ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।

ਲੁਧਿਆਣਾ ਵਿਚ ਕਰੋਨਾ ਵਾਇਰਸ ਬੇਕਾਬੂ ਹੋ ਗਿਆ ਹੈ, ਸ਼ਹਿਰ ਵਿੱਚ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਬੀਤੇ ਦਿਨ ਇੱਕ ਦਿਨ ਵਿੱਚ ਪਹਿਲੀ ਵਾਰ 509 ਲੋਕ ਕੋਰੋਨਾ ਨਾਲ ਪੀੜਤ ਪਾਏ ਗਏ ਸਨ, ਉਥੇ ਬੁਧਵਾਰ ਨੂੰ ਵੀ ਪੀੜਤ ਮਰੀਜਾਂ ਦੀ ਗਿਣਤੀ 480 ਤੱਕ ਪੁੱਜ ਗਈ ਹੈ, ਇਨ੍ਹਾਂ ਵਿਚੋਂ 462 ਲੋਕ ਜ਼ਿਲ੍ਹੇ ਨਾਲ ਸਬੰਧਤ ਸਨ, ਜਦੋਂ ਕਿ 18 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। 2 ਦਿਨ ਵਿੱਚ ਕੁੱਲ 989 ਲੋਕ ਕੋਰੋਨਾ ਦੀ ਪਕੜ ਵਿੱਚ ਆ ਚੁੱਕੇ ਹਨ।

ਜ਼ਿਲ੍ਹੇ ਵਿੱਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ 8012 ਤੱਕ ਪਹੁੰਚ ਗਈ ਹੈ। ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ 12 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚੋਂ ਅੱਠ ਲੁਧਿਆਣਾ ਦੇ ਸਨ, ਜਿਨ੍ਹਾਂ ਵਿੱਚ ਸ਼ਾਸਤਰੀ ਨਗਰ ਦਾ ਰਹਿਣ ਵਾਲਾ 60 ਸਾਲਾਂ ਬਜ਼ੁਰਗ, ਬਸੰਤ ਐਵੇਨਿਊ ਵਾਸੀ 51 ਸਾਲਾ ਵਿਅਕਤੀ, ਤਾਜਪੁਰ ਰੋਡ ਨਿਵਾਸੀ 75 ਸਾਲਾ ਔਰਤ,

ਦਸ਼ਮੇਸ਼ ਨਗਰ ਨਿਵਾਸੀ 63 ਸਾਲਾ ਪੁਰਸ਼, ਸ਼ੇਰਪੁਰ ਨਿਵਾਸੀ 50 ਸਾਲਾ ਵਿਅਕਤੀ, ਹੈਬੋਵਾਲ ਕਲਾਂ ਨਿਵਾਸੀ 59 ਸਾਲਾ ਹੈਬੋਵਾਲ ਕਲਾਂ ਵਾਸੀ ਔਰਤ ਸ਼ਾਮਲ ਹੈ। ਜ਼ਿਲ੍ਹੇ ਵਿੱਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 270 ਹੋ ਗਈ ਹੈ। ਜਦਕਿ ਹੁਣ ਤਕ ਦੂਜੇ ਜ਼ਿਲ੍ਹਿਆਂ ਦੇ 63 ਮਰੀਜ਼ਾਂ ਦੀ ਮੌਤ ਲੁਧਿਆਣਾ ਵਿੱਚ ਇਲਾਜ਼ ਦੌਰਾਨ ਹੋਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਪੰਜਾਬ ਚ’ ਕਰੋਨਾ ਨੇ ਵਰਤਾਇਆ ਵੱਡਾ ਕਹਿਰ: ਇੱਕੋ ਥਾਂ ਇਕੱਠੇ ਮਿਲੇ 480 ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ appeared first on Sanjhi Sath.
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ …
The post ਪੰਜਾਬ ਚ’ ਕਰੋਨਾ ਨੇ ਵਰਤਾਇਆ ਵੱਡਾ ਕਹਿਰ: ਇੱਕੋ ਥਾਂ ਇਕੱਠੇ ਮਿਲੇ 480 ਨਵੇਂ ਪੋਜ਼ੀਟਿਵ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News