Breaking News
Home / Punjab / ਹੁਣੇ ਹੁਣੇ ਮੋਦੀ ਨੇ ਕਰਤਾ ਵੱਡਾ ਐਲਾਨ-ਦੇਸ਼ ਵਾਸੀਆਂ ਚ’ ਛਾਈ ਖੁਸ਼ੀ ਦੀ ਲਹਿਰ

ਹੁਣੇ ਹੁਣੇ ਮੋਦੀ ਨੇ ਕਰਤਾ ਵੱਡਾ ਐਲਾਨ-ਦੇਸ਼ ਵਾਸੀਆਂ ਚ’ ਛਾਈ ਖੁਸ਼ੀ ਦੀ ਲਹਿਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅੱਜ ‘ਮਨ ਕੀ ਬਾਤ’ ਵਿੱਚ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਇਹ ਗੱਲ ਦੱਸੀ।ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵੀਟ ਕੀਤਾ ਗਿਆ, “ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਪੰਡਿਤ ਦੀਨਦਿਆਲ ਉਪਾਧਿਆਏ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਅੱਜ 25 ਸਤੰਬਰ ਦਾ ਦਿਨ ਦੇਸ਼ ਦੇ ਉੱਘੇ ਮਾਨਵਤਾਵਾਦੀ, ਚਿੰਤਕ ਪੰਡਿਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਨ ਵਜੋਂ ਮਨਾਇਆ ਜਾਂਦਾ ਹੈ। ਇਹੋ ਉਨ੍ਹਾਂ ਦੇ ਵਿਚਾਰਾਂ ਦੀ ਖ਼ੂਬਸੂਰਤੀ ਰਹੀ ਹੈ, ਉਨ੍ਹਾਂ ਨੇ ਆਪਣੇ ਜੀਵਨ ਵਿੱਚ ਸੰਸਾਰ ਦੀ ਵੱਡੀ ਉਥਲ-ਪੁਥਲ ਵੇਖੀ ਸੀ।

ਚੀਤਿਆਂ ਦਾ ਨਾਂਅ ਰੱਖਣ ਬਾਰੇ ਮੰਗੇ ਸੁਝਾਅ- ਮਨ ਕੀ ਬਾਤ ਪ੍ਰੋਗਰਾਮ ਦੇ 93ਵੇਂ ਐਪੀਸੋਡ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਚੀਤਿਆਂ ਦੀ ਵਾਪਸੀ ਤੋਂ ਦੇਸ਼ ਖੁਸ਼ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਚੀਤਿਆਂ ਦੇ ਨਾਮਕਰਨ ਨੂੰ ਲੈ ਕੇ ਲੋਕਾਂ ਤੋਂ ਸੁਝਾਅ ਵੀ ਮੰਗੇ। ‘ਮਨ ਕੀ ਬਾਤ’ ਪ੍ਰੋਗਰਾਮ ‘ਚ ਪੀਐਮ ਮੋਦੀ ਨੇ ਕਿਹਾ ਕਿ ਕੁਝ ਦਿਨਾਂ ਬਾਅਦ ਦੇਸ਼ ਵਾਸੀ ਚੀਤੇ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਚੀਤਿਆਂ ਦੀ ਆਮਦ ਨਾਲ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ। ਚੀਤਿਆਂ ਲਈ ਟਾਸਕ ਫੋਰਸ ਵੀ ਬਣਾਈ ਗਈ ਹੈ।,

ਸੰਯੁਕਤ ਰਾਸ਼ਟਰ ਨੇ ਸਵੀਕਾਰੀ ਯੋਗ ਦੀ ਤਾਕਤ – ਪੀਐਮ ਮੋਦੀ ਨੇ ਯੋਗ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਯੋਗ ਨਾਲ ਆਤਮ ਵਿਸ਼ਵਾਸ ਵਧਦਾ ਹੈ। ਉਨ੍ਹਾਂ ਜਲਵਾਯੂ ਤਬਦੀਲੀ ਦਾ ਜ਼ਿਕਰ ਕਰਦਿਆਂ ਦੇਸ਼ ਵਾਸੀਆਂ ਨੂੰ ਸਮੁੰਦਰੀ ਕਿਨਾਰਿਆਂ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ।

ਪੀਐਮ ਮੋਦੀ ਨੇ ਕਿਹਾ ਕਿ ਦੁਨੀਆ ਨੇ ਹੁਣ ਸਵੀਕਾਰ ਕਰ ਲਿਆ ਹੈ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਪ੍ਰਭਾਵਸ਼ਾਲੀ ਹੈ। ਖ਼ਾਸਕਰ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਨਾਲ ਜੁੜੀਆਂ ਸਮੱਸਿਆਵਾਂ ਵਿੱਚ, ਯੋਗਾ ਬਹੁਤ ਮਦਦ ਕਰਦਾ ਹੈ। ਯੋਗ ਦੀ ਅਜਿਹੀ ਸ਼ਕਤੀ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅੱਜ ‘ਮਨ ਕੀ ਬਾਤ’ ਵਿੱਚ ਭਗਤ …

Leave a Reply

Your email address will not be published. Required fields are marked *