ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕਰਦੇ ਹੋਏ ਏਜੀ ਦਫਤਰਾਂ ਵਿੱਚ ਰਾਖਵਾਂਕਰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਵੱਲੋਂ ਇਸ ਫੈਸਲੇ ਨੂੰ ਆਪਣੀ ਸਰਕਾਰ ਦਾ ਇਤਿਹਾਸਕ ਫੈਸਲਾ ਦੱਸਿਆ ਗਿਆ ਹੈ। ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵਿੱਚ 58 ਆਸਾਮੀਆਂ ਨੂੰ SC ਭਾਈਚਾਰੇ ਲਈ ਰਾਖਵਾਂ ਕਰ ਦਿੱਤਾ ਹੈ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਏਜੀ ਦਫਤਰਾਂ ‘ਚ ਐਸਸੀ ਭਾਈਚਾਰੇ ਲਈ ਲਾਅ ਅਫਸਰਾਂ ਦੀ ਨਿਯੁਕਤੀ ‘ਚ 58 ਪੋਸਟਾਂ ਰਾਖਵੀਆਂ ਕੀਤੀਆਂ ਗਈਆਂ ਹਨ ਅਤੇ ਇਹ ਪੰਜਾਬ ਸਰਕਾਰ ਦੀ ਇਤਿਹਾਸਕ ਉਪਲਬੱਧੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਏਜੀ ਦਫਤਰਾਂ ‘ਚ ਰਾਖਵਾਂਕਰਨ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਦਕਰ ਦੇ ਦੱਸੇ ਮਾਰਗ ‘ਤੇ ਚੱਲ ਰਹੀ ਹੈ।
ਕਿਹੜੀਆਂ ਆਸਾਮੀਆਂ ਵਿੱਚ ਕਿੰਨਾ ਰਾਖਵਾਂਕਰਨ
ਕੁੱਲ ਪੋਸਟਾਂ – 58
ਐਡੀਸ਼ਨਲ ਐਡਵੋਕੇਟ ਜਨਰਲ – 12
ਸੀਨੀਅਰ ਡਿਪਟੀ ਐਡਵੋਕੇਟ ਜਨਰਲ – 5
ਡਿਪਟੀ ਐਡਵੋਕੇਟ ਜਨਰਲ – 16
ਅਸੀਸਟੈਂਟ ਐਡਵੋਕੇਟ ਜਨਰਲ – 23
ਵਕੀਲ – 2
ਭਾਜਪਾ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ
ਉਧਰ ਪੰਜਾਬ ਦੇ ਏਜੀ ਦਫਤਰਾਂ ‘ਚ ਰਾਖਵਾਂਕਰਨ ਲਾਗੂ ਕੀਤੇ ਜਾਣ ਦਾ ਭਾਜਪਾ ਨੇ ਸਵਾਗਤ ਕੀਤਾ ਹੈ। ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਦਾ ਬਹੁਤ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਵਾਲਮੀਕੀ ਸਮਾਜ ਨੇ ਮੁੱਖ ਮੰਤਰੀ ਤੋਂ ਇਹ ਮੰਗ ਕੀਤੀ ਸੀ, ਜੋ ਅੱਜ ਮਨਜੂਰ ਹੋ ਗਈ।
ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕਰਦੇ ਹੋਏ ਏਜੀ ਦਫਤਰਾਂ ਵਿੱਚ ਰਾਖਵਾਂਕਰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਵੱਲੋਂ …