Breaking News
Home / Punjab / ਏਨੀਆਂ ਵੋਟਾਂ ਦੇ ਫਾਸਲੇ ਨਾਲ ਜਿੱਤੇ ਸਿਮਰਜੀਤ ਸਿੰਘ ਮਾਨ-ਲੋਕਾਂ ਚ’ ਛਾਈ ਖੁਸ਼ੀ

ਏਨੀਆਂ ਵੋਟਾਂ ਦੇ ਫਾਸਲੇ ਨਾਲ ਜਿੱਤੇ ਸਿਮਰਜੀਤ ਸਿੰਘ ਮਾਨ-ਲੋਕਾਂ ਚ’ ਛਾਈ ਖੁਸ਼ੀ

ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦੌਰਾਨ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਸਵੇਂ ਮੁਕਾਬਲੇ ’ਚ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 5822 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ। ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਹਾਸਲ ਕੀਤੀਆਂ, ਜਦੋਂ ਕਿ ਗੁਰਮੇਲ ਸਿੰਘ ਘਰਾਚੋਂ ਨੂੰ 247332 ਵੋਟਾਂ ਹੀ ਹਾਸਲ ਹੋਈਆਂ।

ਵੋਟਾਂ ਦੀ ਗਿਣਤੀ ਦੌਰਾਨ ਸਿਮਰਨਜੀਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ ’ਚ ਪੂਰੀ ਤਰ੍ਹਾਂ ਕਾਟੇ ਦੀ ਟੱਕਰ ਰਹੀ। ਗੁਰਮੇਲ ਸਿੰਘ ਘਰਾਚੋਂ ਕਈ ਵਾਰ ਤਾਂ ਸਿਮਰਨਜੀਤ ਸਿੰਘ ਮਾਨ ਤੋਂ ਅੱਗੇ ਵੀ ਨਿਕਲੇ ਪਰ ਅਖਰੀਲੇ ਗੇੜਾਂ ਦੀ ਗਿਣਤੀ ’ਚ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਲੀਡ ਬਰਕਰਾਰ ਰੱਖਦੇ ਹੋਏ ਜਿੱਤ ਪ੍ਰਾਪਤ ਕੀਤੀ। ਉੱਥੇ ਅਕਾਲੀ ਦਲ ਦਾ ਸਭ ਤੋਂ ਖ਼ਰਾਬ ਪ੍ਰਦਰਸ਼ਨ ਰਿਹਾ ਹੈ, ਉਹ ਵਿਧਾਨ ਸਭਾ ਚੋਣਾਂ ਤੋਂ ਸੰਗਰੂਰ ਦੀ ਜ਼ਿਮਨੀ ਚੋਣ ’ਚ ਫਾਡੀ ਰਿਹਾ।

ਕਾਂਗਰਸ ਦੇ ਨੌਜਵਾਨ ਆਗੂ ਦਲਵੀਰ ਸਿੰਘ ਗੋਲਡੀ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੀ ਕੁੱਝ ਖ਼ਾਸ ਟੱਕਰ ਨਹੀਂ ਦੇ ਸਕੇ ਅਤੇ ਇਨ੍ਹਾਂ ਉਮੀਦਵਾਰਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਹੋ ਗਈਆਂ। ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਤੇ ਉਨ੍ਹਾਂ ਸਮਰਥਕਾਂ ਦਾ ਉਨ੍ਹਾਂ ਦੇ ਘਰ ਵਧਾਈਆਂ ਦੇਣ ਲਈ ਤਾਂਤਾ ਲੱਗਾ ਹੋਇਆ ਹੈ।

ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦੌਰਾਨ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਸਵੇਂ ਮੁਕਾਬਲੇ ’ਚ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ …

Leave a Reply

Your email address will not be published. Required fields are marked *