ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ,ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ…
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ…@meet_hayer
ਅੱਜ ਪੂਰੇ ਦੇਸ਼ ਵਿੱਚ ਸ਼ਹੀਦੇ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਅੱਜ ਪੰਜਾਬ ਸਮੇਤ ਦੇਸ਼ ਭਰ ‘ਚ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਵੀ ਕਈ ਥਾਵਾਂ ‘ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ CM ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਹੋਇਆ ਸੀ। ਜਿਥੇ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਉਨ੍ਹਾਂ ਟਵੀਟ ਕਰਦਿਆਂ ਕਿਹਾ ਸੀ ਕਿ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ,ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ …