ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਨੂੰ ਛੱਡ ਕੇ ਮੂੰਗੀ ਦੀ ਫ਼ਸਲ ਬੀਜਣ ਦੀ ਅਪੀਲ ਕੀਤੀ ਸੀ ਪਰ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ MSP ਨਹੀਂ ਮਿਲ ਰਿਹਾ। ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਦਾ 7275 ਰੁਪਏ ਐਮਐਸਪੀ ਤੈਅ ਕੀਤਾ ਗਿਆ ਸੀ। ਜਿਸ ਕਾਰਨ ਮਾਨਸਾ ਜ਼ਿਲ੍ਹੇ ਵਿੱਚ ਮੂੰਗੀ ਦੀ ਫ਼ਸਲ ਦੀ ਬਿਜਾਈ ਸਭ ਤੋਂ ਵੱਧ ਹੋਈ ਪਰ ਹੁਣ ਕਿਸਾਨਾਂ ਨੂੰ ਮੰਡੀਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲ ਰਿਹਾ।
ਪੰਜਾਬ ਸਰਕਾਰ ਵੱਲੋਂ ਪਹਿਲਾਂ ਮੂੰਗੀ ਦੀ ਫਸਲ ‘ਤੇ ਐਮਐਸਪੀ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ।ਮੂੰਗੀ ਦੀ 7275 ਰੁਪਏ MSP ਤੈਅ ਹੋਈ ਸੀ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਹੁਣ ਨਵੀਆਂ-ਨਵੀਆਂ ਸ਼ਰਤਾਂ ਰੱਖਕੇ ਪਰੇਸ਼ਾਨ ਕਰ ਰਹੀ ਹੈ।ਇਸ ਲਈ ਹੁਣ ਕਿਸਾਨ ਪ੍ਰਾਈਵੇਟ ਮੰਡੀਆਂ ‘ਚ ਫਸਲ ਵੇਚਣ ਲਈ ਮਜਬੂਰ ਹਨ।
ਕਿਸਾਨਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਪਟਵਾਰੀ ਨਾ ਹੋਣ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਦੀ ਰਜਿਸਟਰੇਸ਼ਨ ਪੋਰਟਲ ‘ਤੇ ਨਹੀਂ ਕਰਵਾ ਸਕੇ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਬਿਨਾਂ ਕਿਸੇ ਸ਼ਰਤ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦੀ ਜਾਵੇ ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਨੂੰ ਛੱਡ ਕੇ ਮੂੰਗੀ ਦੀ ਫ਼ਸਲ ਬੀਜਣ ਦੀ ਅਪੀਲ ਕੀਤੀ ਸੀ ਪਰ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ MSP ਨਹੀਂ …