ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੀ ਮੁਹਿੰਮ ਵਿਚ ਹਰ ਵਰਗ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ। ਇਸ ਸੰਘਰਸ਼ ਦਾ ਸੇਕ ਵਿਦੇਸ਼ਾਂ ਤੱਕ ਵੀ ਪਹੁੰਚਿਆ ਹੈ ,ਜਿੱਥੇ ਵਿਦੇਸ਼ੀ ਪ੍ਰਧਾਨ ਮੰਤਰੀਆ ਵੱਲੋਂ ਵੀ ਭਾਰਤ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਲਗਾਤਾਰ ਕੀਤਾ ਜਾ ਰਿਹਾ ਹੈ।

26 ਨਵੰਬਰ ਤੋਂ ਕਿਸਾਨ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸੜਕਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਹਰ ਵਰਗ ਵੱਲੋਂ ਇਸ ਅੰਦੋਲਨ ਵਿਚ ਆਪਣੀ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਜਿਸ ਨਾਲ ਇਸ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਕੇਂਦਰ ਸਰਕਾਰ ਤੋਂ ਇਨਾ ਖੇਤੀ ਕਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਸੰਘਰਸ਼ ਵਿੱਚ ਸਭ ਵੱਲੋਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਜਿਸ ਵਾਸਤੇ ਵਿਦੇਸ਼ਾਂ ਤੋਂ ਵੀ ਬਹੁਤ ਸਾਰੇ ਲੋਕ ਆਪਣੀਆਂ ਨੌਕਰੀਆਂ ਛੱਡ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਲਈ ਪਹੁੰਚ ਚੁੱਕੇ ਹਨ।

ਉੱਥੇ ਹੀ ਬਹੁਤ ਸਾਰੇ ਭਾਰਤ ਵਾਸੀਆਂ ਵੱਲੋਂ ਵੀ ਆਪਣੀਆਂ ਨੌਕਰੀਆਂ ਛੱਡ ਕੇ ਇਸ ਸੰਘਰਸ਼ ਵਿੱਚ ਸਾਥ ਦਿੱਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪੰਜਾਬ ਦੇ ਡੀ. ਆਈ. ਜੀ. ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਕਿਸਾਨੀ ਸੰਘਰਸ਼ ਨੂੰ ਦੇਖਦਿਆਂ ਹੋਇਆਂ ਹਰ ਇਨਸਾਨ ਇਸ ਸੰਘਰਸ਼ ਦਾ ਹਿੱਸਾ ਬਣਨਾ ਚਾਹੁੰਦਾ ਹੈ। ਪਰ ਕੁਝ ਬੰਦਸ਼ਾਂ ਦੇ ਕਾਰਨ ਉਹ ਆਪਣੀ ਪ੍ਰਤੀਕਿਰਿਆ ਜ਼ਾਹਿਰ ਨਹੀਂ ਕਰ ਸਕਦੇ।

ਉਥੇ ਹੀ ਕਿਸਾਨ ਅੰਦੋਲਨ ਪ੍ਰਤੀ ਸਰਕਾਰ ਦੇ ਸਖਤ ਰਵਈਏ ਤੋਂ ਬਹੁਤ ਸਾਰੇ ਸੀਨੀਅਰ ਅਫ਼ਸਰ ਵੀ ਕਾਫੀ ਬੇਚੈਨ ਦਿਖਾਈ ਦੇ ਰਹੇ ਹਨ। ਇਸ ਸਥਿਤੀ ਦੇ ਤਹਿਤ ਪੰਜਾਬ ਦੇ ਜੇਲ੍ਹ ਵਿਭਾਗ ਦੇ ਡੀ ਆਈ ਜੀ ਐਲ ਐਸ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ,ਤੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਹੈ। ਉਨ੍ਹਾਂ ਵੱਲੋਂ ਡਿਊਟੀ ਤੋਂ ਫਾਰਗ ਹੋਣ ਲਈ ਆਪਣੇ ਤਿੰਨ ਮਹੀਨੇ ਦੀ ਤਨਖਾਹ ਅਤੇ ਹੋਰ ਭੱਤੇ ਜਮਾਂ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ ਹੈ,

ਤਾਂ ਜੋ ਕਿਸੇ ਵੀ ਤਰੀਕੇ ਦਾ ਕੋਈ ਕਾਨੂੰਨੀ ਅੜਿੱਕਾ ਨਾ ਪੈ ਸਕੇ। ਉਨ੍ਹਾਂ ਆਪਣਾ ਅਸਤੀਫਾ ਦਿੰਦੇ ਹੋਏ ਲਿਖਿਆ ਹੈ ਕਿ ਅੱਜ ਭਾਰਤ ਦਾ ਕਿਸਾਨ ਪਰੇਸ਼ਾਨ ਹੈ। ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਥੱਲੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਇਸ ਲਈ ਉਹ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸਮਝਦੇ ਹਨ, ਕਿ ਉਨ੍ਹਾਂ ਨੂੰ ਵੀ ਇਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਕਰਕੇ ਮੈਨੂੰ ਤੁਰੰਤ ਪ੍ਰਭਾਵ ਡਿਊਟੀ ਤੋਂ ਫਾਰਗ ਕੀਤਾ ਜਾਵੇ। ਉਹਨਾਂ ਦੇ ਇਸ ਜਜ਼ਬੇ ਦੀ ਸਭ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ
The post ਕਿਸਾਨ ਅੰਦੋਲਨ ਦੇ ਸਮਰਥਨ ਚ ਪੰਜਾਬ ਡੀਆਈਜੀ ਨੇ ਕਰਤਾ ਅਜਿਹਾ ਕੰਮ ਕਿ ਸਾਰੀ ਦੁਨੀਆ ਹੋ ਗਈ ਹੈਰਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੀ ਮੁਹਿੰਮ ਵਿਚ ਹਰ ਵਰਗ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ। ਇਸ ਸੰਘਰਸ਼ ਦਾ ਸੇਕ ਵਿਦੇਸ਼ਾਂ ਤੱਕ ਵੀ ਪਹੁੰਚਿਆ ਹੈ …
The post ਕਿਸਾਨ ਅੰਦੋਲਨ ਦੇ ਸਮਰਥਨ ਚ ਪੰਜਾਬ ਡੀਆਈਜੀ ਨੇ ਕਰਤਾ ਅਜਿਹਾ ਕੰਮ ਕਿ ਸਾਰੀ ਦੁਨੀਆ ਹੋ ਗਈ ਹੈਰਾਨ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News