ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਉਸ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਜਾਨੋਂ ਮਾਰਨ ਦੀਆਂ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮਾਂ ਨੂੰ ਯਕੀਨੀ ਬਣਾਇਆ ਜਾਏ।ਵੜਿੰਗ ਨੇ ਪੰਜਾਬ ਪੁਲਿਸ ਤੇ ਡੀਜੀਪੀ ਗੌਰਵ ਯਾਦਵ ਨੂੰ ਅਜਿਹੀਆਂ ਧਮਕੀਆਂ ਦੇਣ ਵਾਲੇ ਲੋਕਾਂ ਨੂੰ ਲੱਭ ਕੇ ਗ੍ਰਿਫਤਾਰ ਕਰਨ ਦੀ ਅਪੀਲ ਕੀਤੀ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੰਸਟਾਗ੍ਰਾਮ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਇਹ ਧਮਕੀ ਪਾਕਿਸਤਾਨ ਦੇ ਨੰਬਰ ਤੋਂ ਮਿਲੀ ਹੈ। ਪੋਸਟ ਵਿੱਚ ਲਿਖਿਆ ਹੋਇਆ ਹੈ- ‘ਅਗਲਾ ਨੰਬਰ ਬਾਪੂ ਦਾ’। ਮੂਸੇਵਾਲਾ ਦੇ ਪਿਤਾ ਨੇ ਧਮਕੀ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਧਮਕੀ ਮਿਲਣ ਤੋਂ ਬਾਅਦ ਕੁਝ ਦਿਨਾਂ ਲਈ ਪਿੰਡ ਤੋਂ ਕਿਤੇ ਬਾਹਰ ਚਲੇ ਗਏ ਹਨ। ਦੱਸ ਦੇਈਏ ਕਿ ਮੰਗਲਵਾਰ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਦੇ ਸਟੋਰੀ ਸੈਕਸ਼ਨ ਵਿੱਚ ਇੱਕ ਤਸਵੀਰ ਪੋਸਟ ਕੀਤੀ ਗਈ ਸੀ।
ਇਸ ਫੋਟੋ ਰਾਹੀਂ ਮੂਸੇ ਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਅਤੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਵਾਲਿਆਂ ਨੂੰ ਬੇਨਤੀ ਕੀਤੀ ਗਈ ਹੈ ਕਿ “ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨਿਆਂ ਲਈ ਪਿੰਡ ਤੋਂ ਬਾਹਰ ਗਏ ਹਨ, ਇਸ ਲਈ ਉਨ੍ਹਾਂ ਨੂੰ ਮਿਲਣ ਵਾਲੇ ਨਿਰਾਸ਼ ਨਾ ਹੋਣ।
ਅਸੀਂ ਤੁਹਾਨੂੰ ਪੋਸਟ ਰਾਹੀਂ ਅਪਡੇਟ ਕਰਦੇ ਰਹਾਂਗੇ।”ਬਲਕੌਰ ਸਿੰਘ ਸਿੱਧੂ ਅੱਜਕਲ੍ਹ ਸੁਰੱਖਇਆ ਦੇ ਲਿਹਾਜ਼ ਨਾਲ ਬੁਲੇਟ ਪਰੂਫ ਫਾਰਚਿਊਨਰ ਵਿੱਚ ਹੀ ਆ-ਜਾ ਰਹੇ ਹਨ। ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਉਨਹਾਂ ਦੇ ਪੁੱਤਰ ਦੇ ਕਤਲ ਤੋਂ ਬਾਅਦ ਹੀ ਸਖਤ ਕਰ ਦਿੱਤੀ ਗਈ ਹੈ।
ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਉਸ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਜਾਨੋਂ ਮਾਰਨ ਦੀਆਂ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਾਂਗਰਸ ਦੇ ਸੂਬਾ ਪ੍ਰਧਾਨ …
Wosm News Punjab Latest News