Breaking News
Home / Punjab / ਸਿੱਧੂ ਮੂਸੇਵਾਲੇ ਦਾ ਕਾਤਲ ਆਖ਼ਰੀ ਸ਼ੂਟਰ ਇੰਜ ਆਇਆ ਪੁਲਿਸ ਅੜਿੱਕੇ-ਕਰਤੇ ਵੱਡੇ ਖੁਲਾਸੇ

ਸਿੱਧੂ ਮੂਸੇਵਾਲੇ ਦਾ ਕਾਤਲ ਆਖ਼ਰੀ ਸ਼ੂਟਰ ਇੰਜ ਆਇਆ ਪੁਲਿਸ ਅੜਿੱਕੇ-ਕਰਤੇ ਵੱਡੇ ਖੁਲਾਸੇ

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਕਤਲਕਾਂਡ ਦਾ ਆਖਰੀ ਸ਼ੂਟਰ ਦੋਸ਼ੀ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਵਿੱਚ ਐਂਟੀ ਗੁੰਡਾ ਟਾਸਕ ਫੋਰਸ (ਏਜੀਟੀਐਫ) ਅਤੇ ਐਸਟੀਐਫ ਦੀ ਕਾਫੀ ਹਲਚਲ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਸਾਂਝੇ ਆਪ੍ਰੇਸ਼ਨ ‘ਚ ਮੁੰਡੀ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ ਪਰ ਸੀਨੀਅਰ ਅਧਿਕਾਰੀ ਅਜੇ ਇਸ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।

ਮਹੱਤਵਪੂਰਨ ਗੱਲ ਇਹ ਹੈ ਕਿ ਗੈਂਗਸਟਰ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਮੁੰਡੀ ਹੀ ਇਕੱਲਾ ਸ਼ੂਟਰ ਬਚਿਆ ਸੀ। ਦਿੱਲੀ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ 3 ਸ਼ਾਰਪਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਨੂੰ ਅਤੇ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਡਰਿਆ ਹੋਇਆ ਮੁੰਡੀ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਸੀ। ਮੰਗਲਵਾਰ ਸਵੇਰੇ ਪੁਲਿਸ ਨੂੰ ਮੁੰਡੀ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ।

ਮੂਸੇਵਾਲਾ ਦੇ ਕਤਲ ਵਿੱਚ ਬੋਲੈਰੋ ਅਤੇ ਕੋਰੋਲਾ ਮਾਡਿਊਲ ਦੀ ਵਰਤੋਂ ਕੀਤੀ ਗਈ ਸੀ। ਦੀਪਕ ਮੁੰਡੀ ਬੋਲੇਰੋ ਮਾਡਿਊਲ ਦਾ ਹਿੱਸਾ ਸੀ, ਜਿਸ ਦੀ ਅਗਵਾਈ ਹਰਿਆਣਾ ਦਾ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਕਰ ਰਿਹਾ ਸੀ। ਅੰਕਿਤ ਸੇਰਸਾ ਅਤੇ ਕਸ਼ਿਸ਼ ਵੀ ਉਸੇ ਦੇ ਨਾਲ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਚਾਰੇ ਗੁਜਰਾਤ ਭੱਜ ਗਏ ਸਨ।

ਜਦੋਂ ਫੌਜੀ ਬਿਨਾਂ ਮੂੰਹ ਢੱਕ ਕੇ ਉਥੇ ਘੁੰਮਣ ਲੱਗਾ ਤਾਂ ਅੰਕਿਤ ਸੇਰਸਾ ਅਤੇ ਮੁੰਡੀ ਕਿਸੇ ਹੋਰ ਥਾਂ ਭੱਜ ਗਏ। ਇਸ ਤੋਂ ਬਾਅਦ ਸੇਰਸਾ ਨੂੰ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ ਉਦੋਂ ਤੱਕ ਮੁੰਡੀ ਉਸ ਨੂੰ ਵੀ ਛੱਡ ਚੁੱਕਾ ਸੀ।ਫਿਲਹਾਲ ਅਧਿਕਾਰੀ ਗ੍ਰਿਫਤਾਰੀ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ ਪਰ ਕੋਈ ਵੀ ਅਧਿਕਾਰੀ ਮੁੰਡੀ ਦੀ ਗ੍ਰਿਫਤਾਰੀ ਤੋਂ ਸਾਫ ਇਨਕਾਰ ਵੀ ਨਹੀਂ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਡੀਜੀਪੀ ਦਫ਼ਤਰ ਤੋਂ ਮੁੰਡੀ ਦੀ ਗ੍ਰਿਫ਼ਤਾਰੀ ਦਾ ਐਲਾਨ ਕੀਤਾ ਜਾ ਸਕਦਾ ਹੈ।

 

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਕਤਲਕਾਂਡ ਦਾ ਆਖਰੀ ਸ਼ੂਟਰ ਦੋਸ਼ੀ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ …

Leave a Reply

Your email address will not be published. Required fields are marked *