ਪੰਜਾਬ ਦੇ ਬਰਨਾਲਾ ਦੇ ਪਿੰਡ ਜੰਗੀਆਣਾ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵੇਂ ਬਾਈਕ ਸਵਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਰਾਜ ਵਾਸੀ ਚਾਉਕੇ ਅਤੇ ਜਗਰਾਜ ਵਜੋਂ ਹੋਈ ਹੈ।
ਥਾਣਾ ਭਦੌੜ ਦੇ ਜਾਂਚ ਅਧਿਕਾਰੀ ਬੰਤ ਸਿੰਘ ਨੇ ਦੱਸਿਆ ਕਿ ਪਿੰਡ ਬੁੱਘੀਪੁਰ ਦਾ ਰਹਿਣ ਵਾਲਾ ਸਤਿੰਦਰ ਸਿੰਘ ਕਾਰ ਵਿੱਚ ਦਵਾਈ ਲੈਣ ਜਾ ਰਿਹਾ ਸੀ। ਇਸ ਦੇ ਨਾਲ ਹੀ ਸਾਹਮਣੇ ਤੋਂ ਆ ਰਹੀ ਬਾਈਕ ਕਾਰ ਨਾਲ ਟਕਰਾ ਗਈ। ਹਾਦਸੇ ਵਿੱਚ ਸਤਿੰਦਰ, ਸੁਖਰਾਜ ਅਤੇ ਜਗਰਾਜ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਇਕ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ ਦੂਜੇ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਸਤਿੰਦਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਬਰਨਾਲਾ ਦੇ ਪਿੰਡ ਜੰਗੀਆਣਾ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵੇਂ ਬਾਈਕ ਸਵਾਰਾਂ ਦੀ …