ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਵਿੱਚ ਖੇਤੀ ਕਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਕਰਕੇ ਕਿਸਾਨ ਜਥੇਬੰਦੀਆਂ ਨੇ ਰੇਲਵੇ ਲਾਈਨਾਂ ਨੂੰ ਬੰਦ ਕੀਤਾ ਹੋਇਆ ਹੈ ,ਤੇ ਉੱਥੇ ਧਰਨੇ-ਪ੍ਰਦਰਸ਼ਨ ਜਾਰੀ ਹਨ। ਏਸ ਤਰ੍ਹਾਂ ਹੀ ਰਿਲਾਇੰਸ ਦੇ ਪੈਟਰੋਲ ਪੰਪ ਤੇ ਟੋਲ ਪਲਾਜ਼ਾ ਦੇ ਉੱਪਰ ਵੀ ਕਬਜ਼ਾ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਦੋ ਦਿਨ ਦਾ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ।

ਜਿਸ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਪੇਸ਼ ਕੀਤੇ ਗਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਬਿਲ ਕਿਸਾਨਾਂ ਦੇ ਹਿਤ ਵਿਚ ਹਨ। ਪਰ ਕਿਸਾਨ ਜਥੇਬੰਦੀਆਂ ਇਸ ਤੋਂ ਸਪਸ਼ਟ ਦਿਖਾਈ ਨਹੀਂ ਦੇ ਰਿਹਾ। ਇਸ ਲਈ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ।

ਜਿਸ ਨਾਲ ਸਭ ਹੈਰਾਨ ਹਨ। ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾ ਤੋਂ ਕਿਸਾਨ ਸੰਤੁਸ਼ਟ ਨਜ਼ਰ ਨਹੀਂ ਆ ਰਹੇ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਠੁਕਰਾਉਂਦੇ ਹੋਏ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਖੇਤੀ ਕਨੂੰਨਾਂ ਖਿਲਾਫ਼ ਅੰਦੋਲਨ ਲਗਾਤਾਰ ਜਾਰੀ ਰੱਖਿਆ ਜਾਵੇਗਾ,ਪਰ ਮਾਲ ਗੱਡੀਆਂ ਦੀ ਆਵਾਜਾਈ ਬਾਰੇ ਫ਼ੈਸਲਾ ਅੱਜ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।

ਜੂਨੀਅਰ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਹੈ ਕਿ ਸੰਘਰਸ਼ ਜਾਰੀ ਰਹੇਗਾ। ਦੂਜੇ ਪਾਸੇ 29 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਵਿਚ ਮੀਟਿੰਗ ਚੱਲ ਰਹੀ ਹੈ।ਇਸ ਵਿੱਚ ਪੰਜਾਬ ਦੇ ਰੇਲਵੇ ਸਟੇਸ਼ਨ ਤੇ ਰੇਲਵੇ ਲਾਈਨਾਂ ਉਪਰ ਪਹਿਲੀ ਅਕਤੂਬਰ ਤੋਂ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਚੁੱਕਣਾ ਜਾਂ ਲਗਾਤਾਰ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਜਾਣਾ ਹੈ।

ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਵੱਲੋਂ ਲਿਆਂਦੇ ਖੇਤੀ ਕਨੂੰਨ ਬਿੱਲਾ ਤੋਂ ਸੰਤੁਸ਼ਟ ਨਹੀਂ ਹਨ। ਜੂਨੀਅਰ ਨੇ ਇਨ੍ਹਾਂ ਸੋਧਾਂ ਨੂੰ ਰਾਜਪਾਲ ਤੇ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੱਕ ਟੋਲ ਪਲਾਜ਼ਿਆਂ, ਕਾਰਪੋਰੇਟਰਾਂ ਦੇ ਪੈਟਰੋਲ ਤੇ ਡੀਜ਼ਲ ਪੰਪਾਂ, ਤੇ ਬੀਜੇਪੀ ਲੀਡਰਾਂ ਤੇ ਸਮਰਥਕਾਂ ਖ਼ਿਲਾਫ਼ ਅਣਮਿਥੇ ਸਮੇਂ ਦੇ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
The post ਖੇਤੀ ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਵਿੱਚ ਖੇਤੀ ਕਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਕਰਕੇ ਕਿਸਾਨ ਜਥੇਬੰਦੀਆਂ ਨੇ ਰੇਲਵੇ ਲਾਈਨਾਂ ਨੂੰ ਬੰਦ ਕੀਤਾ ਹੋਇਆ ਹੈ ,ਤੇ …
The post ਖੇਤੀ ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News