ਰੂਪਨਗਰ ਦੀ 7 ਸਾਲਾ ਮਾਊਂਟੇਨੀਅਰ ਸਾਨਵੀ ਸੂਦ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਆਪਣੇ ਦਫ਼ਤਰ ਬੁਲਾ ਕੇ ਸਨਮਾਨਤ ਕੀਤਾ ਗਿਆ। ਸਨਮਾਨਤ ਕਰਨ ਮਗਰੋਂ ਭਗਵੰਤ ਮਾਨ ਨੇ ਟਵਿੱਟਰ ‘ਤੇ ਲਿਖਿਆ ਕਿ ਦੇਸ਼ ਦਾ ਮਾਣ ਹੈ ਇਹ ਧੀ। ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਸਰ ਕਰਨਾ…ਉਹ ਵੀ ਤਿੰਨ ਵਾਰ, ਇਹ ਆਸਾਨ ਨਹੀਂ…ਪੂਰੇ ਦੇਸ਼ ਨੂੰ ਸਾਨਵੀ ਸੂਦ ‘ਤੇ ਮਾਣ ਹੈ। ਖ਼ੂਬ ਤਰੱਕੀਆਂ ਕਰੋ।
ਜ਼ਿਕਰਯੋਗ ਹੈ ਕਿ ਰੂਪਨਗਰ ਦੀ 7 ਸਾਲਾ ਬੱਚੀ ਸਾਨਵੀ ਸੂਦ 9 ਜੂਨ ਨੂੰ ਮਾਊਂਟ ਐਵਰੈਸਟ ਦੇ ਬੇਸ ਕੈਂਪ ਦੀ 5364 ਕਿਲੋਮੀਟਰ ਦੀ ਉਚਾਈ ’ਤੇ ਇੰਡੀਆ ਦਾ ਤਿਰੰਗਾ ਲਹਿਰਾ ਚੁੱਕੀ ਹੈ। ਸਾਨਵੀ ਨੇ ਇਹ ਮੁਸ਼ਕਿਲ ਭਰਿਆ ਸਫ਼ਰ 12 ਦਿਨ ’ਚ ਪੂਰਾ ਕੀਤਾ। ਸਾਨਵੀ ਨੇ ਭਾਰਤ ਦੀ ਸਭ ਤੋਂ ਛੋਟੀ ਕੁੜੀ ਹੋਣ ਕਾਰਨ ਮਾਊਂਟ ਐਵਰੈਸਟ ਦੇ ਬੇਸ ਕੈਂਪ ‘ਤੇ ਪਹੁੰਚ ਕੇ ਖ਼ਿਤਾਬ ਆਪਣੇ ਨਾਮ ਕੀਤਾ |
ਸਾਨਵੀ ਸੂਦ ਨੇ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਮਾਊਂਟ ਕਿਲੀਮੰਜਾਰੋ ਜੋ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ਹੈ ’ਤੇ 5895 ਕਿਲੋਮੀਟਰ ਦੀ ਉੱਚਾਈ ਦਾ ਸਫ਼ਰ ਤੈਅ ਕਰਕੇ 23 ਜੁਲਾਈ ਨੂੰ ਭਾਰਤ ਦਾ ਤਿਰੰਗਾ ਝੰਡਾ ਲਹਿਰਾ ਦਿੱਤਾ ਸੀ।
ਸਾਨਵੀ ਦੀ ਇਸ ਉਪਲੱਬਧੀ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਉਸ ਨੂੰ ਤੌਰ ’ਤੇ ਗਿਫ਼ਟ ਦੇ ਕੇ ਸਨਮਾਨਤ ਕੀਤਾ ਗਿਆ। ਸਾਨਵੀ ਸੂਦ ਦੇ ਪਿਤਾ ਨੇ ਦੱਸਿਆ ਕਿ ਸਰਕਾਰ ਵੱਲੋਂ 15 ਅਗਸਤ ਨੂੰ ਸਾਨਵੀ ਨੂੰ ਪ੍ਰਮਾਣ ਪੱਤਰ ਦਿੱਤਾ ਗਿਆ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਨਵੀ ਨੂੰ ਕੋਈ ਸਪੋਰਟ ਨਹੀਂ ਕੀਤਾ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਰੂਪਨਗਰ ਦੀ 7 ਸਾਲਾ ਮਾਊਂਟੇਨੀਅਰ ਸਾਨਵੀ ਸੂਦ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਆਪਣੇ ਦਫ਼ਤਰ ਬੁਲਾ ਕੇ ਸਨਮਾਨਤ ਕੀਤਾ ਗਿਆ। ਸਨਮਾਨਤ ਕਰਨ ਮਗਰੋਂ ਭਗਵੰਤ ਮਾਨ …
Wosm News Punjab Latest News