published. Required fields are marked *