ਅੱਜ ਪੰਜਾਬ ‘ਚ 612 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 14378 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 9752 ਮਰੀਜ਼ ਠੀਕ ਹੋ ਚੁੱਕੇ, ਬਾਕੀ 4290 ਮਰੀਜ ਇਲਾਜ਼ ਅਧੀਨ ਹਨ। ਪੀੜਤ 112 ਮਰੀਜ਼ ਆਕਸੀਜਨ ਅਤੇ 14 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।
ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 142, ਅੰਮ੍ਰਿਤਸਰ ਤੋਂ 73 ਤੇ ਪਟਿਆਲਾ ਤੋਂ 66 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 336 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 19 ਮੌਤਾਂ ‘ਚ 6 ਲੁਧਿਆਣਾ, 3 ਪਟਿਆਲਾ, 3 ਅੰਮ੍ਰਿਤਸਰ, 3 ਸੰਗਰੂਰ, 3 ਤਰਨਤਾਰਨ ਤੇ 1 ਹੁਸ਼ਿਆਰਪੁਰ ਤੋਂ ਰਿਪੋਰਟ ਹੋਈਆਂ ਹਨ।
ਭਾਰਤ ‘ਚ ਹੁਣ ਤੱਕ 15 ਲੱਖ, 16 ਹਜ਼ਾਰ, 129 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 9 ਲੱਖ, 70 ਹਜ਼ਾਰ, 642 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 33848 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 67 ਲੱਖ, 13 ਹਜ਼ਾਰ, 304 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 2 ਲੱਖ 90 ਹਜ਼ਾਰ, 44 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 57 ਹਜ਼ਾਰ 839 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਪੰਜਾਬ ਚ’ ਕਰੋਨਾ ਨੇ ਤੋੜੇ ਸਾਰੇ ਰਿਕਾਰਡ,ਇੱਥੇ ਆਏ 612 ਨਵੇਂ ਪੋਜ਼ੀਟਿਵ ਤੇ ਹੋਈਆਂ 19 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.
ਅੱਜ ਪੰਜਾਬ ‘ਚ 612 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 14378 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 9752 ਮਰੀਜ਼ ਠੀਕ ਹੋ ਚੁੱਕੇ, ਬਾਕੀ 4290 …
The post ਪੰਜਾਬ ਚ’ ਕਰੋਨਾ ਨੇ ਤੋੜੇ ਸਾਰੇ ਰਿਕਾਰਡ,ਇੱਥੇ ਆਏ 612 ਨਵੇਂ ਪੋਜ਼ੀਟਿਵ ਤੇ ਹੋਈਆਂ 19 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.