ਦੇਸ਼ ਦੇ ਵਿਚ ਇਸ ਸਮੇਂ ਇਕ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਦੀਆਂ 2 ਭਾਗੀਦਾਰ ਪਾਰਟੀਆਂ ਦੀ ਆਪਸ ਵਿੱਚ ਖਿੱਚੋਤਾਣ ਚੱਲ ਰਹੀ ਹੈ। ਖੇਤੀ ਅੰਦੋਲਨ ਦੇ ਤਹਿਤ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਸ਼ੁਰੂ ਹੋਏ ਇਸ ਵਿਵਾਦ ਨੂੰ ਤਕਰੀਬਨ ਚਾਰ ਮਹੀਨੇ ਹੋ ਚੁੱਕੇ ਹਨ। ਪਰ ਦੇਸ਼ ਦੇ ਕਿਸਾਨਾਂ ਵੱਲੋਂ ਇਸ ਨੂੰ ਵੱਡੇ ਪੱਧਰ ਉੱਪਰ 26 ਨਵੰਬਰ ਨੂੰ ਦਿੱਲੀ ਕੂਚ ਮਾਰਚ ਦੇ ਅਧੀਨ ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਪਰ ਡਟੇ ਹੋਏ ਕਿਸਾਨਾਂ ਨੂੰ 42 ਦਿਨ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਕਿਸਾਨ ਹੁਣ ਆਪਣੇ ਰੋਸ ਪ੍ਰਦਰਸ਼ਨ ਨੂੰ ਟਰੈਕਟਰ ਮਾਰਚ ਜ਼ਰੀਏ ਪ੍ਰਗਟ ਕਰਨ ਜਾ ਰਹੇ ਹਨ। ਇਹ ਟਰੈਕਟਰ ਮਾਰਚ ਪਹਿਲਾਂ 6 ਜਨਵਰੀ ਨੂੰ ਹੋਣਾ ਸੀ ਪਰ ਖਰਾਬ ਮੌਸਮ ਕਰਕੇ ਇਸ ਨੂੰ ਇੱਕ ਦਿਨ ਬਾਅਦ ਕਰ ਦਿੱਤਾ ਗਿਆ। ਹੁਣ 7 ਜਨਵਰੀ ਨੂੰ ਕਿਸਾਨ ਸਿੰਘੂ, ਟਿੱਕਰੀ, ਗਾਜ਼ੀਪੁਰ ਅਤੇ ਸ਼ਾਹਜਹਾਂਪੁਰ ਤੋਂ ਟਰੈਕਟਰ ਮਾਰਚ ਨੂੰ ਸ਼ੁਰੂ ਕਰਦੇ ਹੋਏ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ-ਵੇਅ ਉੱਪਰ ਚੱਲਣਗੇ। ਪਰ ਅਜਿਹੇ ਸਮੇਂ ਵਿਚ ਹੀ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।

ਜਿਸ ਵਿਚ ਉਨ੍ਹਾਂ ਆਖਿਆ ਹੈ ਕਿ ਕੇਂਦਰ ਸਰਕਾਰ ਭਾਰਤ ਦੇ ਕਿਸਾਨਾਂ ਨਾਲ ਹੈ। ਅਸੀਂ ਇਸ ਸਮੇਂ ਇਨ੍ਹਾਂ ਖੇਤੀ ਆਰਡੀਨੈਸਾਂ ਦਾ ਵਿਰੋਧ ਕਰ ਰਹੇ ਅਤੇ ਸਮਰਥਨ ਕਰ ਰਹੇ ਕਿਸਾਨਾਂ ਨੂੰ ਮਿਲ ਰਹੇ ਹਾਂ। ਜਿੱਥੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਬਹੁਤਾਤ ਵਿੱਚ ਹੈ ਉਥੇ ਹੀ ਦੂਜੇ ਪਾਸੇ ਇਨ੍ਹਾਂ ਬਿੱਲਾਂ ਦਾ ਸਮਰਥਨ ਕਰਨ ਵਾਲੇ ਕਿਸਾਨ ਵੀ ਕਾਫੀ ਹਨ।

