ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਕੋਵਿਡ-19 ਤੋਂ ਬਾਅਦ ਸਕੂਲ ਖੁਲਣ ’ਤੇ ਲਾਗੂ ਹੋਵੇਗਾ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੇ ਇਸ ਸਬੰਧ ਵਿਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਪਹਿਲੀ ਤੋਂ ਲੈ ਕੇ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਲਈ ਸਰੀਰਕ ਕਿਰਿਆਵਾਂ ਲਈ ਵੱਖ-ਵੱਖ ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਸਰੀਰਕ ਕਿਰਿਆਵਾਂ ਦੇ ਨਾਲ ਵਿਦਿਆਰਥੀਆਂ ਦਾ ‘ਖੇਡੋ ਪੰਜਾਬ, ਵਧੋ ਪੰਜਾਬ’ ਹੇਠ ਮੁਕੰਮਲ ਜਾਂਚ ਮੁਲਾਂਕਣ ਦਾ ਟੈਸਟ ਲਿਆ ਜਾਇਆ ਕਰੇਗਾ।

ਬੁਲਾਰੇ ਅਨੁਸਾਰ ਵਿਦਿਆਰਥੀਆਂ ਲਈ ਸਰੀਰਕ ਕਿਰਿਆਵਾਂ ਸ਼ੁਰੂ ਕਰਨ ਦਾ ਉਦੇਸ਼ ਉਨ੍ਹਾਂ ਅੰਦਰ ਛੁਪੀ ਪ੍ਰਤੀਭਾ ਨੂੰ ਪਹਿਚਾਣਨਾ, ਉਨ੍ਹਾਂ ਦੇ ਸਰਵ ਪੱਖੀ ਵਿਕਾਸ ਨੂੰ ਯਕੀਨੀ ਬਨਾਉਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਹੈ। ਇਸ ਦਾ ਮਕਸਦ ਪ੍ਰਤੀਭਾਸ਼ਾਲੀ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਸਬੰਧੀ ਉੱਚ ਪੱਧਰੀ ਪਲੇਟ ਫਾਰਮ ਪ੍ਰਦਾਨ ਕਰਨਾ ਵੀ ਹੈ।

ਬੁਲਾਰੇ ਅਨੁਸਾਰ ਇਨਾਂ ਸਰੀਰਕ ਕਿਰਿਆਵਾਂ ਨਾਲ ਵਿਦਿਆਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣ ਦੇ ਨਾਲ-ਨਾਲ ਉਨ੍ਹਾਂ ਵਿਚ ਲੱਚਕਤਾ ਵਧੇਗੀ ਅਤੇ ਉਨ੍ਹਾਂ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੋਣਗੀਆਂ। ਇਸ ਨਾਲ ਵਿਦਿਆਰਥੀਆਂ ਵਿਚ ਸ਼ਹਿਣਸ਼ੀਲਤਾ, ਇਕਾਗਰਤਾ ਤੇ ਪੜ੍ਹਾਈ ਪ੍ਰਤੀ ਦਿਲਚਸਪੀ ਵਧੇਗੀ ਅਤੇ ਸਰੀਰਕ ਸੰਤੁਲਣ ਪੈਦਾ ਹੋਣ ਤੋਂ ਇਲਾਵਾ ਉਨ੍ਹਾਂ ਵਿਚ ਲੀਡਰਸ਼ਿਪ ਦੀ ਭਾਵਨਾ ਪੈਦਾ ਹੋਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਲਈ ਲੈ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਕੋਵਿਡ-19 ਤੋਂ ਬਾਅਦ ਸਕੂਲ ਖੁਲਣ ’ਤੇ ਲਾਗੂ ਹੋਵੇਗਾ। ਪੰਜਾਬ ਸਕੂਲ ਸਿੱਖਿਆ …
The post ਹੁਣੇ ਹੁਣੇ ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਲਈ ਲੈ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News