ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਵੀ ਤੇਜ਼ ਹਵਾਵਾਂ ਵਿਚਾਲੇ ਭਾਰੀ ਬਾਰਿਸ਼ ਹੋਈ ਜਦਕਿ ਕਈ ਥਾਈਂ ਦਿਨ ਭਰ ਬੱਦਲਾਂ ਤੇ ਧੁੱਪ ਵਿਚਾਲੇ ਲੁਕਣਮੀਟੀ ਪਿੱਛੋਂ ਸ਼ਾਮ ਨੂੰ ਬੰੂਦਾਬਾਂਦੀ ਤੇ ਹਲਕੀ ਬਾਰਿਸ਼ ਹੋਈ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।
ਮੌਸਮ ਕੇਂਦਰ ਚੰਡੀਗਡ਼੍ਹ ਅਨੁਸਾਰ ਸੋਮਵਾਰ ਸਵੇਰੇ ਅੱਠ ਵਜੇ ਤੋਂ ਸ਼ਾਮ ਪੰਜ ਵਜੇ ਤਕ ਚੰਡੀਗਡ਼੍ਹ ’ਚ 40 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਜਦਕਿ ਤਾਪਮਾਨ 34.7 ਡਿਗਰੀ ਸੈਲਸੀਅਸ ਰਿਹਾ।
ਉੱਧਰ ਪਟਿਆਲੇ ’ਚ ਇਕ ਐੱਮਐੱਮ, ਰੋਪਡ਼ ’ਚ 4 ਐੱਮਐੱਮ, ਮੋਗੇ ਤੇ ਲੁਧਿਆਣੇ ’ਚ 0.5 ਐੱਮਐੱਮ ਬਾਰਿਸ਼ ਦਰਜ ਕੀਤੀ ਗਈ। ਇਨ੍ਹਾਂ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ 34.7 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਗਰਜ ਚਮਕ ਨਾਲ ਛਿੱਟੇ ਪੈਣ, ਹਲਕੀ ਬਾਰਿਸ਼ ਹੋਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਬੁੱਧਵਾਰ ਤੋਂ ਕਈ ਜ਼ਿਲ੍ਹਿਆਂ ’ਚ ਮੌਸਮ ਸਾਫ਼ ਹੋ ਜਾਵੇਗਾ। ਪਹਾਡ਼ੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿ ਸਕਦੇ ਹਨ। ਉਸ ਤੋਂ ਬਾਅਦ ਪੂਰੇ ਪੰਜਾਬ ’ਚ ਮੌਸਮ ਸਾਫ਼ ਰਹੇਗਾ ਤੇ ਪਾਰਾ ਦੋ ਤੋਂ ਤਿੰਨ ਡਿਗਰੀ ਵਧੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਵੀ ਤੇਜ਼ ਹਵਾਵਾਂ ਵਿਚਾਲੇ ਭਾਰੀ ਬਾਰਿਸ਼ ਹੋਈ ਜਦਕਿ ਕਈ ਥਾਈਂ ਦਿਨ ਭਰ ਬੱਦਲਾਂ ਤੇ ਧੁੱਪ ਵਿਚਾਲੇ ਲੁਕਣਮੀਟੀ ਪਿੱਛੋਂ ਸ਼ਾਮ ਨੂੰ ਬੰੂਦਾਬਾਂਦੀ ਤੇ ਹਲਕੀ …