ਪੰਜਾਬੀ ਸਿਨੇਮਾ ਦਿਨੋਂ ਦਿਨ ਤਰੱਕੀਆਂ ਕਰਦਾ ਜਾ ਰਿਹਾ ਹੈ। ਇਹੀ ਨਹੀਂ ਪੰਜਾਬੀ ਕਲਾਕਾਰਾਂ ਨੇ ਬਾਲੀਵੁੱਡ ਇੰਡਸਟਰੀ `ਚ ਵੀ ਵੱਖਰੀ ਪਛਾਣ ਬਣਾਈ ਹੈ। ਹੁਣ ਪੰਜਾਬੀ ਇੰਡਸਟਰੀ ਦ ਟੌਪ ਅਭਿਨੇਤਰੀ ਨੀਰੂ ਬਾਜਵਾ ਵੀ ਮੁੜ ਤੋਂ ਬਾਲੀਵੁੱਡ ਦਾ ਰੁਖ ਕਰਨ ਲਈ ਤਿਆਰ ਹੈ।
ਜੀ ਹਾਂ, ਉਹ ਬਾਲੀਵੁੱਡ ਦੇ ਹੈਂਡਸਮ ਅਦਾਕਾਰ ਜੌਨ ਅਬਰਾਹਮ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣ ਵਾਲੀ ਹੈ। ਰਿਪੋਰਟ ਮੁਤਾਬਕ ਇਸ ਫ਼ਿਲਮ ਦੀ ਸ਼ੂਟਿੰਗ ਦਿੱਲੀ ਵਿੱਚ ਚੱਲ ਰਹੀ ਹੈ। ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਫ਼ਿਲਮ `ਚ ਨੀਰੂ ਬਾਜਵਾ ਜੌਨ ਅਬਰਾਹਮ ਨਾਲ ਲੀਡ ਕਿਰਦਾਰ `ਚ ਨਜ਼ਰ ਆਉਣ ਵਾਲੀ ਹੈ।
ਦਸ ਦਈਏ ਕਿ ਨੀਰੂ ਬਾਜਵਾ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਫ਼ਿਲਮਾਂ ਤੋਂ ਹੀ ਕੀਤੀ ਸੀ, ਪਰ ਉਦੋਂ ਬਾਲੀਵੁੱਡ `ਚ ਨੀਰੂ ਦਾ ਸਿੱਕਾ ਨਹੀਂ ਚੱਲ ਸਕਿਆ। ਉੱਘੇ ਬਾਲੀਵੁੱਡ ਅਦਾਕਾਰ ਮਰਹੂਮ ਦੇਵ ਆਨੰਦ ਦੀ ਪ੍ਰੋਡਕਸ਼ਨ ਕੰਪਨੀ ਹੇਠ ਬਣੀ ਫ਼ਿਲਮ `ਮੈਂ ਸੋਲ੍ਹਾਂ ਬਰਸ ਕੀ` ਤੋਂ ਨੀਰੂ ਬਾਜਵਾ ਨੇ ਬਾਲੀਵੁੱਡ `ਚ ਡੈਬਿਊ ਕੀਤਾ ਸੀ। ਪਰ ਬਾਲੀਵੁੱਡ `ਚ ਨੀਰੂ ਦੀ ਕਿਸਮਤ ਨੇ ਸਾਥ ਨਹੀਂ ਦਿਤਾ ਸੀ।
ਇਸ ਤੋਂ ਬਾਅਦ ਉਨ੍ਹਾਂ ਨੇ ਛੋਟੇ ਪਰਦੇ ਯਾਨਿ ਟੀਵੀ ਦਾ ਰੁਖ ਕੀਤਾ। ਇੱਥੇ ਨੀਰੂ ਨੂੰ ਖੂਬ ਸਫ਼ਲਤਾ ਮਿਲੀ। ਆਪਣੀ ਖੂਬਸੂਰਤੀ ਤੇ ਟੈਲੇਂਟ ਦੇ ਦਮ ਤੇ ਨੀਰੂ ਟੀਵੀ ਦੀ ਟੌਪ ਅਭਿਨੇਤਰੀ ਬਣੀ। ਇਸ ਤੋਂ ਬਾਅਦ ਨੀਰੂ ਨੇ ਪੰਜਾਬੀ ਇੰਡਸਟਰੀ `ਚ ਕਦਮ ਰੱਖਿਆ। ਇੱਥੇ ਨੀਰੂ ਨੇ ਆਪਣੀ ਐਕਟਿੰਗ ਨਾਲ ਸਭ ਦਾ ਦਿਲ ਜਿੱਤ ਲਿਆ। ਅੱਜ ਨੀਰੂ ਪਾਲੀਵੁੱਡ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬੀ ਸਿਨੇਮਾ ਦਿਨੋਂ ਦਿਨ ਤਰੱਕੀਆਂ ਕਰਦਾ ਜਾ ਰਿਹਾ ਹੈ। ਇਹੀ ਨਹੀਂ ਪੰਜਾਬੀ ਕਲਾਕਾਰਾਂ ਨੇ ਬਾਲੀਵੁੱਡ ਇੰਡਸਟਰੀ `ਚ ਵੀ ਵੱਖਰੀ ਪਛਾਣ ਬਣਾਈ ਹੈ। ਹੁਣ ਪੰਜਾਬੀ ਇੰਡਸਟਰੀ ਦ ਟੌਪ ਅਭਿਨੇਤਰੀ ਨੀਰੂ ਬਾਜਵਾ …