ਕੇਂਦਰ ਸਰਕਾਰ ਇਸ ਵੇਲੇ ਖੇਤੀ ਕਾਨੂੰਨਾਂ ਦੇ ਮਸਲੇ ਦਾ ਹੱਲ ਕੱਢਣ ਉੱਪਰ ਹੀ ਲੱਗੀ ਹੋਈ ਹੈ। ਉਨ੍ਹਾਂ ਨੇ ਇਹ ਉਮੀਦਵੀ ਜਤਾਈ ਕਿ ਕਿਸਾਨ ਜਥੇਬੰਦੀਆਂ ਜਲਦ ਹੀ ਕੇਂਦਰ ਸਰਕਾਰ ਨਾਲ ਰਲ ਮਿਲ ਕੇ ਇਸ ਮਸਲੇ ਦਾ ਹੱਲ ਕੱਢ ਲੈਣਗੀਆਂ। ਉਧਰ ਕਿਸਾਨਾਂ ਦੀ 7ਵੇਂ ਦੌਰ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਬੇਨਤੀਜਾ ਰਹੀ ਅਤੇ ਹੁਣ 8ਵੇਂ ਦੌਰ ਦੀ ਮੀਟਿੰਗ 8 ਜਨਵਰੀ ਨੂੰ ਕੀਤੀ ਜਾਵੇਗੀ।

ਓਧਰ ਕਿਸਾਨ ਆਗੂ ਜੋਗਿੰਦਰ ਨੈਨ ਨੇ 26 ਜਨਵਰੀ ਨੂੰ ਦਿੱਲੀ ਜਾਣ ਵਾਲੇ ਟਰੈਕਟਰ ਮਾਰਚ ਸੰਬੰਧੀ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਹਰਿਆਣਾ ਦੇ ਹਰ ਪਿੰਡ ਤੋਂ 10 ਟਰੈਕਟਰ ਟਰਾਲੀਆਂ ਭੇਜਾਂਗੇ ਅਤੇ ਅਸੀਂ ਇਹ ਬੇਨਤੀ ਕਰਦੇ ਹਾਂ ਕਿ ਹਰ ਘਰ ਚੋਂ ਘੱਟੋ-ਘੱਟ ਇੱਕ ਮਰਦ ਅਤੇ ਪਿੰਡ ਚੋਂ 11 ਔਰਤਾਂ ਇਸ ਮਾਰਚ ਵਿੱਚ ਜ਼ਰੂਰ ਸ਼ਾਮਲ ਹੋਣ।
The post ਆਖਰ ਕਿਸਾਨਾਂ ਨਾਲ ਮੀਟਿੰਗ ਦੇ 2 ਦਿਨਾਂ ਬਾਅਦ ਹੁਣ ਕੇਂਦਰ ਸਰਕਾਰ ਵਲੋਂ ਆ ਗਈ ਇਹ ਵੱਡੀ ਖਬਰ-ਦੇਖੋ ਪੂਰੀ ਖ਼ਬਰ appeared first on Sanjhi Sath.
ਦੇਸ਼ ਦੇ ਵਿਚ ਇਸ ਸਮੇਂ ਇਕ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਦੀਆਂ 2 ਭਾਗੀਦਾਰ ਪਾਰਟੀਆਂ ਦੀ ਆਪਸ ਵਿੱਚ ਖਿੱਚੋਤਾਣ ਚੱਲ ਰਹੀ ਹੈ। ਖੇਤੀ ਅੰਦੋਲਨ ਦੇ ਤਹਿਤ ਕੇਂਦਰ …
The post ਆਖਰ ਕਿਸਾਨਾਂ ਨਾਲ ਮੀਟਿੰਗ ਦੇ 2 ਦਿਨਾਂ ਬਾਅਦ ਹੁਣ ਕੇਂਦਰ ਸਰਕਾਰ ਵਲੋਂ ਆ ਗਈ ਇਹ ਵੱਡੀ ਖਬਰ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News