ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਸਰਦਾਰ ਕੇਸਰ ਸਿੰਘ ਨਰੂਲਾ ਦਾ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਜਸਪਿੰਦਰ ਨਰੂਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੇ ਪਿਤਾ ਨੇ ਮੁੰਬਈ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ।

ਦੱਸ ਦਈਏ ਕਿ ਕੇਸਰ ਸਿੰਘ ਨਰੂਲਾ ਨੇ ਪੰਜਾਬ ਦੇ ਕਈ ਪ੍ਰਸਿੱਧ ਗਾਇਕਾਂ ਨਾਲ ਕੰਮ ਕਰ ਚੁੱਕੇ ਸਨ। ਸੰਗੀਤ ਨਿਰਦੇਸ਼ਨ ‘ਚ ਮਹਾਰਤ ਰੱਖਣ ਵਾਲੇ ਸਰਦਾਰ ਕੇਸਰ ਸਿੰਘ ਭਾਈ ਗੋਪਾਲ ਸਿੰਘ ਰਾਗੀ, ਸੰਤ ਅਨੂਪ ਸਿੰਘ ਅਤੇ ਸੰਤ ਮਸਕੀਨ ਜੀ ਵਰਗੀਆਂ ਹਸਤੀਆਂ ਦੀ ਸੰਗਤ ਹਾਸਲ ਸੀ।ਦੱਸ ਦਈਏ ਕਿ 1956 ਵਿਚ ਐੱਚ. ਐੱਮ. ਵੀ. ਕੰਪਨੀ ਨੇ ਕੇਸਰ ਸਿੰਘ ਨੂੰ ਬਤੌਰ ਸੰਗੀਤ ਨਿਰਦੇਸ਼ਕ ਪੱਕੇ ਤੌਰ ’ਤੇ ਤਾਇਨਾਤ ਕਰ ਦਿੱਤਾ।

ਕੇਸਰ ਸਿੰਘ ਨੇ ਲਗਾਤਾਰ ਚਾਰ ਦਹਾਕੇ ਕੰਪਨੀ ਦੀ ਰਿਕਾਰਡਿੰਗ ਲਈ ਸੰਗੀਤ ਦਿੱਤਾ। ਇਸ ਲੰਬੇ ਅਰਸੇ ਵਿਚ ਨਰੂਲਾ ਨੇ ਕਈ ਗਾਇਕਾਂ ਦੇ ਗੀਤਾਂ ਨੂੰ ਆਪਣੇ ਸੰਗੀਤ ਨਾਲ ਸ਼ਿੰਗਾਰਿਆ, ਜਿਨ੍ਹਾਂ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ, ਆਸਾ ਸਿੰਘ ਮਸਤਾਨਾ, ਮੋਹਣੀ ਨਰੂਲਾ, ਯਮਲਾ ਜੱਟ, ਸ਼ਾਦੀ ਬਖਸ਼ੀ ਭਰਾ, ਹਰਚਰਨ ਗਰੇਵਾਲ, ਨਰਿੰਦਰ ਬੀਬਾ, ਸਵਰਨ ਲਤਾ, ਚਾਂਦੀ ਰਾਮ, ਕਰਮਜੀਤ ਧੂਰੀ, ਮੁਹੰਮਦ ਸਦੀਕ, ਰਣਜੀਤ ਕੌਰ, ਜਗਮੋਹਨ ਕੌਰ, ਦੀਦਾਰ ਸੰਧੂ, ਕੁਲਦੀਪ ਮਾਣਕ ਤੋਂ ਇਲਾਵਾ ਅਣਗਿਣਤ ਕਲਾਕਾਰਾਂ ਦੇ ਨਾਂ ਸ਼ਾਮਲ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post ਹੁਣੇ ਹੁਣੇ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦੇ ਘਰੇ ਪਿਆ ਮਾਤਮ,ਹੋਈ ਮੌਤ ਤੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਸਰਦਾਰ ਕੇਸਰ ਸਿੰਘ ਨਰੂਲਾ ਦਾ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਜਸਪਿੰਦਰ ਨਰੂਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ …
The post ਹੁਣੇ ਹੁਣੇ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦੇ ਘਰੇ ਪਿਆ ਮਾਤਮ,ਹੋਈ ਮੌਤ ਤੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News