ਅੱਜ ਸ਼ਾਮ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਪੀਜੀਆਈ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਬਲਕੌਰ ਸਿੰਘ ਨੂੰ ਸਿਹਤ ਵਿਗੜਨ ਕਾਰਨ ਪੀਜੀਆਈ ਵਿੱਚ ਭਰਤੀ ਕਰਵਾਇਆ ਸੀ। ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਬਲਕੌਰ ਸਿੰਘ ਦੇ ਤਿੰਨ ਸਟੰਟ ਪਾਏ ਹਨ, ਜਿਸ ਤੋਂ ਬਾਅਦ ਉਹ ਹੁਣ ਬਿਲਕੁਲ ਠੀਕ ਹੈ। ਪੀਜੀਆਈ ਨੇ ਉਨ੍ਹਾਂ ਦੀ ਠੀਕ ਹਾਲਤ ਨੂੰ ਵੇਖਦੇ ਹੋਏ ਅੱਜ ਛੁੱਟੀ ਕਰ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਕੌਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਸੀ। ਇਸ ਸਬੰਧੀ ਉਨ੍ਹਾਂ ਟਵੀਟ ਕੀਤਾ ਹੈ-”ਸਵਰਗੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੀ ਦੀ ਅੱਜ ਫੋਨ ‘ਤੇ ਸਿਹਤ ਬਾਰੇ ਜਾਣਕਾਰੀ ਲਈ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਵੀ ਉਨ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ, ਕਿਉਂਕਿ ਉਹ 16 ਸਤੰਬਰ ਤੋਂ ਪੀ.ਜੀ.ਆਈ. ਵਿੱਚ ਦਾਖਿਲ ਹਨ।
ਉਸੇ ਦਿਨ ਤੋਂ ਚੰਡੀਗੜ੍ਹ ਪੁਲਿਸ ਨੇ ਵੀ ਪੀ.ਜੀ.ਆਈ. ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।ਕਾਬਲੇਗੌਰ ਹੈ ਕਿ ਇਸ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਕਤਲੇਆਮ ਦੀ ਜ਼ਿੰਮੇਵਾਰੀ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ, ਜੋ ਤਿਹਾੜ ਜੇਲ੍ਹ ਵਿੱਚ ਬੰਦ ਅਪਰਾਧੀ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 23 ਤੋਂ ਵੱਧ ਗ੍ਰਿਫ਼ਤਾਰੀਆਂ ਕਰ ਚੁੱਕੀ ਹੈ ਅਤੇ 35 ਮੁਲਜ਼ਮਾਂ ਨੂੰ ਨਾਮਜ਼ਦ ਕਰ ਚੁੱਕੀ ਹੈ। ਮੁਕਾਬਲੇ ਵਿੱਚ ਦੋ ਮੁਲਜ਼ਮ ਮਾਰੇ ਗਏ ਹਨ।
ਅੱਜ ਸ਼ਾਮ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਪੀਜੀਆਈ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਬਲਕੌਰ ਸਿੰਘ ਨੂੰ ਸਿਹਤ ਵਿਗੜਨ ਕਾਰਨ ਪੀਜੀਆਈ …