ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਲਗਾਤਾਰ ਕੀਤਾ ਜਾ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਾ ਕੇ ਬੈਠੇ ਹੋਏ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। 8 ਤਰੀਕ ਦੇ ਭਾਰਤ ਬੰਦ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਉਸ ਦਿਨ ਹੀ ਸ਼ਾਮ ਨੂੰ ਕਿਸਾਨ ਆਗੂਆਂ ਨੂੰ ਗੱਲ ਬਾਤ ਲਈ ਬੁਲਾਇਆ ਗਿਆ ਸੀ।

ਮੀਟਿੰਗ ਵਿੱਚ ਕਿਸਾਨ ਜਥੇ ਬੰਦੀਆਂ ਲਈ ਸਿਰਫ਼ ਖੇਤੀ ਕਾਨੂੰਨ ਬਿੱਲਾਂ ਵਿੱਚ ਸੋਧ ਕਰਨ ਦਾ ਪ੍ਰਸਤਾਵ ਹੀ ਅੱਗੇ ਰੱਖਿਆ ਗਿਆ ਸੀ। ਜਿਸ ਨੂੰ ਕਿਸਾਨ ਜਥੇ ਬੰਦੀਆਂ ਵੱਲੋਂ ਆਪਸੀ ਮੀਟਿੰਗ ਤੋਂ ਬਾਅਦ ਠੁਕਰਾ ਦਿੱਤਾ ਗਿਆ ਸੀ। ਕਿਸਾਨ ਜਥੇ ਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਮਨਾਉਣ ਲਈ ਨਵਾਂ ਰਾਹ ਲਭਿਆ ਹੈ। ਕਿਸਾਨ ਜਥੇ ਬੰਦੀਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੰਗ ਕਰ ਰਹੀਆਂ ਹਨ।

ਕੇਂਦਰ ਸਰਕਾਰ ਵੱਲੋਂ ਵੀ ਕਹਿ ਦਿੱਤਾ ਗਿਆ ਹੈ ਕਿ ਇਨ੍ਹਾਂ ਖੇਤੀ ਕਨੂੰਨਾ ਵਿਚ ਸੋਧ ਕੀਤੀ ਜਾਵੇਗੀ ਨਾ ਕੇ ਰੱਦ। ਹੁਣ ਕੇਂਦਰ ਸਰਕਾਰ ਪੰਜਾਬ ਦੇ ਭਾਜਪਾ ਲੀਡਰਾਂ ਨੂੰ ਕਿਸਾਨ ਜਥੇ ਬੰਦੀਆਂ ਨਾਲ ਮੀਟਿੰਗ ਕਰਕੇ ਗੱਲ ਬਾਤ ਨੂੰ ਸੁਲਝਾਉਣ ਲਈ ਭੇਜਿਆ ਹੈ। ਭਾਜਪਾ ਦੇ ਲੀਡਰ ਕਿਸਾਨਾਂ ਨਾਲ ਗੱਲ ਬਾਤ ਕਰਕੇ ਇਹਨਾਂ ਖੇਤੀਬਾੜੀ ਕਾਨੂੰਨਾਂ ਬਾਰੇ ਉਨ੍ਹਾਂ ਨੂੰ ਬਰੀਕੀ ਨਾਲ ਸਮਝਾਉਣਗੇ।

ਉਸ ਤੋਂ ਬਾਅਦ ਕਿਸਾਨਾਂ ਦੀ ਸਹਿਮਤੀ ਅਤੇ ਅਸਹਿਮਤੀ ਬਾਰੇ ਮਿਲੇ ਇਤਰਾਜ਼ਾਂ ਨੂੰ ਜਾਣ ਕੇ ਲਿਖਤ ਰੂਪ ਵਿੱਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਭੇਜਿਆ ਜਾਵੇਗਾ ।ਇਸ ਕੰਮ ਲਈ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਇਹ ਫੈਸਲਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋ ਸੂਬਾਈ ਆਗੂਆਂ ਨਾਲ ਮੀਟਿੰਗ ਕਰਕੇ ਲਿਆ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ।

ਜੋ ਅਕਾਲੀ ਦਲ ਵੱਲੋਂ ਲਗਾਏ ਗਏ ਸਨ। ਜਿਸ ਵਿਚ ਕਿਹਾ ਗਿਆ ਸੀ ਕਿ ਭਾਜਪਾ ਹਿੰਦੂ ਸਿੱਖਾਂ ਦੀ ਸਾਂਝ ਨੂੰ ਖਤਮ ਕਰਨਾ ਚਾਹੁੰਦੀ ਹੈ। ਪਾਰਟੀ ਵੱਲੋਂ ਇਨ੍ਹਾਂ ਦਲੀਲਾਂ ਨੂੰ ਬੇ ਬੁਨਿਆਦ ਦੱਸਿਆ ਗਿਆ ਹੈ। ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ, ਜੋ ਪਾਰਟੀ ਖਿਲਾਫ ਲੋਕਾਂ ਨੂੰ ਗੁੰ-ਮ-ਰਾ- ਹ ਕਰਨ ਲਈ ਪ੍ਰਚਾਰ ਕਰ ਰਹੇ ਹਨ। ਅਤੇ ਪਾਰਟੀ ਦੇ ਅਕਸ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਸੋਸ਼ਲ ਮੀਡੀਆ ਦੇ ਜ਼ਰੀਏ ਟੀਮ ਵੱਲੋਂ ਜਵਾਬ ਦਿੱਤਾ ਜਾਵੇਗਾ।
The post ਆਖਰ ਕਿਸਾਨਾਂ ਨੂੰ ਮਨਾਉਣ ਲਈ ਮੋਦੀ ਸਰਕਾਰ ਨੇ ਲੱਭਿਆ ਇਹ ਨਵਾਂ ਰਾਹ-ਦੇਖੋ ਪੂਰੀ ਖ਼ਬਰ appeared first on Sanjhi Sath.
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਲਗਾਤਾਰ ਕੀਤਾ ਜਾ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ …
The post ਆਖਰ ਕਿਸਾਨਾਂ ਨੂੰ ਮਨਾਉਣ ਲਈ ਮੋਦੀ ਸਰਕਾਰ ਨੇ ਲੱਭਿਆ ਇਹ ਨਵਾਂ ਰਾਹ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News