Breaking News
Home / Punjab / ਹੁਣੇ ਹੁਣੇ ਏਥੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਹੈਲੀਕਾਪਟਰ ਅਚਾਨਕ ਹੋਇਆ ਕ੍ਰੈਸ਼-ਬੇਰਾਂ ਵਾਂਗੂੰ ਥੱਲੇ ਡਿੱਗੀਆਂ ਲਾਸ਼ਾਂ

ਹੁਣੇ ਹੁਣੇ ਏਥੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਹੈਲੀਕਾਪਟਰ ਅਚਾਨਕ ਹੋਇਆ ਕ੍ਰੈਸ਼-ਬੇਰਾਂ ਵਾਂਗੂੰ ਥੱਲੇ ਡਿੱਗੀਆਂ ਲਾਸ਼ਾਂ

ਉੱਤਰਾਖੰਡ ਦੇ ਕੇਦਾਰਨਾਥ ‘ਚ ਹੈਲੀਕਾਪਟਰ ਕਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹੈਲੀਕਾਪਟਰ ਹਾਦਸਾ ਕੇਦਾਰਨਾਥ ਮੰਦਰ ਤੋਂ ਕਰੀਬ ਦੋ ਕਿਲੋਮੀਟਰ ਦੂਰ ਗਰੁਣ ਚੱਟੀ ‘ਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹੈਲੀਕਾਪਟਰ ਆਇਰਨ ਕੰਪਨੀ ਦਾ ਸੀ। ਇਸ ਹਾਦਸੇ ‘ਚ ਕਈ ਮੌਤਾਂ ਹੋਣ ਦੀ ਖਬਰ ਆ ਰਹੀ ਹੈ। ਇਹ ਪਾਠਾ ਇਲਾਕੇ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਸੀ।

ਹਾਲਾਂਕਿ ਇਸ ਸਬੰਧ ‘ਚ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ‘ਤੇ ਤੁਰੰਤ ਪੁਲਿਸ ਅਤੇ ਐਸਡੀਆਰਐਫ ਦੀਆਂ ਟੀਮਾਂ ਨੂੰ ਰਾਹਤ ਕਾਰਜਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਏਅਰਕ੍ਰਾਫਟ ਵਿਭਾਗ ਨੇ ਵੀ ਮਾਮਲੇ ਦੀ ਜਾਂਚ ਲਈ ਆਪਣੀ ਟੀਮ ਭੇਜ ਦਿੱਤੀ ਹੈ।

ਜਾਣਕਾਰੀ ਮੁਤਾਬਕ ਇਹ ਜਹਾਜ਼ ਮੰਗਲਵਾਰ ਦੁਪਹਿਰ ਕੇਦਾਰਨਾਥ ਧਾਮ ਵੱਲ ਜਾ ਰਿਹਾ ਸੀ। ਅਚਾਨਕ ਇਸ ਵਿੱਚ ਤਕਨੀਕੀ ਖਰਾਬੀ ਆ ਗਈ ਅਤੇ ਦੇਖਦੇ ਹੀ ਦੇਖਦੇ ਜਹਾਜ਼ ਕਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਸਮੇਂ ਹੈਲੀਕਾਪਟਰ ‘ਚ ਕੁੱਲ 6 ਲੋਕ ਸਵਾਰ ਸਨ।

ਇਨ੍ਹਾਂ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਐਸਡੀਆਰਐਫ ਦੀਆਂ ਟੀਮਾਂ ਵੀ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਅਜੇ ਤੱਕ ਪ੍ਰਸ਼ਾਸਨ ਵੱਲੋਂ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਅਜੇ ਤੱਕ ਇਸ ਹਾਦਸੇ ਸਬੰਧੀ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਆਈ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਖਰਾਬ ਮੌਸਮ ਕਾਰਨ ਇਹ ਹਾਦਸਾ ਸਵੇਰੇ 11 ਵਜੇ ਵਾਪਰਿਆ। ਹਾਲਾਂਕਿ, ਡੀਜੀਸੀ ਅਜੇ ਇਸ ਗੱਲ ਦੀ ਜਾਂਚ ਕਰ ਰਿਹਾ ਹੈ ਕਿ ਹੈਲੀਕਾਪਟਰ ਕਰੈਸ਼ ਹੋਣ ਦਾ ਕਾਰਨ ਤਕਨੀਕੀ ਖਰਾਬੀ ਸੀ ਜਾਂ ਮੌਸਮ। ਚਸ਼ਮਦੀਦਾਂ ਮੁਤਾਬਕ ਅਸੀਂ ਹੈਲੀਕਾਪਟਰ ‘ਤੇ ਸਵਾਰ ਹੋਣ ਹੀ ਵਾਲੇ ਸੀ ਕਿ ਉਦੋਂ ਹੀ ਸਾਨੂੰ ਸੂਚਨਾ ਮਿਲੀ ਕਿ ਇਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਤੋਂ ਬਾਅਦ ਸਾਨੂੰ ਰੋਕ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇੱਥੇ 15 ਮਿੰਟ ਪਹਿਲਾਂ ਮੌਸਮ ਖਰਾਬ ਹੋ ਗਿਆ ਸੀ ਅਤੇ ਲਗਾਤਾਰ ਮੀਂਹ ਪੈ ਰਿਹਾ ਸੀ।

ਉੱਤਰਾਖੰਡ ਦੇ ਕੇਦਾਰਨਾਥ ‘ਚ ਹੈਲੀਕਾਪਟਰ ਕਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹੈਲੀਕਾਪਟਰ ਹਾਦਸਾ ਕੇਦਾਰਨਾਥ ਮੰਦਰ ਤੋਂ ਕਰੀਬ ਦੋ ਕਿਲੋਮੀਟਰ ਦੂਰ ਗਰੁਣ ਚੱਟੀ ‘ਚ …

Leave a Reply

Your email address will not be published. Required fields are marked *