ਰਾਜਸਥਾਨ ਦੇ ਉਦੈਪੁਰ ਵਿੱਚ ਮੰਗਲਵਾਰ ਨੂੰ ਦਿਨ ਦਿਹਾੜੇ ਇੱਕ ਵਪਾਰੀ ਦੀ ਦੁਕਾਨ ਵਿੱਚ ਵੜ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। 7 ਥਾਣਾ ਖੇਤਰਾਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।
ਰਾਜਸਥਾਨ ਵਿੱਚ 24 ਘੰਟਿਆਂ ਲਈ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਮਹੀਨੇ ਦੇ ਲਈ ਧਾਰਾ 144 ਲਾਗੂ ਕੀਤੀ ਗਈ ਹੈ। ਧਾਰਾ 144 ਲਾਗੂ ਹੋਣ ਦੇ ਬਾਵਜੂਦ ਭਾਜਪਾ ਨੇ ਬੰਦ ਬੁਲਾਇਆ ਹੈ। ਮ੍ਰਿਤਕ ਕਨ੍ਹਈਆ ਲਾਲ ਸਾਹੂ ਦਾ ਪੋਸਟਮਾਰਟਮ ਪੂਰਾ ਹੋ ਗਿਆ ਹੈ। ਅੱਜ ਹੀ ਉਸਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਸ ਘਟਨਾ ਤੋਂ ਬਾਅਦ ਦੋ ਦੋਸ਼ੀਆਂ ਗੌਸ ਮੁਹੰਮਦ ਅਤੇ ਰਿਆਜ ਜੱਬਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। NIA ਅਤੇ SIT ਇਨ੍ਹਾਂ ਤੋਂ ਪੁੱਛਗਿੱਛ ਦੇ ਲਈ ਉਦੇਪੁਰ ਪਹੁੰਚ ਚੁੱਕੀ ਹੈ। ਪੁੱਛਗਿੱਛ ਤੋਂ ਬਾਅਦ NIA ਇਸ ਮਾਮਲੇ ਦੀ ਜਾਂਚ ਆਪਣੇ ਹੱਥ ਵਿੱਚ ਲੈ ਸਕਦੀ ਹੈ। ਇਸ ਘਟਨਾ ਤੋਂ ਬਾਅਦ ਮੁੱਖ ਸਕੱਤਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੂਬੇ ਭਰ ਵਿੱਚ ਅਗਲੇ 24 ਘੰਟਿਆਂ ਲਈ ਇੰਟਰਨੈੱਟ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੂਜੇ ਪਾਸੇ ਅਗਲੇ ਇਕ ਮਹੀਨੇ ਲਈ ਸਾਰੇ ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਕਰਕੇ ਚਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ, ਸਾਰੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰਨ, ਸ਼ਾਂਤੀ ਕਮੇਟੀ ਦੀਆਂ ਮੀਟਿੰਗਾਂ ਕਰਨ ਅਤੇ ਉਦੈਪੁਰ ਵਿੱਚ ਲੋੜ ਅਨੁਸਾਰ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਸੂਤਰਾਂ ਮੁਤਾਬਕ ਕਨ੍ਹਈਆ ਲਾਲ ਨੇ ਭਾਜਪਾ ਦੀ ਸਾਬਕਾ ਆਗੂ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਵਿਵਾਦਤ ਟਿੱਪਣੀ ਦਾ ਸੋਸ਼ਲ ਮੀਡੀਆ ‘ਤੇ ਹਮਾਇਤ ਕੀਤੀ ਸੀ, ਜਿਸ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ। ਕਤਲ ਸਬੰਧੀ ਵੀਡੀਓ ਵਾਇਰਲ ਹੋਣ ਮਗਰੋਂ ਉਦੈਪੁਰ ਵਿੱਚ ਤਣਾਅ ਪੈਦਾ ਹੋ ਗਿਆ। ਸਥਾਨਕ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਦਿੱਤੀਆਂ। ਮੁੱਖ ਮੰਤਰੀ ਗਹਿਲੋਤ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਦੈਪੁਰ ਦੇ ਐੱਸਪੀ ਮਨੋਜ ਕੁਮਾਰ ਨੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। news source: dailypost
ਰਾਜਸਥਾਨ ਦੇ ਉਦੈਪੁਰ ਵਿੱਚ ਮੰਗਲਵਾਰ ਨੂੰ ਦਿਨ ਦਿਹਾੜੇ ਇੱਕ ਵਪਾਰੀ ਦੀ ਦੁਕਾਨ ਵਿੱਚ ਵੜ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਪੁਲਿਸ ਤਾਇਨਾਤ ਕਰ …