ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਹੇ ਡਾ. ਜੋਗਿੰਦਰ ਸਿੰਘ ਪੁਆਰ ਸਦੀਵੀ ਵਿਛੋੜਾ ਦੇ ਗਏ ਹਨ। ਪੰਜਾਬ ਪੰਜਾਬੀ ਤੇ ਪੰਜਾਬੀਅਤ ਦੇ ਪਹਿਰੇਦਾਰ ਰਹੇ ਡਾਕਟਰ ਪੁਆਰ ਦਾ ਜਨਮ 12 ਨਵੰਬਰ 1934 ਵਿਚ ਜਲੰਧਰ ਨੇੜਲੇ ਪਿੰਡ ਲਾਡੋਵਾਲ ਵਿਖੇ ਹੋਇਆ।

ਉਨ੍ਹਾਂ ਨੇ ਮੁੱਢਲੀ ਸਿੱਖਿਆ ਪਿੰਡ ਦੇ ਸਰਕਾਰੀ ਸਕੂਲ ਤੋਂ ਹਾਸਲ ਕੀਤੀ ਤੇ ਉਚੇਰੀ ਸਿੱਖਿਆ ਤੋਂ ਬਾਅਦ ਐਲਿਟ ਦੀ ਪੜ੍ਹਾਈ ਇੰਗਲੈਂਡ ਤੋਂ ਕੀਤੀ। ਡਾ. ਪੁਆਰ ਨੇ 1972 ‘ਚ ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਵਿਭਾਗ ‘ਚ ਬਤੌਰ ਲੈਕਚਰਾਰ ਸੇਵਾ ਸ਼ੁਰੂ ਕੀਤੀ ਜਿਸ ਤੋਂ ਬਾਅਦ 1986 ਵਿਚ ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਵਿਚ ਬਤੌਰ ਪ੍ਰੋਫੈਸਰ ਸੇਵਾ ਨਿਭਾਈ।

1992 ਤੋਂ 1998 ਤਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵਜੋਂ ਸੇਵਾਵਾਂ ਨਿਭਾਈਆਂ। ਸਮੇਂ ਦੇ ਪਾਬੰਦ ਡਾ. ਪੁਆਰ ਆਪਣੀਆਂ ਸੇਵਾਵਾਂ ਦੌਰਾਨ ਹੋਰਨਾਂ ਨੂੰ ਵੀ ਸਮੇਂ ਦਾ ਪਾਬੰਦ ਹੋਣ ਲਈ ਪ੍ਰੇਰਿਤ ਕਰਦੇ ਰਹੇ। ਵਾਈਸ ਚਾਂਸਲਰ ਦੇ ਕਾਰਜਕਾਲ ਦੌਰਾਨ ਕਈ ਵਾਰ ਡਾ.ਪੁਆਰ ਵੱਲੋਂ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਲੇਟ ਆਉਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ।

ਡਾਕਟਰ ਪਰਿਵਾਰ ਅਕਾਦਮਿਕ ਸਮਾਜਿਕ ਲਹਿਰਾਂ ਅਤੇ ਅੰਦੋਲਨ ਦਾ ਅਹਿਮ ਹਿੱਸਾ ਵੀ ਰਹੇ ਜਿਨ੍ਹਾਂ ਨੇ ਭਾਸ਼ਾ ਅਕਾਦਮੀ ਦੀ ਸਥਾਪਨਾ ਵੀ ਕੀਤੀ ਅਤੇ ਅੰਤ ਤਕ ਇਸ ਦੇ ਪ੍ਰਧਾਨ ਵੀ ਰਹੇ।ਡਾ. ਪੁਆਰ ਦੇ ਅਕਾਲ ਚਲਾਣੇ ‘ਤੇ ਪੰਜਾਬੀ ਯੂਨੀਵਰਸਿਟੀ ਵਿਚ ਸੋਗ ਦੀ ਲਹਿਰ ਹੈ। ਵਾਈਸ ਚਾਂਸਲਰ ਡਾ. ਬੀਐੱਸ ਘੁੰਮਣ, ਡੀਨ ਅਕਾਦਮਿਕ ਡਾ.ਅੰਮ੍ਰਿਤਪਾਲ ਕੌਰ, ਗੁਰਮਤਿ ਸੰਗੀਤ ਵਿਭਾਗ ਦੇ ਸਾਬਕਾ ਮੁਖੀ ਡਾ. ਗੁਰਨਾਮ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਡਾ. ਜੋਗਿੰਦਰ ਸਿੰਘ ਪੁਆਰ ਦੇ ਅਕਾਲ ਚਲਾਣਾ ‘ਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬੀ ਯੂਨੀਵਰਸਿਟੀ ਵਾਈਸ ਚਾਂਸਲਰ ਡਾ. ਬੀਐੱਸ ਘੁੰਮਣ ਨੇ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਨਾਲ ਸਬੰਧਿਤ ਸਮੂਹ ਕਾਲਜ ਅੱਜ ਬੰਦ ਰਹਿਣਗੇ।ਪੰਜਾਬੀ ਭਾਸ਼ਾ ਅਕੈਡਮੀ ਦੇ ਪ੍ਰਧਾਨ ਡਾ. ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਸਰਕਾਰੀ ਸਕੂਲ ਦੇ ਨੇੜੇ ਪਿੰਡ ਲੱਧੇਵਾਲੀ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
The post ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਹੇ ਡਾ. ਜੋਗਿੰਦਰ ਸਿੰਘ ਪੁਆਰ ਸਦੀਵੀ ਵਿਛੋੜਾ ਦੇ ਗਏ ਹਨ। ਪੰਜਾਬ ਪੰਜਾਬੀ ਤੇ ਪੰਜਾਬੀਅਤ ਦੇ ਪਹਿਰੇਦਾਰ ਰਹੇ ਡਾਕਟਰ ਪੁਆਰ ਦਾ ਜਨਮ 12 ਨਵੰਬਰ 1934 ਵਿਚ …
The post ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News