ਦੇਸ਼ ਅੰਦਰ ਖੇਤੀ ਆਰਡੀਨੈਸਾਂ ਦਾ ਮਸਲਾ ਦਿਨੋ ਦਿਨ ਭੱਖਦਾ ਹੀ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ ਹੋ ਰਹੀਆਂ ਮੀਟਿੰਗਾਂ ਵੀ ਇਸ ਮਸਲੇ ਨੂੰ ਕਿਸੇ ਲੜ ਸਿਰੇ ਲਾਉਣ ਦੀ ਕੋਸ਼ਿਸ਼ ਤੋਂ ਵਾਂਝੀਆਂ ਰਹੀਆਂ ਹਨ। ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਤੋਂ ਆਏ ਹੋਏ ਕਿਸਾਨ ਦਿੱਲੀ ਦੀਆਂ ਬਰੂਹਾਂ ਨੂੰ ਮੱਲ ਕੇ ਆਪਣਾ ਰੋਸ ਪ੍ਰਦਰਸ਼ਨ ਉਜਾਗਰ ਕਰ ਰਹੇ ਹਨ।

ਦਿੱਲੀ ਵਿੱਚ ਪੈ ਰਹੀ ਕੜਾਕੇ ਦੀ ਸਰਦੀ ਵੀ ਕਿਸਾਨਾਂ ਦੇ ਹੌਸਲੇ ਨੂੰ ਪਸਤ ਨਹੀਂ ਕਰ ਸਕੀ। ਕਿਸਾਨ ਮਜ਼ਦੂਰ ਜਥੇ ਬੰਦੀਆਂ ਵੱਲੋਂ ਬੀਤੇ ਮਹੀਨੇ ਦੀ 26 ਤਰੀਕ ਨੂੰ ਸ਼ੁਰੂ ਕੀਤੇ ਗਏ ਇਸ ਧਰਨੇ ਪ੍ਰਦਰਸ਼ਨ ਵਿੱਚ 50 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।ਇਸੇ ਦੌਰਾਨ ਹੀ ਗੁਰਦਾਸਪੁਰ ਦੇ ਰਹਿਣ ਵਾਲੇ ਕਿਸਾਨ ਅਮਰੀਕ ਸਿੰਘ ਦਾ ਵੀ ਦਿਹਾਂਤ ਹੋ ਗਿਆ ਹੈ।

ਜਿਸ ਦੀ ਤਸਵੀਰ ਨੂੰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਸੋਸ਼ਲ ਮੀਡੀਆ ਜ਼ਰੀਏ ਸਾਂਝੀ ਕਰਦੇ ਹੋਏ ਮ੍ਰਿਤਕ ਕਿਸਾਨ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਨਾਲ ਹੀ ਇਸ ਪੰਜਾਬੀ ਗਾਇਕ ਨੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਜਲਦ ਜਵਾਬਦੇਹੀ ਦੇਣ ਨੂੰ ਵੀ ਆਖਿਆ। ਜ਼ਿਕਰ ਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨ ਪਿਛਲੇ ਤਕਰੀਬਨ 35 ਦਿਨਾਂ ਤੋਂ ਪੂਰੇ ਤਨ-ਮਨ ਦੇ ਨਾਲ ਡਟੇ ਹੋਏ ਹਨ।

ਦੇਸ਼ ਭਰ ਵਿੱਚੋਂ ਕਿਸਾਨਾਂ ਅਤੇ ਮਜ਼ਦੂਰਾਂ ਤੋਂ ਇਲਾਵਾ ਆਮ ਜਨਤਾ ਦਾ ਸਮਰਥਨ ਵੀ ਕਿਸਾਨਾਂ ਨੂੰ ਵੱਡੇ ਪੱਧਰ ਵਿੱਚ ਪ੍ਰਾਪਤ ਹੋ ਰਿਹਾ ਹੈ। ਲੋਕ ਖੁੱਲ੍ਹੇ ਦਿਲ ਦੇ ਨਾਲ ਕਿਸਾਨਾਂ ਦਾ ਸਾਥ ਦੇ ਰਹੇ ਹਨ। ਜਿਥੇ ਇਕ ਪਾਸੇ ਅੱਜ ਸਰਕਾਰ ਦੇ ਨਾਲ ਕਿਸਾਨ ਜਥੇ ਬੰਦੀਆਂ ਦੀ ਮੀਟਿੰਗ ਹੋਈ ਉਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਅਗਲੀ ਰਣਨੀਤੀ ਦੇ ਲਈ ਮੀਟਿੰਗ ਉਲੀਕੀ ਗਈ।

ਇਸ ਤਹਿਤ ਅੱਜ ਯੂਪੀ ਗੇਟ ਵਿਖੇ ਕਿਸਾਨਾਂ ਦੀ ਮਹਾਪੰਚਾਇਤ ਹੋਈ ਜਿਸ ਵਿੱਚ ਇਸ ਸੰਸਥਾ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਵੀ ਮੌਜੂਦ ਸਨ। ਕੌਮੀ ਪ੍ਰਧਾਨ ਨੇ ਆਖਿਆ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਦਿੱਲੀ ਨੂੰ ਆਉਣ ਵਾਲੇ ਤਮਾਮ ਰਾਸਤੇ ਬੰਦ ਕਰ ਦੇਣਗੇ। ਯੂਪੀ ਗੇਟ ਵਿਖੇ ਰੱਖੀ ਗਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਸਤੇ ਉਤਰਾਖੰਡ, ਉਤਰ ਪ੍ਰਦੇਸ਼ ਅਤੇ ਹੋਰ ਵੱਖ-ਵੱਖ ਸੂਬਿਆਂ ਤੋਂ ਕਿਸਾਨਾਂ ਦੇ ਜੱਥੇ ਆਏ ਜਿਨ੍ਹਾਂ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਦੇ ਵਿਚ ਜੋ ਕੁਝ ਵੀ ਦੇਸ਼ ਅੰਦਰ ਵਾਪਰੇਗਾ ਉਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੋਵੇਗੀ।
The post ਕਿਸਾਨ ਧਰਨੇ ਤੋਂ ਆਈ ਮਾੜੀ ਖਬਰ :ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਦਿੱਤੀ ਇਹ ਜਾਣਕਾਰੀ-ਦੇਖੋ ਤਾਜ਼ਾ ਖ਼ਬਰ appeared first on Sanjhi Sath.
ਦੇਸ਼ ਅੰਦਰ ਖੇਤੀ ਆਰਡੀਨੈਸਾਂ ਦਾ ਮਸਲਾ ਦਿਨੋ ਦਿਨ ਭੱਖਦਾ ਹੀ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ ਹੋ ਰਹੀਆਂ ਮੀਟਿੰਗਾਂ ਵੀ ਇਸ ਮਸਲੇ ਨੂੰ ਕਿਸੇ ਲੜ ਸਿਰੇ ਲਾਉਣ …
The post ਕਿਸਾਨ ਧਰਨੇ ਤੋਂ ਆਈ ਮਾੜੀ ਖਬਰ :ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਦਿੱਤੀ ਇਹ ਜਾਣਕਾਰੀ-ਦੇਖੋ ਤਾਜ਼ਾ ਖ਼ਬਰ appeared first on Sanjhi Sath.
Wosm News Punjab Latest News