Breaking News
Home / Punjab / ਮੌਸਮ ਵਿਭਾਗ ਨੇ ਜ਼ਾਰੀ ਕੀਤਾ ਅਲਰਟ-ਪੰਜਾਬ ਚ’ 3 ਦਿਨ ਪਵੇਗਾ ਭਾਰੀ ਮੀਂਹ

ਮੌਸਮ ਵਿਭਾਗ ਨੇ ਜ਼ਾਰੀ ਕੀਤਾ ਅਲਰਟ-ਪੰਜਾਬ ਚ’ 3 ਦਿਨ ਪਵੇਗਾ ਭਾਰੀ ਮੀਂਹ

ਪੰਜਾਬ ‘ਚ ਪਿਛਲੇ ਦੋ ਦਿਨਾਂ ਤੋਂ ਤੇਜ਼ ਧੁੱਪ ਅਤੇ ਹੁੰਮਸ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਹਾਲਾਂਕਿ ਹੁਣ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਰਕੇ ਮੰਗਲਵਾਰ ਤੋਂ ਤਿੰਨ ਦਿਨਾਂ ਤੱਕ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਚੰਡੀਗੜ੍ਹ ਨੇ ਵੀ ਔਰੇਂਜ ਅਲਰਟ ਜਾਰੀ ਕੀਤਾ ਹੈ। ਪੂਰਵ ਅਨੁਮਾਨ ਮੁਤਾਬਕ ਮੰਗਲਵਾਰ ਨੂੰ ਕੁਝ ਜ਼ਿਲਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਸੂਬੇ ‘ਚ ਭਾਰੀ ਬਾਰਿਸ਼ ਹੋਣ ਦੀ ਆਸਾਰ ਹਨ।

ਖੇਤੀ ਮਾਹਿਰਾਂ ਨੇ ਵੀ ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਤੇਜ਼ ਮੀਂਹ ਪੈਂਦਾ ਹੈ ਤਾਂ ਸਬਜ਼ੀਆਂ ਅਤੇ ਨਰਮੇ ਦੇ ਖੇਤਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿਓ। ਇਸ ਨਾਲ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। 22 ਜੁਲਾਈ ਤੱਕ ਫ਼ਸਲਾਂ ‘ਤੇ ਕਿਸੇ ਕਿਸਮ ਦੀ ਕੀਟਨਾਸ਼ਕ ਅਤੇ ਹੋਰ ਦਵਾਈਆਂ ਦਾ ਛਿੜਕਾਅ ਨਾ ਕਰੋ।

ਮੌਸਮ ਵਿਭਾਗ ਮੁਤਾਬਕ ਦੁਪਹਿਰ ਇੱਕ ਵਜੇ ਤੋਂ ਬਾਅਦ ਲੁਧਿਆਣਾ ਸ਼ਹਿਰ ਵਿੱਚ ਬੱਦਲਾਂ ਦੀ ਐਂਟਰੀ ਹੋ ਜਾਵੇਗੀ। ਕੁਝ ਹੀ ਸਮੇਂ ‘ਚ ਬੱਦਲ ਪੂਰੇ ਸ਼ਹਿਰ ਨੂੰ ਘੇਰ ਲੈਣਗੇ। ਦੁਪਹਿਰ 2 ਵਜੇ ਤੋਂ ਬਾਅਦ ਮੀਂਹ ਪੈਣ ਦੇ ਆਸਾਰ ਹਨ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੱਲ੍ਹ ਤੇ ਪਰਸੋਂ ਭਾਰੀ ਮੀਂਹ ਪੈ ਸਕਦਾ ਹੈ।

ਝੋਨੇ ਦੀ ਫ਼ਸਲ ਲਈ ਜ਼ਿਆਦਾ ਮੀਂਹ ਲਾਹੇਵੰਦ ਹੋਵੇਗਾ। ਖੇਤੀ ਮਾਹਿਰ ਡਾ: ਸੁਖਪਾਲ ਸਿੰਘ ਦਾ ਕਹਿਣਾ ਹੈ ਕਿ ਹੁਣ ਤੱਕ ਜੁਲਾਈ ਵਿੱਚ ਜਿੰਨੀ ਬਾਰਿਸ਼ ਹੋਈ ਹੈ, ਉਹ ਫ਼ਸਲਾਂ ਲਈ ਲਾਹੇਵੰਦ ਹੈ। ਕਿਉਂਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬਹੁਤਾ ਮੀਂਹ ਨਹੀਂ ਪਿਆ ਹੈ। ਮੀਂਹ ਝੋਨੇ ਦੀ ਫ਼ਸਲ ਲਈ ਵਰਦਾਨ ਹੈ। ਝੋਨੇ ਨੂੰ ਇਸ ਸਮੇਂ ਪਾਣੀ ਦੀ ਬਹੁਤ ਲੋੜ ਹੈ।

ਪੰਜਾਬ ‘ਚ ਪਿਛਲੇ ਦੋ ਦਿਨਾਂ ਤੋਂ ਤੇਜ਼ ਧੁੱਪ ਅਤੇ ਹੁੰਮਸ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਹਾਲਾਂਕਿ ਹੁਣ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਰਕੇ ਮੰਗਲਵਾਰ ਤੋਂ ਤਿੰਨ ਦਿਨਾਂ …

Leave a Reply

Your email address will not be published. Required fields are marked *