ਆਮ ਆਦਮੀ ਪਾਰਟੀ (AAP) ਦੀ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਹੇਠਲੀ ਪੰਜਾਬ ਸਰਕਾਰ (Punjab Government) ਨੇ ਪੰਜਾਬ ਦੇ ਲੋਕਾਂ ਲਈ ਇੱਕ ਨਵੀਂ ਸਹੂਲਤ ਦਾ ਐਲਾਨ ਕੀਤਾ ਹੈ। ਹੁਣ ਪੰਜਾਬ ਵਾਸੀਆਂ ਨੂੰ ਵਾਹਨ ਦੀ ਰਜਿਟ੍ਰੇਸ਼ਨ (E-Registration) ਕਰਵਾਉਣ ਲਈ ਕਿਸੇ ਵੀ ਦਫਤਰ ਜਾਣ ਦੀ ਲੋੜ ਨਹੀਂ ਰਹੇਗੀ। ਤੁਸੀ ਵਾਹਨ ਰਜਿਸਟ੍ਰੇਸ਼ਨ ਹੁਣ ਘਰ ਬੈਠਿਆਂ ਹੀ ਕਰਵਾ ਸਕੋਗੇ।
ਮਾਨ ਸਰਕਾਰ ਅਧੀਨ E-RC ਨੇ ਨਵਾਂ ਉਪਰਾਲਾ ਕੀਤਾ ਹੈ, ਜਿਸ ਤਹਿਤ ਪੰਜਾਬ ‘ਚ ਵਾਹਨਾਂ ਦੀ ਰਜਿਸਟ੍ਰੇਸ਼ਨ ਹੋਰ ਵੀ ਆਸਾਨ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰਦਿਆਂ ਦਿੱਤੀ।
E-RC ਦਾ ਨਵਾਂ ਉਪਰਾਲਾ- ਹੁਣ ਪੰਜਾਬ ‘ਚ ਵਾਹਨ ਰਜਿਸਟ੍ਰੇਸ਼ਨ ਹੋਰ ਵੀ ਆਸਾਨ ਹੋਵੇਗਾ..ਹਾਈ ਸਕਿਊਰਟੀ ਨੰਬਰ ਪਲੇਟਾਂ, ਮੌਕੇ ‘ਤੇ ਨੰਬਰ ਦੀ ਚੋਣ, ਈ-ਰਜਿਸਟ੍ਰੇਸ਼ਨ ਸਰਟੀਫ਼ਿਕੇਟ,ਸਮਾਰਟ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਦੀ ਹੋਮ ਡਿਲੀਵਰੀ ਦੀ ਸ਼ੁਰੂਆਤ ਕਰ ਰਹੇ ਹਾਂ..
ਉਨ੍ਹਾਂ ਅੱਗੇ ਕਿਹਾ ਕਿ ਇਸ ਉਪਰਾਲੇ ਤਹਿਤ ਹੁਣ ਹਾਈ ਸਕਿਓਰਿਟੀ ਨੰਬਰ ਪਲੇਟਾਂ, ਮੌਕੇ ‘ਤੇ ਨੰਬਰ ਦੀ ਚੋਣ, ਈ-ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਹੋਮ ਡਿਲੀਵਰੀ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਹੁਣ ਪੰਜਾਬ ਵਿੱਚ ਆਰ.ਸੀ. ਲੈਣ ਵਾਲੇ ਲੋਕਾਂ ਦੀ ਖੱਜਲ-ਖੁਆਰੀ ਦੂਰ ਹੋਵੇਗੀ, ਜੋ ਕਿ ਹਰ ਸਾਲ 5 ਲੱਖ ਲੋਕ ਵਾਹਨਾਂ ਦੀ ਰਜਿਟੇਸ਼ਨ ਹੁੰਦੀ ਸੀ।
ਆਮ ਆਦਮੀ ਪਾਰਟੀ (AAP) ਦੀ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਹੇਠਲੀ ਪੰਜਾਬ ਸਰਕਾਰ (Punjab Government) ਨੇ ਪੰਜਾਬ ਦੇ ਲੋਕਾਂ ਲਈ ਇੱਕ ਨਵੀਂ ਸਹੂਲਤ ਦਾ ਐਲਾਨ ਕੀਤਾ ਹੈ। ਹੁਣ ਪੰਜਾਬ …