Breaking News
Home / Punjab / ਪੂਰਾ 1 ਹਫ਼ਤਾ ਇੰਝ ਰਹੇਗਾ ਮੌਸਮ-ਹੋ ਜਾਓ ਤਿਆਰ ਪੰਜਾਬੀਓ

ਪੂਰਾ 1 ਹਫ਼ਤਾ ਇੰਝ ਰਹੇਗਾ ਮੌਸਮ-ਹੋ ਜਾਓ ਤਿਆਰ ਪੰਜਾਬੀਓ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਬੱਦਲ ਛਾਏ ਰਹਿਣਗੇ। ਇਸ ਦੌਰਾਨ ਕਿਤੇ-ਕਿਤੇ ਧੁੱਪ ਵੀ ਨਿਕਲੇਗੀ ਤੇ ਕਿਤੇ-ਕਿਤੇ ਕਿਣਮਿਣ ਵੀ ਹੋ ਸਕਦੀ ਹੈ। ਕਿਣਮਿਣ ਨਾਲ ਹਵਾਵਾਂ ਚੱਲਣ ਤੋਂ ਗਰਮੀ ਨਾਲ ਰਾਹਤ ਰਹੇਗੀ। ਇਸ ਤੋਂ ਬਾਅਦ 23 ਜੂਨ ਤੋਂ 27 ਜੂਨ ਤੱਕ ਮੌਸਮ ਖੁਸ਼ਕ ਰਹੇਗਾ।

ਅਜਿਹੇ ‘ਚ ਪਾਰਾ 35 ਡਿਗਰੀ ਨੂੰ ਪਾਰ ਕਰ ਜਾਵੇਗਾ। ਜਲੰਧਰ ‘ਚ 28 ਜੂਨ ਤੋਂ ਪ੍ਰੀ ਮਾਨਸੂਨ ਸ਼ੁਰੂ ਹੋ ਜਾਵੇਗਾ। ਜੁਲਾਈ ਦੇ ਪਹਿਲੇ ਹਫ਼ਤੇ ਮਾਨਸੂਨ ਦੇ ਆਉਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸੰਭਵ ਹੈ ਕਿ ਮਾਨਸੂਨ ਦੀ ਬਾਰਿਸ਼ 30 ਜੂਨ ਨੂੰ ਵੀ ਸ਼ੁਰੂ ਹੋ ਜਾਵੇਗੀ।

ਪਿਛਲੇ ਚਾਰ ਦਿਨਾਂ ਤੋਂ ਪੰਜਾਬ ਵਿੱਚ ਜੂਨ ਮਹੀਨੇ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ ਹੈ ਜਿਸ ਕਾਰਨ ਚੰਗੀ ਬਾਰਿਸ਼ ਹੋਈ ਹੈ। ਪੰਜਾਬ ਵਿੱਚ ਆਮ ਤੌਰ ’ਤੇ ਜੂਨ ਵਿੱਚ 30.4 ਮਿਲੀਮੀਟਰ ਮੀਂਹ ਪੈਂਦਾ ਹੈ ਜਦੋਂਕਿ ਇਸ ਵਾਰ 30.5 ਮਿਲੀਮੀਟਰ ਮੀਂਹ ਪਿਆ ਹੈ।

ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਫ਼ਿਰੋਜ਼ਪੁਰ, ਗੁਰਦਾਸਪੁਰ, ਲੁਧਿਆਣਾ, ਕਪੂਰਥਲਾ, ਫ਼ਾਜ਼ਿਲਕਾ, ਮੋਹਾਲੀ, ਪਠਾਨਕੋਟ ਅਤੇ ਤਰਨਤਾਰਨ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ। ਜਦਕਿ ਅੰਮ੍ਰਿਤਸਰ, ਬਠਿੰਡਾ, ਸੰਗਰੂਰ ਅਤੇ ਮਾਨਸਾ ਵਿੱਚ ਆਮ ਨਾਲੋਂ 30 ਤੋਂ 50 ਫੀਸਦੀ ਘੱਟ ਮੀਂਹ ਪਿਆ ਹੈ। ਬੁੱਧਵਾਰ ਤੋਂ ਸੂਬੇ ਦੇ ਉੱਤਰੀ ਜ਼ਿਲ੍ਹਿਆਂ ਨੂੰ ਛੱਡ ਕੇ ਮੌਸਮ ਸਾਫ਼ ਰਹੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਬੱਦਲ ਛਾਏ ਰਹਿਣਗੇ। ਇਸ ਦੌਰਾਨ ਕਿਤੇ-ਕਿਤੇ ਧੁੱਪ ਵੀ ਨਿਕਲੇਗੀ ਤੇ ਕਿਤੇ-ਕਿਤੇ ਕਿਣਮਿਣ ਵੀ ਹੋ ਸਕਦੀ ਹੈ। ਕਿਣਮਿਣ ਨਾਲ ਹਵਾਵਾਂ ਚੱਲਣ ਤੋਂ ਗਰਮੀ ਨਾਲ ਰਾਹਤ …

Leave a Reply

Your email address will not be published. Required fields are marked *