Breaking News
Home / Punjab / ਹੁਣੇ ਹੁਣੇ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ

ਹੁਣੇ ਹੁਣੇ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਸਰਕਾਰ ਨੇ 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਪੂਰਾ ਕੀਤਾ ਹੈ। ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ।

ਪੰਜਾਬ ਭਵਨ ‘ਚ ਹੋਈ ਮੀਟਿੰਗ ‘ਚ ਕਿਸਾਨਾਂ ਨੇ ਇਹ ਮੰਗ ਰੱਖੀ ਸੀ। ਮੁੱਖ ਮੰਤਰੀ ਨੇ 3 ਦਿਨਾਂ ‘ਚ ਹੀ ਵਿੱਤੀ ਮਦਦ ਜਾਰੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹੁਣ ਤੱਕ 789 ਕਿਸਾਨ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਜਾ ਚੁੱਕੀ ਹੈ।

ਪੰਜਾਬ ਸਰਕਾਰ 39.55 ਕਰੋੜ ਦੀ ਮਦਦ ਰਾਸ਼ੀ ਜਾਰੀ ਕਰ ਚੁੱਕੀ ਹੈ। ਦੱਸ ਦਈਏ ਕਿ 3 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਸਨ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ 3 ਅਗਸਤ ਨੂੰ ਆਪਣਾ ਪ੍ਰਸਤਾਵਿਤ ਅੰਦੋਲਨ ਮੁਲਤਵੀ ਕਰ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਮੁਜ਼ਾਹਰੇ ਨਹੀਂ ਕਰਨੇ ਪੈਣਗੇ।

ਉਨ੍ਹਾਂ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਬਾਕੀ ਰਾਹਤ ਅਤੇ ਮੁਆਵਜ਼ਾ ਵੀ ਜਲਦੀ ਹੀ ਮਿਲ ਜਾਵੇਗਾ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਸਰਕਾਰ ਨੇ 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਪੂਰਾ ਕੀਤਾ ਹੈ। ਕਿਸਾਨ …

Leave a Reply

Your email address will not be published. Required fields are marked *