ਤਿਉਹਾਰ ਸਾਡੇ ਦੇਸ਼ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਖੁਸ਼ੀਆਂ ਲੈ ਕੇ ਆਉਂਦੇ ਹਨ। ਜਿੱਥੇ ਇਹ ਸਾਨੂੰ ਪੁਰਾਣੇ ਇਤਿਹਾਸ ਨਾਲ ਜਾਣੂ ਕਰਵਾਉਂਦੇ ਹਨ ਉੱਥੇ ਹੀ ਪਰਿਵਾਰ ਦੇ ਮੇਲ-ਜੋਲ ਦਾ ਦਿਨ ਵੀ ਨਿਸ਼ਚਿਤ ਕਰਦੇ ਹਨ। ਅਸੀਂ ਸਾਰੇ ਆਪਣੇ ਕੰਮਾ-ਕਾਰਾਂ ਤੋਂ ਵਿਹਲੇ ਹੋ ਕੇ ਇਨ੍ਹਾਂ ਤਿਉਹਾਰਾਂ ਨੂੰ ਬੜੀ ਖੁਸ਼ੀ-ਖੁਸ਼ੀ ਮਨਾਉਂਦੇ ਹਾਂ। ਸਾਲ ਦੇ ਅੰਤ ਵਿੱਚ ਕਈ ਤਿਉਹਾਰ ਇਕੱਠੇ ਹੁੰਦੇ ਹਨ। ਜਿਨ੍ਹਾਂ ਵਿੱਚ ਨਵਰਾਤਰੇ ਦੇ ਪਾਵਨ ਤਿਉਹਾਰ ਤੋਂ ਸ਼ੁਰੂ ਹੋ ਕੇ ਦੁਸਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੀਆਂ ਖੁਸ਼ੀਆਂ ਵੀ ਸ਼ਾਮਲ ਹੁੰਦੀਆਂ ਹਨ।

ਪਰ ਇਸ ਵਾਰ ਦੇ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਪ੍ਰਸ਼ਾਸਨ ਵੱਲੋਂ ਤਿਉਹਾਰਾਂ ਨੂੰ ਮਨਾਉਣ ਸਬੰਧੀ ਬਹੁਤ ਸਾਰੀਆਂ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜਲੰਧਰ ਤੋਂ ਬਾਅਦ ਹੁਣ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੀ ਪਟਾਕੇ ਅਤੇ ਆਤਿਸ਼ਬਾਜ਼ੀ ਨੂੰ ਤਿਉਹਾਰਾਂ ਮੌਕੇ ਚਲਾਉਣ ਨੂੰ ਲੈ ਕੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮਜਿਸਟ੍ਰੇਟ ਅਪਨੀਤ ਰਿਆਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973(1974) ਦੇ ਐਕਟ ਨੰਬਰ-2 ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਆਦੇਸ਼ ਦਿੱਤੇ ਹਨ।

ਜਿਸ ਵਿੱਚ ਇਨ੍ਹਾਂ ਤਿਉਹਾਰਾਂ ਮੌਕੇ ਪਟਾਕੇ ਅਤੇ ਆਤਿਸ਼ਬਾਜ਼ੀ ਕਰਨ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਦੀਵਾਲੀ ਵਾਲੇ ਦਿਨ ਭਾਵ 14 ਨਵੰਬਰ ਨੂੰ ਸ਼ਾਮ ਅੱਠ ਵਜੇ ਤੋਂ 10 ਵਜੇ ਤੱਕ, ਗੁਰਪੁਰਬ 30 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਅਤੇ ਆਤਿਸ਼ਬਾਜ਼ੀ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਹੀ ਕ੍ਰਿਸਮਸ ਦੇ ਤਿਉਹਾਰ ਮੌਕੇ 25 ਦਸੰਬਰ ਨੂੰ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ ਨੂੰ ਰਾਤ 11:55 ਤੋਂ ਲੈ ਕੇ 12:30 ਤੱਕ ਹੀ ਪਟਾਕੇ ਅਤੇ ਆਤਿਸ਼ਬਾਜ਼ੀ ਕੀਤੀ ਜਾ ਸਕਦੀ ਹੈ।

ਜੇਕਰ ਅਸੀਂ ਆਪਣੀਆਂ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਦੀਆਂ ਖੁਸ਼ੀਆਂ ਇਸ ਨਿਰਧਾਰਤ ਸਮੇਂ ਦੇ ਅੰਦਰ ਰਹਿਕੇ ਮਨਾਵਾਂਗੇ ਤਾਂ ਅਸੀਂ ਕਾਨੂੰਨ ਤੋਂ ਬਚ ਸਕਾਂਗੇ। ਜੇਕਰ ਕਿਸੇ ਵੀ ਵਿਅਕਤੀ ਵੱਲੋਂ ਇਸ ਦੀ ਉ-ਲੰ-ਘ- ਣਾ ਕੀਤੀ ਜਾਂਦੀ ਹੈ ਤਾਂ ਉਸ ਉਪਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਖਾਮੋਸ਼ ਖੇਤਰ ਜਾਂ ਸਾਈਲੈਂਸ ਜ਼ੋਨ ਜਿੱਦਾਂ ਕਿ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ, ਧਾਰਮਿਕ ਅਸਥਾਨ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਕਿਸਮ ਦੇ ਪਟਾਕੇ ਜਾਂ ਆਤਿਸ਼ਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਹੈ। ਜੇਕਰ ਕੋਈ ਵੀ ਸ਼ਰਾਰਤੀ ਅਨਸਰ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਉਪਰ ਪੁਲਿਸ ਕਾਰਵਾਈ ਕੀਤੀ ਜਾਵੇਗੀ।
The post 14 ਅਤੇ 30 ਨਵੰਬਰ 25 ਅਤੇ 31 ਦਸੰਬਰ ਬਾਰੇ ਪੰਜਾਬ ਚ ਇਥੇ ਲਈ ਹੋਇਆ ਇਹ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਤਿਉਹਾਰ ਸਾਡੇ ਦੇਸ਼ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਖੁਸ਼ੀਆਂ ਲੈ ਕੇ ਆਉਂਦੇ ਹਨ। ਜਿੱਥੇ ਇਹ ਸਾਨੂੰ ਪੁਰਾਣੇ ਇਤਿਹਾਸ ਨਾਲ ਜਾਣੂ ਕਰਵਾਉਂਦੇ ਹਨ ਉੱਥੇ ਹੀ ਪਰਿਵਾਰ ਦੇ ਮੇਲ-ਜੋਲ ਦਾ ਦਿਨ ਵੀ ਨਿਸ਼ਚਿਤ …
The post 14 ਅਤੇ 30 ਨਵੰਬਰ 25 ਅਤੇ 31 ਦਸੰਬਰ ਬਾਰੇ ਪੰਜਾਬ ਚ ਇਥੇ ਲਈ ਹੋਇਆ ਇਹ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News