ਕੱਲ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੀਤੀ ਗਈ। ਜਿੱਥੇ ਕਿਸਾਨਾਂ ਵੱਲੋਂ ਇਸ ਟਰੈਕਟਰ ਪਰੇਡ ਨੂੰ ਸ਼ਾਂਤ ਮਈ ਢੰਗ ਨਾਲ ਕੱਢਿਆ ਗਿਆ ਉਥੇ ਹੀ ਕੁਝ ਸਥਾਨਾਂ ਤੇ ਪੁਲਸ ਨਾਲ ਝ-ੜ-ਪਾਂ ਵੀ ਹੋਈਆਂ । ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਸਮੇਂ ਤੋਂ ਇਹ ਸੰਘਰਸ਼ ਆਰੰਭ ਕੀਤਾ ਗਿਆ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ।

ਹੁਣ ਤੱਕ ਕੇਂਦਰ ਸਰਕਾਰ ਨਾਲ ਹੋਈਆਂ ਸਾਰੀਆਂ ਮੀਟਿੰਗਾਂ ਵੀ ਬੇਸਿੱਟਾ ਰਹੀਆਂ ਹਨ। ਇਸ ਕਿਸਾਨੀ ਸੰਘਰਸ਼ ਵਿਚ 100 ਦੇ ਕਰੀਬ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਹਰ ਰੋਜ਼ ਹੀ ਦਿੱਲੀ ਤੋਂ ਕਿਸਾਨਾਂ ਦੇ ਸ਼-ਹੀ-ਦ ਹੋਣ ਦੀ ਖਬਰ ਸਾਹਮਣੇ ਆਉਂਦੀ ਹੈ। ਕੁਝ ਕਿਸਾਨਾਂ ਦੀ ਮੌਤ ਦਿੱਲੀ ਦੀਆਂ ਸਰਹੱਦਾਂ ਤੇ ਦਿਲ ਦਾ ਦੌ-ਰਾ ਪੈਣ ਕਾਰਨ ਹੋਈ ਹੈ, ਤੇ ਕੁਝ ਰਸਤਿਆਂ ਵਿੱਚ ਹੀ ਸੜਕ ਹਾਦਸਿਆਂ ਦੌਰਾਨ ਸ਼-ਹੀ-ਦ ਹੋ ਗਏ ਹਨ।

ਹੁਣ ਫਿਰ ਟ੍ਰੈਕਟਰ ਪਰੇਡ ਤੋਂ ਵਾਪਸ ਆ ਰਹੇ ਕਿਸਾਨਾਂ ਨਾਲ ਅਜਿਹਾ ਹਾਦਸਾ ਵਾਪਰਿਆ ਹੈਜਿਸ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਦੇ ਹਿਸਾਰ ਦੇ ਕੋਲ ਵਾਪਰੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਜਾਬ ਦੇ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨ ਕੱਲ ਕੀਤੀ ਗਈ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਆ ਰਹੇ ਸਨ।

ਉਨ੍ਹਾਂ ਦੀ ਟਰੈਕਟਰ ਟਰਾਲੀ ਦੀ ਟੱਕਰ ਕੈਂਟਰ ਨਾਲ ਹੋ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੀ ਚਪੇਟ ਵਿੱਚ ਆਉਣ ਵਾਲਾ ਇਕ 24 ਸਾਲ ਦਾ ਨੌਜਵਾਨ ਸ਼-ਹੀ-ਦ ਹੋ ਗਿਆ ਹੈ।ਜਿਸ ਦੀ ਪਹਿਚਾਣ ਯਾਦਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਬਰਾੜ ਵਾਸੀ ਪਿੰਡ ਬਰਕੰਦੀ ,ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲੇ ਵਜੋਂ ਹੋਈ ਹੈ।

ਇਹ ਮ੍ਰਿਤਕ 24 ਸਾਲਾ ਨੌਜਵਾਨ ਕਿਸਾਨ ਇਸ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾ ਕੇ ਵਾਪਸ ਆ ਰਿਹਾ ਸੀ। ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
The post ਟਰੈਕਟਰ ਪਰੇਡ ਤੋਂ ਵਾਪਿਸ ਆ ਰਹੇ ਕਿਸਾਨਾਂ ਨਾਲ ਵਾਪਰਿਆ ਭਾਣਾ- ਹਰ ਪਾਸੇ ਛਾਇਆ ਸੋਗ appeared first on Sanjhi Sath.
ਕੱਲ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੀਤੀ ਗਈ। ਜਿੱਥੇ ਕਿਸਾਨਾਂ ਵੱਲੋਂ ਇਸ ਟਰੈਕਟਰ ਪਰੇਡ ਨੂੰ ਸ਼ਾਂਤ ਮਈ ਢੰਗ ਨਾਲ ਕੱਢਿਆ ਗਿਆ ਉਥੇ ਹੀ ਕੁਝ ਸਥਾਨਾਂ …
The post ਟਰੈਕਟਰ ਪਰੇਡ ਤੋਂ ਵਾਪਿਸ ਆ ਰਹੇ ਕਿਸਾਨਾਂ ਨਾਲ ਵਾਪਰਿਆ ਭਾਣਾ- ਹਰ ਪਾਸੇ ਛਾਇਆ ਸੋਗ appeared first on Sanjhi Sath.
Wosm News Punjab Latest News