ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਪਸ਼ੂਆਂ ਵਿੱਚ ਅਫਰੀਕਨ ਸਵਾਈਨ ਫੀਵਰ ਦਾ ਪਤਾ ਲੱਗਣ ਤੋਂ ਬਾਅਦ ਸੂਰਾਂ ਨੂੰ ਮਾਰਨ ਲਈ ਉਚਿਤ ਮੁਆਵਜ਼ਾ ਦੇਵੇਗੀ। ਮੁਆਵਜ਼ਾ ਕੇਂਦਰ ਦੀ ਨੀਤੀ ਅਨੁਸਾਰ ਦਿੱਤਾ ਜਾਵੇਗਾ। ਸੈਂਪਲਾਂ ਵਿੱਚ ਅਫਰੀਕਨ ਸਵਾਈਨ ਫੀਵਰ ਪਾਇਆ ਗਿਆ ਜੋ ਕਿ ਪਟਿਆਲਾ ਜ਼ਿਲ੍ਹੇ ਤੋਂ ਜਾਂਚ ਲਈ ਭੇਜੇ ਗਏ ਸਨ।
ਇਹ ਫੀਵਰ ਇੱਕ ਬਹੁਤ ਹੀ ਛੂਤ ਵਾਲੀ ਅਤੇ ਘਾਤਕ ਵਾਇਰਲ ਬਿਮਾਰੀ ਹੈ ਜੋ ਘਰੇਲੂ ਸੂਰਾਂ ਨੂੰ ਪ੍ਰਭਾਵਿਤ ਕਰਦੀ ਹੈ। ਪਟਿਆਲਾ ਵਿੱਚ ਦੋ ਥਾਵਾਂ ‘ਤੇ ਅਫਰੀਕਨ ਸਵਾਈਨ ਫੀਵਰ (ਏ.ਐੱਸ.ਐੱਫ.) ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਸੂਰਾਂ ਨੂੰ ਮਾਰਨਾ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਹੋਰ ਘਾਤਕ ਹੋ ਸਕਦੀ ਹੈ।
ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ ‘ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਬੀਮਾਰੀ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੀਤੀ ਤਹਿਤ ਪ੍ਰਭਾਵਿਤ ਖੇਤਰ ਵਿੱਚ ਸੂਰਾਂ ਦੀ ਨਸ਼ਟ ਕੀਤੀ ਗਈ ਖੁਰਾਕ ਦਾ ਮੁਆਵਜ਼ਾ ਵੀ ਸੂਰ ਪਾਲਕਾਂ ਨੂੰ ਦਿੱਤਾ ਜਾਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਪਸ਼ੂਆਂ ਵਿੱਚ ਅਫਰੀਕਨ ਸਵਾਈਨ ਫੀਵਰ ਦਾ ਪਤਾ ਲੱਗਣ ਤੋਂ ਬਾਅਦ ਸੂਰਾਂ ਨੂੰ ਮਾਰਨ ਲਈ ਉਚਿਤ ਮੁਆਵਜ਼ਾ ਦੇਵੇਗੀ। …