ਛੱਠ ਪੂਜਾ ਦੌਰਾਨ ਹਰਿਆਣਾ ‘ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਗੋਹਾਨਾ ਰੋਡ ‘ਤੇ ਪ੍ਰਾਈਵੇਟ ਬੱਸ ਡਰਾਈਵਰ ਦੀ ਲਾਪ੍ਰਵਾਹੀ ਕਾਰਨ ਇਕ ਮਾਸੂਮ ਬੱਚੇ ਦੀ ਜਾਨ ਚੱਲੀ ਗਈ। ਬੱਚਾ ਪਰਿਵਾਰ ਨਾਲ ਛੱਠ ਪੂਜਾ ਲਈ ਗਿਆ ਸੀ। ਮਾਸੂਮ ਬੱਚਾ 5 ਭੈਣਾਂ ਦਾ ਇਕਲੌਤਾ ਭਰਾ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪੁੱਜੀ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪਾਨੀਪਤ ਦੇ ਹਸਪਤਾਲ ਵਿਚ ਭੇਜਿਆ ਗਿਆ ਹੈ।

ਜਾਣਕਾਰੀ ਮੁਤਾਬਕ ਪਾਨੀਪਤ ਦੇ ਅਸੰਧ ਰੋਡ ਸਥਿਤ ਦਿੱਲੀ ਪੈਰਲਲ ਨਹਿਰ ਕਿਨਾਰੇ ਛੱਠ ਦੇ ਤਿਉਹਾਰ ਨੂੰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਸੀ। ਇਸ ਦਰਮਿਆਨ 5 ਭੈਣਾਂ ਦੇ ਭਰਾ ਨੂੰ ਇਕ ਪ੍ਰਾਈਵੇਟ ਬੱਸ ਨੇ ਕੁਚਲ ਦਿੱਤਾ। ਕੁਝ ਹੀ ਮਿੰਟਾਂ ਵਿਚ ਤਿਉਹਾਰ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ, ਲੋਕਾਂ ਦਰਮਿਆਨ ਚੀਕ-ਚਿਹਾੜਾ ਪੈ ਗਿਆ।

ਅਫੜਾ-ਦਫੜੀ ਵਿਚ ਮਾਸੂਮ ਬੱਚੇ ਨੂੰ ਪਰਿਵਾਰ ਵਾਲੇ ਹਸਪਤਾਲ ਚੁੱਕ ਕੇ ਦੌੜੇ। ਹਸਪਤਾਲ ਵਿਚ ਪੁੱਜੇ ਤਾਂ ਡਾਕਟਰਾਂ ਨੇ ਜਵਾਬ ਦੇ ਦਿੱਤਾ ਅਤੇ ਕਰਨਾਲ ਸਥਿਤ ਹਸਪਤਾਲ ਲੈ ਕੇ ਜਾਣ ਦੀ ਗੱਲ ਆਖੀ ਪਰ ਮਾਸੂਮ ਨੇ ਰਾਹ ਵਿਚ ਹੀ ਦਮ ਤੋੜ ਦਿੱਤਾ।ਬੱਚੇ ਦੀ ਮੌਤ ਤੋਂ ਬਾਅਦ ਬੱਚੇ ਦੀ ਲਾਸ਼ ਪਾਨੀਪਤ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਲਿਆਂਦੀ ਗਈ।

ਬੱਚੇ ਦੇ ਪਰਿਵਾਰ ਵਾਲੇ ਵਾਰ-ਵਾਰ ਇਕ ਹੀ ਗੱਲ ਆਖ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਦਾ ਜ਼ਿੰਮੇਵਾਰ ਬੱਸ ਡਰਾਈਵਰ ਹੈ। ਉੱਥੇ ਹੀ ਇਸ ਬਾਰੇ ਵਿਚ ਡੀ. ਐੱਸ. ਪੀ. ਸਤੀਸ਼ ਵਤਸ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਉਨ੍ਹਾਂ ਨੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਪਰ ਡਰਾਈਵਰ ਭੀੜ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਇੱਥੇ 5 ਭੈਣਾਂ ਦੇ ਇਕਲੌਤੇ ਭਰਾ ਦੀ ਇਸ ਤਰਾਂ ਤੜਫ਼-ਤੜਫ਼ ਕੇ ਹੋਈ ਮੌਤ ਤੇ ਹਰ ਪਾਸੇ ਛਾ ਗਈ ਸੋਗ ਦੀ ਲਹਿਰ,ਦੇਖੋ ਪੂਰੀ ਖ਼ਬਰ appeared first on Sanjhi Sath.
ਛੱਠ ਪੂਜਾ ਦੌਰਾਨ ਹਰਿਆਣਾ ‘ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਗੋਹਾਨਾ ਰੋਡ ‘ਤੇ ਪ੍ਰਾਈਵੇਟ ਬੱਸ ਡਰਾਈਵਰ ਦੀ ਲਾਪ੍ਰਵਾਹੀ ਕਾਰਨ ਇਕ ਮਾਸੂਮ ਬੱਚੇ ਦੀ ਜਾਨ ਚੱਲੀ ਗਈ। ਬੱਚਾ ਪਰਿਵਾਰ ਨਾਲ …
The post ਇੱਥੇ 5 ਭੈਣਾਂ ਦੇ ਇਕਲੌਤੇ ਭਰਾ ਦੀ ਇਸ ਤਰਾਂ ਤੜਫ਼-ਤੜਫ਼ ਕੇ ਹੋਈ ਮੌਤ ਤੇ ਹਰ ਪਾਸੇ ਛਾ ਗਈ ਸੋਗ ਦੀ ਲਹਿਰ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News