Breaking News
Home / Punjab / ਦਿਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮੋਦੀ ਦਾ ਇੱਕ ਹੋਰ ਤੋਹਫ਼ਾ-ਹਾੜੀ ਦੀਆਂ ਫਸਲਾਂ ਦੀ MSP ਚ’ ਵਾਧਾ

ਦਿਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮੋਦੀ ਦਾ ਇੱਕ ਹੋਰ ਤੋਹਫ਼ਾ-ਹਾੜੀ ਦੀਆਂ ਫਸਲਾਂ ਦੀ MSP ਚ’ ਵਾਧਾ

ਕੇਂਦਰ ਸਰਕਾਰ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਪੈਸਾ ਟਰਾਂਸਫਰ ਕਰ ਦਿੱਤਾ ਸੀ ਅਤੇ ਅੱਜ ਕਿਸਾਨਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ ਦਿੱਤਾ ਗਿਆ ਹੈ। ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਕਣਕ, ਦਾਲਾਂ, ਜੌਂ ਅਤੇ ਛੋਲਿਆਂ ਸਮੇਤ ਹੋਰ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਕਣਕ ਦੇ ਭਾਅ ਵਿੱਚ 110 ਰੁਪਏ, ਜੌਂ ਵਿੱਚ 100 ਰੁਪਏ, ਛੋਲਿਆਂ ਵਿੱਚ 105 ਰੁਪਏ ਅਤੇ ਮਸੂਰ ਦਾਲ ਵਿੱਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

ਦੱਸ ਦੇਈਏ ਕਿ MSP ਕਮੇਟੀ ਨੇ ਹਾੜੀ ਦੀਆਂ 6 ਫਸਲਾਂ ਲਈ MSP ਨੂੰ 9 ਫੀਸਦੀ ਤੱਕ ਵਧਾਉਣ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਖੇਤੀਬਾੜੀ ਮੰਤਰਾਲੇ ਨੇ ਵੀ ਇਨ੍ਹਾਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦੀ ਸਿਫ਼ਾਰਸ਼ ਕੀਤੀ ਅਤੇ ਕੇਂਦਰੀ ਮੰਤਰੀ ਮੰਡਲ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ।

ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਇਹ ਵੱਡਾ ਕਦਮ ਚੁੱਕਿਆ ਹੈ। ਇੱਕ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫੈਸਲਾ 2018-19 ਦੇ ਬਜਟ ਦੇ ਐਲਾਨ ਨੂੰ ਪੂਰਾ ਕਰਨ ਲਈ ਲਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਪੂਰੇ ਭਾਰਤ ਵਿੱਚ ਉਤਪਾਦਨ ਲਾਗਤ ਦਾ 1.5 ਗੁਣਾ ਤੈਅ ਕੀਤਾ ਜਾਣਾ ਹੈ।

ਸਰਕਾਰ ਨੇ ਕਿਹਾ ਕਿ ਖਾਣ ਵਾਲੇ ਤੇਲ ‘ਤੇ 11,040 ਕਰੋੜ ਰੁਪਏ ਦਾ ਰਾਸ਼ਟਰੀ ਮਿਸ਼ਨ- ਪਾਮ ਆਇਲ (NMEO-OP) ਖਾਣ ਵਾਲੇ ਤੇਲ ਦੇ ਘਰੇਲੂ ਉਤਪਾਦਨ ਨੂੰ ਵਧਾਉਣ ਅਤੇ ਆਯਾਤ ‘ਤੇ ਨਿਰਭਰਤਾ ਘਟਾਉਣ ਵਿੱਚ ਮਦਦ ਕਰੇਗਾ।

ਕੇਂਦਰ ਸਰਕਾਰ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਪੈਸਾ ਟਰਾਂਸਫਰ ਕਰ ਦਿੱਤਾ ਸੀ ਅਤੇ ਅੱਜ ਕਿਸਾਨਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ ਦਿੱਤਾ ਗਿਆ ਹੈ। ਸਰਕਾਰ …

Leave a Reply

Your email address will not be published. Required fields are marked *