Breaking News
Home / Punjab / ਚੁੱਪ ਬੈਠੇ ਕੈਪਟਨ ਵੱਲੋਂ ਆਈ ਵੱਡੀ ਖ਼ਬਰ-ਹਰ ਕੋਈ ਪੈ ਗਿਆ ਸੋਚੀਂ….

ਚੁੱਪ ਬੈਠੇ ਕੈਪਟਨ ਵੱਲੋਂ ਆਈ ਵੱਡੀ ਖ਼ਬਰ-ਹਰ ਕੋਈ ਪੈ ਗਿਆ ਸੋਚੀਂ….

ਟੋਕੀਓ ਓਲੰਪਿਕ 2021 ਵਿੱਚ ਪੰਜਾਬ ਦੇ ਓਲੰਪਿਕ ਖਿਡਾਰੀਆਂ (Olympic Players) ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ, ਪਰੰਤੂ ਅਜੇ ਵੀ ਉਹ ਖਿਡਾਰੀਆਂ ਨੂੰ ਪੰਜਾਬ ਸਰਕਾਰ (Punjab Government) ਵੱਲੋਂ ਨੌਕਰੀ ਨਸੀਬ ਨਹੀਂ ਹੋਈ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (captain amarinder Singh) ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਖਿਡਾਰੀਆਂ ਬਾਰੇ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਨੌਕਰੀ ਨਾ ਮਿਲਣ ਬਾਰੇ ਇੱਕ ਹਿੰਦੀ ਅਖ਼ਬਾਰ ਦੀ ਖ਼ਬਰ ‘ਤੇ ਟਵੀਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਖਿਡਾਰੀਆਂ ਨੂੰ ਅਜੇ ਤੱਕ ਵੀ ਪੰਜਾਬ ਸਰਕਾਰ ਵੱਲੋਂ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਓਲੰਪਿਕ ਵਿੱਚ ਝੰਡੇ ਗੱਡੇ ਸਨ। ਉਨ੍ਹਾਂ ਕਿਹਾ ਕਿ ਓਲੰਪਿਕ ਸਮੇਂ ਉਨ੍ਹਾਂ ਨੇ ਮੁੱਖ ਮੰਤਰੀ ਹੁੰਦੇ ਇਨ੍ਹਾਂ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਤ ਕੀਤਾ ਸੀ ਅਤੇ ਜੁਆਇਨਿੰਗ ਲੈਟਰ ਵੀ ਸੌਂਪੇ ਸਨ, ਪਰੰਤੂ ਅਜੇ ਤੱਕ ਵੀ ਹੱਕ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਨ੍ਹਾਂ ਖਿਡਾਰੀਆਂ ਦੇ ਮਸਲੇ ਵੱਲ ਗੌਰ ਕੀਤਾ ਜਾਵੇ ਅਤੇ ਨਿਯੁਕਤੀ ਪੱਤਰ ਸੌਂਪੇ ਜਾਣ।ਜ਼ਿਕਰਯੋਗ ਹੈ ਕਿ ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਸੀ। ਇਸਦੇ ਨਾਲ ਹੀ ਸਰਕਾਰ ਨੇ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਨਕਦ ਪੁਰਸਕਾਰਾਂ ਦੀ ਰਾਸ਼ੀ ਵਧਾ ਕੇ ਦੇਣ ਦਾ ਫੈਸਲਾ ਕੀਤਾ ਸੀ।

ਇਸ ਮੌਕੇ ਕਾਂਸੀ ਤਮਗਾ ਜੇਤੂ 10 ਪੁਰਸ਼ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਇਸੇ ਤਰ੍ਹਾਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ, ਭਾਰਤੀ ਪੁਰਸ਼ ਹਾਕੀ ਖਿਡਾਰੀ (ਭਾਗੀਦਾਰ) ਅਤੇ ਇਕ ਫਾਈਨਲਿਸਟ ਅਥਲੀਟ ਨੂੰ 50-50 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਛੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਟੋਕੀਓ ਓਲੰਪਿਕ 2021 ਵਿੱਚ ਪੰਜਾਬ ਦੇ ਓਲੰਪਿਕ ਖਿਡਾਰੀਆਂ (Olympic Players) ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ, ਪਰੰਤੂ ਅਜੇ ਵੀ ਉਹ ਖਿਡਾਰੀਆਂ ਨੂੰ ਪੰਜਾਬ ਸਰਕਾਰ (Punjab Government) ਵੱਲੋਂ ਨੌਕਰੀ ਨਸੀਬ ਨਹੀਂ ਹੋਈ …

Leave a Reply

Your email address will not be published. Required fields are marked *