ਐਤਵਾਰ ਦੁਪਹਿਰ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫਾਜ਼ਿਲਕਾ ਦੀ ਆਨਾਜ ਮੰਡੀ ਵਰਕਰਾਂ ਅਤੇ ਕਿਸਾਨਾਂ ਨਾਲ ਪ੍ਰਭਾਵੀ ਮੀਟਿੰਗ ਕੀਤੀ। ਇਸ ਦੌਰਾਨ ਵਰਕਰਾਂ ਅਤੇ ਕਿਸਾਨਾਂ ਦੇ ਸਨਮੁੱਖ ਬੀਬੀ ਬਾਦਲ ਨੇ ਆਪਣਾ ਸਟੈਂਡ ਰੱਖਦੇ ਹੋਏ ਦੱਸਿਆ ਕਿ ਮੰਤਰੀ ਮੰਡਲ ਦੇ ਮੈਂਬਰ ਰਹਿੰਦੇ ਹੋਏ ਉਨ੍ਹਾਂ ਨੇ ਹਰ ਪੱਧਰ ’ਤੇ ਖੇਤੀ ਬਿੱਲਾਂ ਦਾ ਕਈ ਵਾਰ ਵਿਰੋਧ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਖੇਤੀਬਾੜੀ ਮੰਤਰੀ ਨਾਲ ਭੇਂਟ ਕਰ ਕੇ ਕਿਸਾਨਾਂ ਦੇ ਖਦਸ਼ੇ ਅਤੇ ਉਨ੍ਹਾਂ ਦੇ ਹਿੱਤਾਂ ਬਾਰੇ ਗੱਲ ਕੀਤੀ ਅਤੇ ਉਨ੍ਹਾਂ ਦੇ ਸਨਮੁੱਖ ਮੰਗਾਂ ਰੱਖੀਆਂ ਪਰ ਉਨ੍ਹਾਂ ਦੀਆਂ ਮੰਗਾਂ ਅਤੇ ਪੱਖ ਨੂੰ ਅਣਦੇਖਿਆਂ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦੇ ਹੋਏ ਉਨ੍ਹਾਂ ਕਿਹਾ ਕਿ

ਇਨ੍ਹਾਂ ਬਿੱਲਾਂ ਦੇ ਡਰਾਫਟ ਬਾਰੇ ਕੈਪਟਨ ਸਿੰਘ ਨੂੰ ਪਤਾ ਸੀ, ਕਿਉਂਕਿ ਕੇਂਦਰ ਸਰਕਾਰ ਨੇ ਇਨ੍ਹਾਂ ਬਿੱਲਾਂ ਦੇ ਬਾਰੇ ਪੰਜਾਬ ਸਰਕਾਰ ਨੂੰ ਭਰੋਸੇ ’ਚ ਲਿਆ ਸੀ ਅਤੇ ਨੀਤੀ ਕਮਿਸ਼ਨ ਦੀ ਮੀਟਿੰਗ ’ਚ ਇਨ੍ਹਾਂ ਨੂੰ ਪਾਸ ਕੀਤਾ ਗਿਆ, ਜਿਸ ’ਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਹਾਜ਼ਰ ਸਨ।

ਹੁਣ ਮੁੱਖ ਮੰਤਰੀ ਕਿਸਾਨਾਂ ਦੇ ਵੱਡੇ ਹਮਦਰਦ ਬਣਨ ਦਾ ਦਿਖਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਕਿਸਾਨਾਂ ਅਤੇ ਲੋਕ ਹਿੱਤ ਦੇ ਲਈ ਕੰਮ ਕੀਤਾ ਹੈ ਅਤੇ ਹੁਣ ਵੀ ਕਿਸਾਨਾਂ ਦੇ ਹਿੱਤਾਂ ਲਈ ਉਨ੍ਹਾਂ ਮੰਤਰੀ ਦਾ ਅਹੁਦਾ ਅਤੇ ਐੱਨ. ਡੀ. ਏ. ਛੱਡ ਦਿੱਤੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਖੇਤੀ ਬਿੱਲਾਂ ਬਾਰੇ ਸ਼ਰੇਆਮ ਕੈਪਟਨ ਨੂੰ ਦੇਖੋ ਕੀ ਕਹਿ ਗਈ ਹਰਸਿਮਰਤ ਬਾਦਲ-ਦੇਖੋ ਪੂਰੀ ਖ਼ਬਰ appeared first on Sanjhi Sath.
ਐਤਵਾਰ ਦੁਪਹਿਰ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫਾਜ਼ਿਲਕਾ ਦੀ ਆਨਾਜ ਮੰਡੀ ਵਰਕਰਾਂ ਅਤੇ ਕਿਸਾਨਾਂ ਨਾਲ ਪ੍ਰਭਾਵੀ ਮੀਟਿੰਗ ਕੀਤੀ। ਇਸ ਦੌਰਾਨ ਵਰਕਰਾਂ ਅਤੇ ਕਿਸਾਨਾਂ ਦੇ ਸਨਮੁੱਖ ਬੀਬੀ ਬਾਦਲ …
The post ਖੇਤੀ ਬਿੱਲਾਂ ਬਾਰੇ ਸ਼ਰੇਆਮ ਕੈਪਟਨ ਨੂੰ ਦੇਖੋ ਕੀ ਕਹਿ ਗਈ ਹਰਸਿਮਰਤ ਬਾਦਲ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News