ਗੁਜਰਾਤ ਦੇ ਵਡੋਦਰਾ ਸ਼ਹਿਰ ਵਿਚ ਦਰਜੀਪੁਰਾ ਏਅਰਫੋਰਸ ਏਰੀਆ ਦੇ ਕੋਲ ਵੱਡਾ ਸੜਕ ਹਾਦਸਾ ਹੋ ਗਿਆ। ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 5 ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਵਡੋਦਰਾ ਦੇ ਸਿਆਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਕੰਟੇਨਰ ਨੇ ਤਿਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ।
ਇਹ ਹਾਦਸਾ ਕੰਟੇਨਰ ਨੂੰ ਓਵਰਟੇਕ ਕਰ ਰਹੀ ਇਕ ਕਾਰ ਨੂੰ ਬਚਾਉਣ ਦੇ ਚੱਲਦੇ ਹੋਇਆ। ਕੰਟੇਨਰ ਚਾਲਕ ਦਾ ਸਟੇਅਰਿੰਗ ‘ਤੇ ਕੰਟਰੋਲ ਨਹੀਂ ਰਿਹਾ ਤੇ ਰੌਂਗ ਸਾਈਡ ਤੋਂ ਆ ਰਹੇ ਛਕੜੇ ਨਾਲ ਜਾ ਟਕਰਾਇਆ। ਕੰਟੇਨਰ ਦਾ ਅਗਲਾ ਹਿੱਸਾ ਛਕੜੇ ਨਾਲ ਏਅਰਫੋਰਸ ਦੀ ਬਾਊਂਡਰੀ ਵਾਲ ਵਿਚ ਜਾ ਵੜਿਆ।
ਹਾਦਸੇ ਦੀ ਆਵਾਜ਼ ਸੁਣਦੇ ਹੀ ਏਅਰਫੋਰਸ ਦੇ ਜਵਾਨ ਮਦਦ ਲਈ ਦੌੜੇ। ਜ਼ਖਮੀਆਂ ਨੂੰ ਏਅਰਫੋਰਸ ਦੀ ਐਂਬੂਲੈਂਸ ਨਾਲ ਹਸਪਤਾਲ ਲਿਜਾਇਆ ਗਿਆ। ਮ੍ਰਿਤਕਾਂ ਵਿਚ ਦੋ ਬੱਚੇ, ਇਕ ਮਹਿਲਾ ਸਣੇ ਕੁੱਲ 9 ਲੋਕ ਸ਼ਾਮਲ ਹਨ। ਜਾਣਕਾਰੀ ਮੁਤਾਬਕ ਛਕੜੇ ਵਿਚ ਸਵਾਰ ਸਾਰੇ ਲੋਕ ਸੂਰਤ ਤੋਂ ਵਡੋਦਰਾ ਆ ਰਹੇ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਗੁਜਰਾਤ ਦੇ ਵਡੋਦਰਾ ਸ਼ਹਿਰ ਵਿਚ ਦਰਜੀਪੁਰਾ ਏਅਰਫੋਰਸ ਏਰੀਆ ਦੇ ਕੋਲ ਵੱਡਾ ਸੜਕ ਹਾਦਸਾ ਹੋ ਗਿਆ। ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 5 ਗੰਭੀਰ ਜ਼ਖਮੀ ਹੋ ਗਏ। …