Breaking News
Home / Uncategorized / ਜੱਗੀ ਜੌਹਲ ਦੀ ਜ਼ਮਾਨਤ ਅਰਜ਼ੀ ‘ਤੇ ਕਿਉਂ ਨਹੀਂ ਹੋਈ ਸੁਣਵਾਈ !

ਜੱਗੀ ਜੌਹਲ ਦੀ ਜ਼ਮਾਨਤ ਅਰਜ਼ੀ ‘ਤੇ ਕਿਉਂ ਨਹੀਂ ਹੋਈ ਸੁਣਵਾਈ !

‘ਦ ਖ਼ਾਲਸ ਬਿਊਰੋ :- ਅਮਿਤ ਅਰੋੜਾ ( ਹਿੰਦੂ ਆਗੂ  ) ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਨਾਮਜ਼ਦ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਉਰਫ਼ ਜੱਗੀ ਜੌਹਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 18 ਜੂਨ ਤੱਕ ਟਲ ਗਈ ਹੈ। ਮੁਲਜ਼ਮ ਨੇ ਪਿਛਲੇ ਦਿਨੀਂ ਮੁਹਾਲੀ ਸਥਿਤ ਐੱਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਮੁਲਜ਼ਮ ਜੱਗੀ ਜੌਹਲ ਆਰਐੱਸਐੱਸ ਆਗੂ ਤੇ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਕਤਲ ਮਾਮਲੇ ਦੇ ਵੀ ਗੰਭੀਰ ਦੋਸ਼ ਲੱਗੇ ਹਨ।

ਬਚਾਅ ਪੱਖ ਦੇ ਵਕੀਲਾਂ ਜਸਪਾਲ ਸਿੰਘ ਮੰਝਪੁਰ ਤੇ ਰਣਜੋਧ ਸਿੰਘ ਸਰਾਓ ਨੇ ਐੱਨਆਈਏ ਅਦਾਲਤ ਨੂੰ ਦੱਸਿਆ ਕਿ ਜੱਗੀ ਜੌਹਲ ਨੂੰ ਝੂਠੇ ਕੇਸਾਂ ‘ਚ ਫਸਾਇਆ ਜਾ ਰਿਹਾ ਹੈ। ਜਦੋਂ ਪੰਜਾਬ ‘ਚ ਹਿੰਦੂ ਆਗੂਆਂ ’ਤੇ ਹਮਲੇ ਹੋਏ, ਉਦੋਂ ਜੱਗੀ ਜੌਹਲ ਵਿਦੇਸ਼ ‘ਚ ਸੀ। ਸਰਕਾਰੀ ਵਕੀਲ ਨੇ ਬਚਾਅ ਪੱਖ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਮੁਲਜ਼ਮ ਨੂੰ ਜ਼ਮਾਨਤ ਨਾ ਦੇਣ ’ਤੇ ਜ਼ੋਰ ਦਿੱਤਾ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਮੁਲਜ਼ਮ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ ਹੁਣ 18 ਜੂਨ ਦਿਨ ਨਿਸ਼ਚਿਤ ਕੀਤਾ ਹੈ।

ਹੈਰੋਇਨ ਤਸਕਰੀ: ਨਿਰਭੈਲ ਸਿੰਘ ਦੀ ਜ਼ਮਾਨਤ ਅਰਜ਼ੀ ਮੁੱਢੋਂ ਰੱਦ 

ਮੁਹਾਲੀ ਅਦਾਲਤ ਐੱਨਆਈਏ ਨੇ ਅੰਮ੍ਰਿਤਸਰ ਦੇ 532 ਕਿੱਲੋ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ‘ਚ ਨਾਮਜ਼ਦ ਮੁਲਜ਼ਮ ਨਿਰਭੈਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਹੈ। ਬੀਤੇ ਦਿਨੀਂ ਹਵਾਲਾ ਰਾਸ਼ੀ ਦੇ ਡੀਲਰ ਅਮਿਤ ਗੰਭੀਰ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿਚ ਐੱਨਆਈਏ ਵੱਲੋਂ 11 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਇਨ੍ਹਾਂ ’ਚੋਂ ਅਜੈ ਗੁਪਤਾ ਜ਼ਮਾਨਤ ’ਤੇ ਰਿਹਾਅ ਹੋ ਚੁੱਕੇ ਹਨ ਜਦਕਿ ਸੰਦੀਪ ਕੌਰ, ਜਸਵੀਰ ਸਿੰਘ, ਨਿਰਭੈਲ ਸਿੰਘ ਅਤੇ ਅਮਿਤ ਗੰਭੀਰ ਜੇਲ੍ਹ ਵੱਚ ਬੰਦ ਹਨ। ਇਕ ਮੁਲਜ਼ਮ  ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਦੀ ਨਿਆਂਇਕ ਹਿਰਾਸਤ ਦੌਰਾਨ ਮੌਤ ਹੋ ਚੁੱਕੀ ਹੈ ਤੇ ਕਈ ਹੋਰ ਮੁਲਜ਼ਮ ਹਾਲੇ ਫ਼ਰਾਰ ਹਨ।

The post ਜੱਗੀ ਜੌਹਲ ਦੀ ਜ਼ਮਾਨਤ ਅਰਜ਼ੀ ‘ਤੇ ਕਿਉਂ ਨਹੀਂ ਹੋਈ ਸੁਣਵਾਈ ! appeared first on The Khalas Tv.

‘ਦ ਖ਼ਾਲਸ ਬਿਊਰੋ :- ਅਮਿਤ ਅਰੋੜਾ ( ਹਿੰਦੂ ਆਗੂ  ) ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਨਾਮਜ਼ਦ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਉਰਫ਼ ਜੱਗੀ ਜੌਹਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 18 ਜੂਨ ਤੱਕ ਟਲ ਗਈ ਹੈ। ਮੁਲਜ਼ਮ ਨੇ ਪਿਛਲੇ ਦਿਨੀਂ ਮੁਹਾਲੀ ਸਥਿਤ ਐੱਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ…
The post ਜੱਗੀ ਜੌਹਲ ਦੀ ਜ਼ਮਾਨਤ ਅਰਜ਼ੀ ‘ਤੇ ਕਿਉਂ ਨਹੀਂ ਹੋਈ ਸੁਣਵਾਈ ! appeared first on The Khalas Tv.

Leave a Reply

Your email address will not be published. Required fields are marked *