Breaking News
Home / Punjab / ਹੁਣੇ ਹੁਣੇ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ-ਹੁਣ ਸੂਬੇ ਚ’ ਨਹੀਂ ਹੋਵੇਗਾ ਇਹ ਕੰਮ

ਹੁਣੇ ਹੁਣੇ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ-ਹੁਣ ਸੂਬੇ ਚ’ ਨਹੀਂ ਹੋਵੇਗਾ ਇਹ ਕੰਮ

ਪੰਜਾਬ ਸਰਕਾਰ ਸੂਬੇ ਵਿੱਚ ਵੱਧ ਰਹੇ ਲੰਪੀ ਸਕਿਨ ਵਾਇਰਸ (lumpy skin virus) ਨੂੰ ਰੋਕਣ ਲਈ ਐਕਸ਼ਨ ਮੂਡ ਵਿੱਚ ਨਜ਼ਰ ਆ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਉੱਚ ਪੱਧਰੀ ਮੀਟਿੰਗ (high-level meeting) ਸੱਦੀ ਸੀ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਲੰਪੀ ਸਕਿਨ ਵਾਇਰਸ ਸਬੰਧੀ ਮੀਟਿੰਗ ਹੋਈ ਹੈ ,ਜਿਸ ਜਿਸ ਵਿੱਚ ਪਸ਼ੂ ਵਿਭਾਗ ਨਾਲ ਸਬੰਧਤ ਸਾਰੇ ਅਧਿਕਾਰੀ ਪਹੁੰਚੇ।

ਉਨ੍ਹਾਂ ਦੱਸਿਆ ਕਿ ਲੰਪੀ ਸਕਿਨ ਨੂੰ ਰੋਕਣ ਲਈ ਅੱਜ ਸਾਡੀ ਸਰਕਾਰ ਨੇ ਕੁੱਝ ਫੈਸਲੇ ਲਏ ਹਨ। ਪੰਜਾਬ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਤਰਨਤਾਰਨ ਵਿੱਚ ਜ਼ਿਆਦਾ ਮਾਮਲੇ ਹਨ। ਇਸਦੇ ਲਈ ਕੋ ਦਵਾਈ ਹੈ, ਇਸ ਨੂੰ ਵੱਡੀ ਮਾਤਰਾ ਵਿੱਚ ਆਰਡਰ ਕੀਤਾ ਗਿਆ ਹੈ। ਜੋ ਪਸ਼ੂ ਪਾਲਕ ਹਨ ,ਉਹ ਵੀ ਆਪਣੇ ਪਸ਼ੂ ਦੀ ਦੇਖਭਾਲ ਰੱਖਣ ਅਤੇ ਜੋ ਪਸ਼ੂ ਬਿਮਾਰ ਹੈ ,ਉਸ ਨੂੰ ਵੱਖਰਾ ਰੱਖਣਾ ਚਾਹੀਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੇਂਦਰ ਨਾਲ ਗੱਲਬਾਤ ਹੋ ਰਹੀ ਹਾਂ, ਹਰ ਗੱਲ ਨੂੰ ਮੰਨਿਆ ਜਾਵੇਗਾ। ਪੰਜਾਬ ਦੀਆਂ ਸਾਰੀਆਂ ਸਰਹੱਦਾਂ ਤੋਂ ਕੋਈ ਵੀ ਪਸ਼ੂ ਪੰਜਾਬ ਨਹੀਂ ਆਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਪਸ਼ੂ ਮੇਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਲਈ ਇਕ ਕਮੇਟੀ ਬਣਾਈ ਗਈ ਹੈ, ਜਿਸ ਵਿਚ 3 ਮੰਤਰੀ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਸ਼ਾਮਲ ਰਹਿਣਗੇ।

CM ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਇਹ ਬਿਮਾਰੀ ਘੱਟ ਰਹੀ ਹੈ, ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਅਫਵਾਹਾਂ ਦਾ ਸ਼ਿਕਾਰ ਨਾ ਹੋਣ। ਇਹ ਬਿਮਾਰੀ ਦੁੱਧ ਨਾਲ ਨਹੀਂ ਫੈਲਦੀ, ਦੁੱਧ ਉਬਾਲ ਕੇ ਪਿਓ ਤੇ ਕੱਚਾ ਨਾ ਪੀਓ। ਉਨ੍ਹਾਂ ਦੱਸਿਆ ਕਿ ਲੰਪੀ ਸਕਿਨ ਨੂੰ ਰੋਕਣ ਲਈ ਲਗਭਗ 86000 ਖੁਰਾਕਾਂ ਦਾ ਆਰਡਰ ਦਿੱਤਾ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਸਰਕਾਰ ਸੂਬੇ ਵਿੱਚ ਵੱਧ ਰਹੇ ਲੰਪੀ ਸਕਿਨ ਵਾਇਰਸ (lumpy skin virus) ਨੂੰ ਰੋਕਣ ਲਈ ਐਕਸ਼ਨ ਮੂਡ ਵਿੱਚ ਨਜ਼ਰ ਆ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ (CM Bhagwant …

Leave a Reply

Your email address will not be published. Required fields are marked *