ਮੱਤੇਵਾੜਾ ਜੰਗਲਾਂ ਨੂੰ ਲੈ ਕੇ CM ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਸੋਮਵਾਰ ਨੂੰ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਕੀਤੀ। ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਮੱਤੇਵਾੜਾ ਜੰਗਲ ਨੂੰ ਹਟਾਕੇ ਇੱਥੇ ਟੈਕਸਟਾਈਲ ਪਾਰਕ ਬਣਾਇਆ ਜਾਣਾ ਸੀ।
ਜਿਸ ਦਾ ਵਿਰੋਧੀ ਪਾਰਟੀਆਂ ਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਦੇ ਮੱਦੇਨਜ਼ਰ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਮੱਤੇਵਾੜਾ ਜੰਗਲ ਦੀ ਬਜਾਏ ਹੁਣ ਕਿਸੇ ਹੋਰ ਸਥਾਨ ‘ਤੇ ਟੈਕਸਟਾਈਲ ਪਾਰਕ ਬਣਾਇਆ ਜਾਵੇਗਾ।ਲੁਧਿਆਣਾ ਦੇ ਮੱਤੇਵਾੜਾ ਦੇ ਜੰਗਲਾਂ ਨੇੜੇ ਪ੍ਰਸਤਾਵਿਤ ਮਾਡਰਨ ਇੰਡਸਟਰੀਅਲ ਪਾਰਕ ਦੇ ਵਿਰੋਧ ਵਿੱਚ ਐਤਵਾਰ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਮੋਰਚਾ ਲਗਾਇਆ ਗਿਆ ਸੀ ।
ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਨੇ ਸ਼ਿਰਕਤ ਕੀਤੀ ਗਈ ਸੀ । ਸਮੂਹ ਪੰਜਾਬੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਮੱਤੇਵਾੜਾ ਦਾ ਇਹ ਜੰਗਲ ਲੱਖਾਂ ਹੀ ਬੇਜ਼ੁਬਾਨ ਪਸ਼ੂ-ਪੰਛੀਆਂ ਦਾ ਘਰ ਹੀ ਨਹੀਂ ਸਗੋਂ ਪੰਜਾਬ ਵਾਸੀਆਂ ਨੂੰ ਸਾਫ-ਸੁਥਰੀ ਹਵਾ ਦੇਣ ਵਿੱਚ ਵੀ ਸਹਾਈ ਹੈ।
ਬੀਤੇ ਦਿਨ ਪਬਲਿਕ ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ ਸਨ । ਇਸ ਤੋਂ ਇਲਾਵਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਵਿਧਾਇਕ ਮਨਪ੍ਰੀਤ ਇਆਲੀ, ਸੰਗਰੂਰ ਤੋਂ ਸਾਂਸਦ ਸਿਮਰਨਜੀਤ ਮਾਨ ਵੀ ਸ਼ਾਮਿਲ ਹੋਏ ਸਨ । ਇਨ੍ਹਾਂ ਸਭ ਵੱਲੋਂ ਮੱਤੇਵਾੜਾ ਦੇ ਜੰਗਲਾਂ ਨੂੰ ਉਜਾੜਨ ਦਾ ਵਿਰੋਧ ਕੀਤਾ ਗਿਆ ਸੀ ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੱਤੇਵਾੜਾ ਜੰਗਲਾਂ ਨੂੰ ਲੈ ਕੇ CM ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। CM …
Wosm News Punjab Latest News