ਮਰੀਕਾ ਦੇ ਕੈਲੀਫੋਰਨੀਆ ਦੇ ਇੱਕ ਬਾਗ ਵਿੱਚ ਅਗਵਾ ਕੀਤੇ ਗਏ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਥੇ ਹੀ ਇਸ ਪੰਜਾਬੀ ਪਰਿਵਾਰ ਨੂੰ ਅਗਵਾ ਕਰਨ ਦੀ ਇਕ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਮਰਸਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਵੱਲੋਂ ਬੁੱਧਵਾਰ ਨੂੰ ਸਾਂਝੀ ਕੀਤੀ ਗਈ ਸੀ।
ਵੀਡੀਓ ‘ਚ ਪਹਿਲਾਂ ਜਸਦੀਪ ਅਤੇ ਅਮਨਦੀਪ ਬਿਲਡਿੰਗ ਤੋਂ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਹੱਥ ਬੰਨ੍ਹੇ ਹੋਏ ਹਨ। ਇਸ ਤੋਂ ਬਾਅਦ ਅਗਵਾਕਾਰ ਜਸਲੀਨ ਅਤੇ 8 ਮਹੀਨੇ ਦੀ ਬੱਚੀ ਨੂੰ ਬਾਹਰ ਲਿਆਂਦਾ ਨਜ਼ਰ ਆ ਰਿਹਾ ਹੈ।
ਸ਼ੱਕੀ ਸਾਲਗਾਡੋ ਨੂੰ ਮੰਗਲਵਾਰ ਦੁਪਹਿਰ ਨੂੰ ਹਿਰਾਸਤ ‘ਚ ਲਿਆ ਗਿਆ ਸੀ। ਉਸ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਹਸਪਤਾਲ ਵਿੱਚ ਦਾਖ਼ਲ ਹੈ। ਸ਼ੈਰਿਫ ਦੇ ਦਫ਼ਤਰ ਦੇ ਅਨੁਸਾਰ, ਸ਼ੱਕੀ ਦੇ ਪਰਿਵਾਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਸਾਲਗਾਡੋ ਨੇ ਸਿੱਖ ਪਰਿਵਾਰ ਨੂੰ ਅਗਵਾ ਕਰਨ ਦੀ ਗੱਲ ਉਨ੍ਹਾਂ ਦੇ ਸਾਹਮਣੇ ਕਬੂਲ ਕੀਤੀ ਸੀ।
ਦੱਸ ਦੇਈਏ ਕਿ ਮੂਲ ਰੂਪ ਤੋਂ ਪੰਜਾਬ ਦੇ ਹੁਸ਼ਿਆਰਪੁਰ ਦੇ ਹਰਸੀਪਿੰਡ ਦੇ ਰਹਿਣ ਵਾਲੇ ਇਸ ਪਰਿਵਾਰ ਨੂੰ ਸੋਮਵਾਰ ਨੂੰ ਅਗਵਾ ਕਰ ਲਿਆ ਗਿਆ ਸੀ। ਮਰਸਡ ਕਾਉਂਟੀ ਸ਼ੈਰਿਫ ਵਰਨੇ ਵਾਰਨੇਕੇ ਨੇ ਦੱਸਿਆ ਕਿ ਅੱਠ ਮਹੀਨਿਆਂ ਦੀ ਅਰੂਹੀ ਢੇਰੀ, ਉਸ ਦੀ ਮਾਂ ਜਸਲੀਨ ਕੌਰ (27), ਪਿਤਾ ਜਸਦੀਪ ਸਿੰਘ (36) ਅਤੇ ਜਸਦੀਪ ਦੇ ਭਰਾ ਅਮਨਦੀਪ ਸਿੰਘ (39) ਦੀਆਂ ਲਾਸ਼ਾਂ ਇੰਡੀਆਨਾ ਰੋਡ ਐਂਡ ਹਚਿਨਸਨ ਰੋਡ ਨੇੜੇ ਇੱਕ ਬਾਗ ਵਿੱਚੋਂ ਬੁੱਧਵਾਰ ਸ਼ਾਮ ਨੂੰ ਬਰਾਮਦ ਕੀਤੀਆਂ ਗਈਆਂ।
ਵਾਰਨੇਕੇ ਨੇ ਦੱਸਿਆ ਕਿ ਬਾਗ ਦੇ ਨੇੜੇ ਖੇਤ ਵਿੱਚ ਕੰਮ ਕਰ ਰਹੇ ਇੱਕ ਮਜ਼ਦੂਰ ਨੇ ਲਾਸ਼ਾਂ ਦੇਖੀਆਂ ਅਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ। ਸਾਰੀਆਂ ਲਾਸ਼ਾਂ ਇਕੱਠੀਆਂ ਮਿਲੀਆਂ। ਵਾਰਨੇਕੇ ਨੇ ਬੁੱਧਵਾਰ ਸ਼ਾਮ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਕਿਹਾ, ‘ਮੈਂ ਆਪਣੇ ਗੁੱਸੇ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ।’ ਸ਼ੈਰਿਫ ਨੇ ਮਾਮਲੇ ਦੇ ਸ਼ੱਕੀ ਜੀਸਸ ਮੈਨੁਅਲ ਸਲਗਾਡੋ ਬਾਰੇ ਕਿਹਾ, “ਇਸ ਆਦਮੀ ਨੂੰ ਨਰਕ ਵਿੱਚ ਜਗ੍ਹਾ ਮਿਲੇਗੀ।”
ਮਰੀਕਾ ਦੇ ਕੈਲੀਫੋਰਨੀਆ ਦੇ ਇੱਕ ਬਾਗ ਵਿੱਚ ਅਗਵਾ ਕੀਤੇ ਗਏ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਥੇ ਹੀ ਇਸ ਪੰਜਾਬੀ ਪਰਿਵਾਰ ਨੂੰ ਅਗਵਾ ਕਰਨ ਦੀ ਇਕ ਵੀਡੀਓ …