ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਤੋਂ ਬਾਅਦ ਕਈ ਸੂਬਿਆਂ ਨੇ ਵੀ ਡੀਏ (Dearness Allowance) ‘ਚ ਵਾਧਾ ਕੀਤਾ ਹੈ। ਕਈ ਸੂਬਿਆਂ ਦੇ ਮੁਲਾਜ਼ਮਾਂ ਦਾ ਡੀਏ ਵੀ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ 34% ਹੈ। ਹੁਣ ਮਹਾਰਾਸ਼ਟਰ ਸਰਕਾਰ ਵੀ ਆਪਣੇ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦੇ ਰਹੀ ਹੈ। ਇਸ ਤੋਂ ਪਹਿਲਾਂ ਮੁਲਾਜ਼ਮਾਂ ਦੇ ਅਕਾਊਂਟ ‘ਚ ਦੋ ਕਿਸ਼ਤਾਂ ਆ ਚੁੱਕੀਆਂ ਹਨ।
ਹੁਣ ਸਰਕਾਰ ਤੀਜੀ ਕਿਸ਼ਤ ਅਕਾਊਂਟ ‘ਚ ਭੇਜ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਨੇ ਪਹਿਲਾਂ ਹੀ ਸੱਤਵੇਂ ਤਨਖਾਹ ਕਮਿਸ਼ਨ (7th Pay Commission) ਦੇ ਤਹਿਤ ਬਕਾਏ ਦੀ ਤੀਜੀ ਕਿਸ਼ਤ ਦਾ ਭੁਗਤਾਨ ਕਰਨ ਦਾ ਐਲਾਨ ਕੀਤਾ ਸੀ। ਮਹਾਰਾਸ਼ਟਰ ‘ਚ ਸਿਆਸੀ ਹਲਚਲ ਤੋਂ ਪਹਿਲਾਂ ਹੀ ਇਸ ਦੀ ਕਾਗਜ਼ੀ ਕਾਰਵਾਈ ਪੂਰੀ ਹੋ ਚੁੱਕੀ ਸੀ।
ਜਾਣੋ ਕਿਵੇਂ ਕੀਤਾ ਜਾਵੇਗਾ ਭੁਗਤਾਨ?…………….
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ‘ਚ ਸਾਲ 2019 ਵਿੱਚ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਨਗਰ ਨਿਗਮ ਦੇ ਮੁਲਾਜ਼ਮਾਂ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਫ਼ੈਸਲਾ ਕੀਤਾ ਸੀ ਕਿ 2019-20 ਤੋਂ 5 ਸਾਲਾਂ ‘ਚ ਅਤੇ 5 ਕਿਸ਼ਤਾਂ ‘ਚ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਕਾਏ ਦਾ ਭੁਗਤਾਨ ਕੀਤਾ ਜਾਵੇਗਾ। ਇਸ ਤਹਿਤ ਹੁਣ ਤੱਕ ਮੁਲਾਜ਼ਮਾਂ ਨੂੰ 2 ਕਿਸ਼ਤਾਂ ਮਿਲ ਚੁੱਕੀਆਂ ਹਨ। ਹੁਣ ਅਕਾਊਂਟ ‘ਚ ਤੀਜੀ ਕਿਸ਼ਤ ਆਉਣੀ ਸ਼ੁਰੂ ਹੋ ਗਈ ਹੈ। ਇਸ ਤੋਂ ਬਾਅਦ ਚੌਥੀ ਅਤੇ ਪੰਜਵੀਂ ਕਿਸ਼ਤ ਬਾਕੀ ਰਹਿ ਜਾਵੇਗੀ।
ਮੁਲਾਜ਼ਮਾਂ ਦੀ ਹੋਵੇਗੀ ਬੱਲੇ-ਬੱਲੇ – ਸਰਕਾਰ ਦੇ ਇਸ ਫ਼ੈਸਲੇ ਕਾਰਨ ਮੁਲਾਜ਼ਮਾਂ ਦੀ ਬੱਲੇ-ਬੱਲੇ ਹੋ ਗਈ ਹੈ। ਸਰਕਾਰੀ ਮੁਲਾਜ਼ਮਾਂ ਦੇ ਅਕਾਊਂਟ ‘ਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਜੇਕਰ ਤੁਸੀਂ ਮਹਾਰਾਸ਼ਟਰ ਸਰਕਾਰ ਦੇ ਕਰਮਚਾਰੀ ਹੋ ਤਾਂ ਆਪਣਾ ਅਕਾਊਂਟ ਚੈੱਕ ਕਰੋ। ਇਸ ਤਹਿਤ ਗਰੁੱਪ-ਏ ਦੇ ਅਧਿਕਾਰੀਆਂ ਨੂੰ 30 ਤੋਂ 40 ਹਜ਼ਾਰ ਰੁਪਏ ਤੱਕ ਦਾ ਲਾਭ ਮਿਲੇਗਾ।
ਇਸ ਦੇ ਨਾਲ ਹੀ ਗਰੁੱਪ ਬੀ ਦੇ ਅਧਿਕਾਰੀਆਂ ਨੂੰ 20 ਤੋਂ 30 ਹਜ਼ਾਰ ਰੁਪਏ ਦਾ ਲਾਭ ਮਿਲੇਗਾ। ਇਸ ਤਹਿਤ ਗਰੁੱਪ ਸੀ ਦੇ ਮੁਲਾਜ਼ਮਾਂ ਨੂੰ 10 ਤੋਂ 15 ਹਜ਼ਾਰ ਰੁਪਏ ਅਤੇ ਦਰਜਾ-4 ਦੇ ਮੁਲਾਜ਼ਮਾਂ ਨੂੰ 8 ਤੋਂ 10 ਹਜ਼ਾਰ ਰੁਪਏ ਮਿਲਣਗੇ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਸਰਕਾਰੀ ਮੁਲਾਜ਼ਮਾਂ ਨੂੰ 31% ਡੀਏ ਦਾ ਲਾਭ ਮਿਲ ਰਿਹਾ ਹੈ।
ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਤੋਂ ਬਾਅਦ ਕਈ ਸੂਬਿਆਂ ਨੇ ਵੀ ਡੀਏ (Dearness Allowance) ‘ਚ ਵਾਧਾ ਕੀਤਾ ਹੈ। ਕਈ ਸੂਬਿਆਂ ਦੇ ਮੁਲਾਜ਼ਮਾਂ ਦਾ ਡੀਏ ਵੀ ਕੇਂਦਰੀ ਮੁਲਾਜ਼ਮਾਂ …