ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਜਿਸ ਤੋਂ ਬਾਅਦ ਚਰਚਾ ਛਿੱੜ ਗਈ ਹੈ ਕਿ ਕੈਪਟਨ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੀਐਮ ਮਾਨ ਨੂੰ ਸੌਂਪ ਸਕਦੇ ਹਨ। ਦੱਸ ਦਈਏ ਕਿ ਹਾਲ ਹੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਸਿਹਤ ਮੰਤਰੀ ਨੂੰ ਭ੍ਰਿਸ਼ਟਚਾਰ ਦੇ ਦੋਸ਼ਾਂ ਕਰਕੇ ਮੰਤਰੀ ਮੰਡਲ ਚੋਂ ਬਾਹਰ ਦਾ ਰਾਹ ਦਿੱਖਾ ਦਿੱਤਾ ਜਿਸ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਮਾਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ।
ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਸਾਬਕਾ ਸੀਐਮ ਨੇ ਕਿਹਾ ਕਿ ਜੇਕਰ ਮਾਨ ਕਹਿਣਗੇ ਤਾਂ ਉਹ ਸਾਬਕਾ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਦੇ ਨਾਂਅ ਵੀ ਮਾਨ ਸਰਕਾਰ ਨੂੰ ਜ਼ਰੂਰ ਸੌਂਪਣਗੇ। ਹੁਣ ਮਾਨ ਅਤੇ ਕੈਪਟਨ ਦੀ ਮੁਲਾਕਾਤ ਨਾਲ ਭ੍ਰਿਸ਼ਟ ਮੰਤਰੀਆਂ ਦੀ ਲਿਸਟ ਦੀ ਚਰਚਾ ਸ਼ੁਰੂ ਹੋ ਗਈ ਹੈ। ਖਾਸ ਤੌਰ ‘ਤੇ ਜਿਹੜੇ ਲੋਕ ਪਿਛਲੀ ਸਰਕਾਰ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਚ ਸ਼ਾਮਲ ਸੀ।
ਕੈਪਟਨ ਦੀ ਇਸ ਬਾਜ਼ੀ ਨੇ ਕੁਝ ਕਾਂਗਰਸੀਆਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਨੂੰ ਡਰ ਹੈ ਕਿ ਕਿਤੇ ਕੈਪਟਨ ਉਨ੍ਹਾਂ ਦਾ ਨਾਂ ਨਾ ਦੇ ਦੇਣ। ਇਹ ਡਰ ਇਸ ਲਈ ਵੀ ਜ਼ਿਆਦਾ ਹੈ ਕਿਉਂਕਿ ਸੀਐਮ ਮਾਨ ਨੇ ਆਪਣੇ ਮੰਤਰੀ ਮੰਡਲ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬਰਖਾਸਤ ਕਰ ਦਿੱਤਾ ਹੈ ਅਤੇ ਹੁਣ ਸਿੰਗਲਾ ਰੋਪੜ ਜੇਲ੍ਹ ਵਿੱਚ ਹੈ।
ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਤੇ ਸੀਐਮ ਮਾਨ ਵਿਚਾਲੇ ਮੀਟਿੰਗ ਹੋਵੇਗੀ ਤਾਂ ਭ੍ਰਿਸ਼ਟ ਮੰਤਰੀਆਂ ਬਾਰੇ ਜ਼ਰੂਰ ਚਰਚਾ ਹੋਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਜਿਸ ਤੋਂ ਬਾਅਦ ਚਰਚਾ ਛਿੱੜ ਗਈ ਹੈ ਕਿ ਕੈਪਟਨ ਸਾਬਕਾ …